November 21, 2026, 6:55 pm
----------- Advertisement -----------
HomeNewsLatest Newsਐਸ ਐਸ ਪੀ ਰੂਪਨਗਰ ਨੂੰ ਪਿੰਡਾਂ ਵਿੱਚ ਵਿਕਦੇ ਨਸ਼ਿਆਂ ਨੂੰ ਰੋਕਣ ਸਬੰਧੀ...

ਐਸ ਐਸ ਪੀ ਰੂਪਨਗਰ ਨੂੰ ਪਿੰਡਾਂ ਵਿੱਚ ਵਿਕਦੇ ਨਸ਼ਿਆਂ ਨੂੰ ਰੋਕਣ ਸਬੰਧੀ ਦਿੱਤਾ ਮੰਗ ਪੱਤਰ

Published on

----------- Advertisement -----------

ਰੂਪਨਗਰ : – ਅੱਜ ਭਾਰਤੀ ਕਿਸਾਨ ਯੂਨੀਅਨ ਪੰਜਾਬ ਰਜਿਸਟਰ ਖੋਸਾ ਜ਼ਿਲ੍ਹਾ ਰੋਪੜ ਦੀ ਟੀਮ ਜ਼ਿਲ੍ਹਾ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਭਾਗੋਮਾਜਰਾ ਜੀ ਦੀ ਅਗਵਾਈ ਹੇਠ ਐਸ ਐਸ ਪੀ ਰੂਪਨਗਰ ਨੂੰ ਪਿੰਡਾਂ ਵਿੱਚ ਵਿਕਦੇ ਨਸ਼ਿਆਂ ਸਬੰਧੀ ਗੱਲਬਾਤ ਕਰਨ ਲਈ ਪਹੂੰਚੇ, ਇਸ ਟੀਮ ਵਿੱਚ ਪੰਜਾਬ ਮੁੱਖ ਬੁਲਾਰਾ ਗੁਰਨਾਮ ਸਿੰਘ ਜੱਸੜਾ, ਜ਼ਿਲ੍ਹਾ ਪੈਸੇ ਸਕੱਤਰ ਭੁਪਿੰਦਰ ਸਿੰਘ ਡੇਕਵਾਲਾ ਅਤੇ ਐਡਵੋਕੇਟ ਰਵਿੰਦਰ ਸਿੰਘ ਬਾਸੀ ਵਿਸ਼ੇਸ਼ ਤੌਰ ਤੇ ਪਹੁੰਚੇ, ਜ਼ਿਲ੍ਹਾ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਭਾਗੋਮਾਜਰਾ ਨੇ ਗਲਬਾਤ ਕਰਦਿਆਂ ਦੱਸਿਆ ਕਿ ਜਿਵੇ ਕੀ ਨਵੀ ਸਰਕਾਰ ਦੀ ਅਗਵਾਈ ਹੇਠ ਨਸ਼ਾ ਤਸਕਰਾ ਤੇ ਲਗਾਮ ਲਗਾਉਣ ਦਾ ਕੰਮ ਜੋਰਾ ਤੇ ਚੱਲ ਰਿਹਾ ਹੈ ਪਰ ਜੱਦ ਗੱਲ ਰੋਪੜ ਜ਼ਿਲੇ ਦੀ ਆਂਉਦੀ ਹੈ ਤਾਂ ਇਸ ਜ਼ਿਲੇ ਵਿੱਚ ਹਲੇ ਤੱਕ ਨਸ਼ੇ ਦੀ ਤਸਕਰੀ ਖੁੱਲੇਆਮ ਹੋ ਰਹੀ ਹੈ, ਨਸ਼ਾ ਆਮਤੌਰ ਤੇ ਹੀ ਸੜਕਾਂ ਗਲੀਆਂ ਵਿੱਚ ਵਿੱਕਦਾ ਪਾਇਆਂ ਜਾਦਾਂ ਹੈ। ਟੀਮ ਵੱਲੋਂ ਗੁਪਤ ਰੂਪ ਵਿੱਚ ਇਹੋ ਜਿਹੇ ਪਿੰਡਾਂ ਦੀ ਜਾਣਕਾਰੀ ਐਸ ਐਸ ਪੀ ਸਾਬ ਨੂੰ ਦਿੱਤੀ ਗਈ, ਅੈਸ ਅੈਸ ਪੀ ਸਾਬ ਨੇ ਵੀ ਮੌਕੇ ਤੇ ਸਬੰਧਤ ਥਾਣਾ ਮੁਖੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ, ਸਪੈਸ਼ਲ ਅਧਿਕਾਰੀ ਦੀ ਡਿਊਟੀ ਲਗਾਉਣ ਦੀ ਵੀ ਗੱਲ ਆਖੀ,ਅਗੋ ਪੁਲਿਸ ਪ੍ਰਸ਼ਾਸਨ ਵਲੋਂ ਵੀ ਜਲਦੀ ਜਾਂਚ ਕਰਕੇ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਆਖੀ। ਅਤੇ ਦੋਸ਼ੀਆਂ ਨੂੰ ਬਣਦੀ ਸਜ਼ਾ ਦਿਵਾਉਣ ਦਾ ਭਰੋਸਾ ਦਿੱਤਾ, ਇਸ ਸਮੇਂ ਜਥੇਬੰਦੀ ਵਲੋਂ ਰੋਪੜ ਬਲਾਕ ਜਰਨਲ ਸਕੱਤਰ ਰਣਜੀਤ ਸਿੰਘ ਭਾਗੋਮਾਜਰਾ, ਮੁਖਬਲ ਸਿੰਘ ਬਲਾਕ ਮੀਤ ਪ੍ਰਧਾਨ, ਅਵਤਾਰ ਸਿੰਘ, ਕੁਲਵੀਰ ਸਿੰਘ,ਮਾਨਵਜੋਤ ਸਿੰਘ ਗੱਗੋ , ਹਰਪ੍ਰੀਤ ਸਿੰਘ,ਉਦੇਵੀਰ ਸਿੰਘ,ਨਵਜੀਵਨ ਸਿੰਘ, ਅਮਨ ਦੀਪ ਸਿੰਘ ਗੱਗੋ ਆਦਿ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...