September 3, 2026, 1:48 am
----------- Advertisement -----------
HomeNewsLatest Newsਡੇਰਾ ਸਿਰਸਾ ਪ੍ਰੇਮੀਆਂ ਨੇ ‘ਮੁੱਛ ਦਾ ਸਵਾਲ’ ਬਣਾਈ ਜੱਸੀ ਦੀ ਚੋਣ

ਡੇਰਾ ਸਿਰਸਾ ਪ੍ਰੇਮੀਆਂ ਨੇ ‘ਮੁੱਛ ਦਾ ਸਵਾਲ’ ਬਣਾਈ ਜੱਸੀ ਦੀ ਚੋਣ

Published on

----------- Advertisement -----------

ਬਠਿੰਡਾ : – ਡੇਰਾ ਸੱਚਾ ਸੌਦਾ ਸਰਸਾ ਦੇ ਪੈਰੋਕਾਰਾਂ ਨੇ ਹਲਕਾ ਤਲਵੰਡੀ ’ਚ ਕਾਂਗਰਸ ਤੋਂ ਬਾਗੀ ਹੋਕੇ ਅਜ਼ਾਦ ਉਮੀਦਵਾਰ ਦੇ ਤੌਰ ਤੇ ਚੋਣ ਮੈਦਾਨ ’ਚ ਉੱਤਰੇ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਦੀ ਚੋਣ ਨੂੰ ‘ਮੁੱਛ ਦਾ ਸਵਾਲ’ ਬਣਾ ਲਿਆ ਹੈ। ਜੱਸੀ ਡੇਰਾ ਸਿਰਸਾ ਦੇ ਮੌਜਦਾ ਗੱਦੀਨਸ਼ੀਨ ਸੰਤ ਗੁਰਮੀਤ ਰਾਮ ਰਹੀਮ ਸਿੰਘ ਦੇ ਕੁੜਮ ਹਨ। ਇਸ ਹਲਕੇ ’ਚ ਕਾਂਗਰਸ ਦਾ ਆਫੀਸ਼ੀਅਲ ਉਮੀਦਵਾਰ ਖੁਸ਼ਬਾਜ ਸਿੰਘ ਜਟਾਣਾ ਹੈ ਜਦੋਂਕਿ ਆਮ ਆਦਮੀ ਪਾਰਟੀ,ਭਾਜਪਾ,ਅਕਾਲੀ ਦਲ ਅਤੇ ਸੰਯੁਕਤ ਸਮਾਜ ਮੋਰਚੇ ਵਰਗੀਆਂ ਧਿਰਾਂ ਵੀ ਚੋਣ ਮੈਦਾਨ ਵਿਚ ਹਨ। ਦਰਅਸਲ ਇਸ ਹਲਕੇ ਦਾ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਸੀ। ਕੁੱਝ ਸਮਾਂ ਪਹਿਲਾਂ ਜੱਸੀ ਨੇ ਹਲਕੇ ’ਚ ਵਿਚਰਨਾ ਸ਼ੁਰੂ ਕੀਤਾ ਤਾਂ ਜਟਾਣਾ ਸਮਰਥਕਾਂ ਨੇ ਵਿਰੋਧ ਜਤਾਉਣਾ ਸ਼ੁਰੂ ਕਰ ਦਿੱਤਾ ਸੀ।

ਇਸੇ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਮਾ ਮੰਡੀ ’ਚ ਰੈਲੀ ਰੱਖ ਲਈ ਜਿਸ ਦੇ ਇੰਤਜ਼ਾਮ ਦੇਖਣ ਲਈ ਮੌਕੇ ਤੇ ਪੁੱਜੇ ਜੱਸੀ ਅਤੇ ਜਟਾਣਾ ਦੇ ਸਮਰਥਕ ਆਹਮੋ ਸਾਹਮਣੇ ਹੋ ਗਏ ਸਨ ਜਿੱਥੋਂ ਇਸ ਯੁੱਧ ਦਾ ਮੁੱਢ ਬੱਝਿਆ ਹੈ। ਪਤਾ ਲੱਗਿਆ ਹੈ ਕਿ ਇਸ ਮੌਕੇ ਕੁੱਝ ਲੋਕਾਂ ਨੇ ਜੱਸੀ ਨੂੰ ਡੇਰਾ ਮੁਖੀ ਨਾਲ ਜੋੜਕੇ ਭੱਦੀ ਸ਼ਬਦਾਵਲੀ ਵਰਤੀ ਜੋ ਜੱਸੀ ਹਮਾਇਤੀਆਂ ਖਾਸ ਤੌਰ ਤੇ ਡੇਰਾ ਪੈਰੋਕਾਰਾਂ ’ਚ ਰੋਸ ਦਾ ਸਬੱਬ ਬਣ ਗਈ । ਜਦੋਂ ਕਾਂਗਰਸ ਪਾਰਟੀ ਨੇ ਜਟਾਣਾ ਨੂੰ ਉਮੀਦਵਾਰ ਬਣਾ ਲਿਆ ਅਤੇ ਕਾਂਗਰਸ ਦੀ ਟਿਕਟ ਦੇ ਦਾਅਵੇਦਾਰਾਂ ਵਿੱਚੋਂ ਇੱਕ ਜੱਸੀ ਨੂੰ ਦਰਕਿਨਾਰ ਕਰ ਦਿੱਤਾ ਤਾਂ ਰੋਹ ’ਚ ਆਏ ਜੱਸੀ ਸਮਰਥਕਾਂ ਨੇ ਇਸ ਕਾਂਗਰਸੀ ਆਗੂ ਤੇ ਅਜਾਦ ਚੋਣ ਲੜਨ ਲਈ ਦਬਾਅ ਬਨਾਉਣਾ ਸ਼ੁਰੂ ਕਰ ਦਿੱਤਾ।
ਜੱਸੀ ਨੂੰ ਆਸ ਸੀ ਕਿ ਪਾਰਟੀ ਉਨਾਂ ਦੀ ਸੁਣੇਗੀ ਜਿਸ ਦੇ ਪੂਰੀ ਨਾਂ ਹੋਣ ਤੇ ਆਪਣੇ ਹਮਾਇਤੀਆਂ ਤੇ ਡੇਰਾ ਪੈਰੋਕਾਰਾਂ ਦੇ ਦਬਾਅ ਹੇਠ ਅਜਾਦ ਉਮੀਦਵਾਰ ਵਜੋਂ ਮੈਦਾਨ ’ਚ ਕੁੱਦਣਾ ਪਿਆ। ਤਲਵੰਡੀ ਹਲਕੇ ’ਚ ਜੱਸੀ ਦੀ ਪ੍ਰਚਾਰ ਮੁਹਿੰਮ ਦਾ ਮੁਲਾਂਕਣ ਕਰਨ ਉਪਰੰਤ ਇਹ ਤੱਥ ਸਾਹਮਣੇ ਆਏ ਹਨ ਕਿ ਡੇਰਾ ਪੈਰੋਕਾਰ ਜੱਸੀ ਦੀ ਪੂਰੀ ਤਰਾਂ ਪਿੱਠ ਤੇ ਹਨ। ਜੱਸੀ ਪ੍ਰੀਵਾਰ ਦੇ ਨਾਲ ਮਿਲਕੇ ਡੇਰੇ ਨਾਲ ਸਬੰਧਤ ਔਰਤ ਆਗੂ ਵੀ ਵੋਟਰਾਂ ਤੱਕ ਪਹੁੰਚ ਕਰ ਰਹੀਆਂ ਹਨ।

ਵੱਡੀ ਗੱਲ ਹੈ ਕਿ ਡੇਰਾ ਆਗੂਆਂ ਵੱਲੋਂ ਪਿੰਡਾਂ ਕਸਬਿਆਂ ’ਚ ਡੇਰਾ ਪ੍ਰੇਮੀਆਂ ਦੇ ਘਰਾਂ ’ਚ ਜੱਸੀ ਦੇ ਹੱਕ ਵਿੱਚ ਦਸਤਕ ਦਿੱਤੀ ਜਾ ਰਹੀ ਹੈ । ਇੰਨਾਂ ਫੇਰੀਆਂ ਮੌਕੇ ਜੇਕਰ ਕਿਸੇ ਪ੍ਰੀਵਾਰ ਦੀ ਕੋਈ ਨਰਾਜ਼ਗੀ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਪੂਰੀ ਤਾਂ ਦੂਰ ਕੀਤਾ ਜਾ ਰਿਹਾ ਹੈ। ਡੇਰਾ ਆਗੂਆਂ ਦੀ ਘਰ ਘਰ ਦਸਤਕ ਪੈਰੋਕਾਰਾਂ ਤੇ ਚੰਗਾ ਅਸਰ ਪਾਉਣ ਵਾਲੀ ਦੱਸੀ ਜਾ ਰਹੀ ਹੈ। ਵਿਸ਼ੇਸ਼ ਪਹਿਲੂ ਇਹ ਵੀ ਹੈ ਕਿ ਡੇਰਾ ਆਗੂਆਂ ਵੱਲੋਂ ਬਿਨਾਂ ਨਾਗਾ ਇਸ ਚੋਣ ਪ੍ਰਚਾਰ ਮੁਹਿੰਮ ਦਾ ਬਰੀਕੀ ਨਾਲ ਜਾਇਜਾ ਲਿਆ ਜਾ ਰਿਹਾ ਹੈ।

ਤਲਵੰਡੀ ਹਲਕੇ ’ਚ ਡੇਰਾ ਪ੍ਰੇਮੀਆਂ ਦੀ 25 ਤੋਂ 30 ਹਜਾਰ ਵੋਟ ਹੈ ਜੋ ਸਿਆਸੀ ਤਵਾਜ਼ਨ ਵਿਗਾੜਨ ਦੇ ਸਮਰੱਥ ਹੈ। ਅਕਾਲੀ ਅਤੇ ਕਾਂਗਰਸੀ ਉਮੀਦਵਾਰਾਂ ਨਾਲ ਵੀ ਡੇਰਾ ਪੈਰੋਕਾਰਾਂ ਦੇ ਚੰਗੇ ਸਬੰਧ ਰਹੇ ਹਨ। ਚੋਣ ਲੜ ਰਹੇ ਆਗੂ ਹਾਲੇ ਆਪਣੇ ਪੱਤੇ ਨਹੀਂ ਖੋਹਲ ਰਹੇ ਪਰ ਧੜਕਣਾਂ ਸਭ ਦੀਆਂ ਤੇਜ਼ ਦੱਸੀਆਂ ਜਾ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...