October 17, 2026, 11:08 am
----------- Advertisement -----------
HomeNewsLatest Newsਡੀ.ਆਈ.ਜੀ. ਭੁੱਲਰ ਦੀ ਅਗਵਾਈ ਹੇਠ 15 ਅਗਸਤ ਤੋਂ ਪਹਿਲਾਂ ਮੋਹਾਲੀ ‘ਚ ਇੰਟਰਸਟੇਟ...

ਡੀ.ਆਈ.ਜੀ. ਭੁੱਲਰ ਦੀ ਅਗਵਾਈ ਹੇਠ 15 ਅਗਸਤ ਤੋਂ ਪਹਿਲਾਂ ਮੋਹਾਲੀ ‘ਚ ਇੰਟਰਸਟੇਟ ਬੱਸਾਂ ਦਾ ਵੱਡਾ ਸਰਚ ਅਪਰੇਸ਼ਨ

Published on

----------- Advertisement -----------

ਐਸ.ਏ.ਐਸ ਨਗਰ 20 ਜੁਲਾਈ : – ਸਮਾਜ ਵਿਰੋਧੀ ਅਨਸਰਾਂ ‘ਚ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਅਤੇ ਰੋਪੜ ਰੇਂਜ ਡੀ.ਆਈ.ਜੀ. ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿੱਚ ਇੰਟਰਸਟੇਂਟ ਬੱਸਾਂ ਨੂੰ ਕਾਰਡਨ ਆਫ ਕਰ ਸਰਚ ਆਪ੍ਰੇਸ਼ਨ ਚਲਾਏ ਗਏ।


ਡੀ.ਆਈ.ਜੀ ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਚਲਾਏ ਗਏ ਇਸ ਸਰਚ ਅਪਰੇਸ਼ਨ ਵਿੱਚ ਐਸ.ਐਸ.ਪੀ. ਮੋਹਾਲੀ ਵਿਵੇਕ ਸ਼ੀਲ ਸੋਨੀ ਤੋਂ ਇਲਾਵਾ ਉੱਚ ਪੁਲਿਸ ਅਧਿਕਾਰੀ ਅਤੇ ਜ਼ਿਲ੍ਹੇ ਦੀ ਪੁਲਿਸ ਫੋਰਸ ਵੀ ਸ਼ਾਮਿਲ ਸੀ। ਇਸ ਸਮੁੱਚੇ ਸਰਚ ਅਪਰੇਸ਼ਨ ਦੌਰਾਨ ਵੱਖ ਵੱਖ ਇੰਟਰ ਸਟੇਂਟ ਬੱਸਾਂ ਨੂੰ ਰਾਉਂਡਅੱਪ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਦੱਸਿਆ ਗਿਆ ਕਿ ਰੋਪੜ ਰੇਂਜ ਅਧੀਨ ਆਉਂਦੇ ਤਿੰਨੋ ਜ਼ਿਲ੍ਹੇ ਐਸ.ਏ.ਐਸ. ਨਗਰ , ਸ੍ਰੀ ਫਤਿਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਡਰੱਗ, ਗੈਗਸਟਰ ਅਤੇ ਕਰਾਇਮ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੀ ਪੁਲਿਸ ਫੋਰਸ ਨਾਲ ਇਹ ਸਪੈਸ਼ਲ ਸਰਚ ਓਪਰੇਸ਼ਨ ਪਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖਾਸ ਤੌਰ ਤੇ ਇੰਟਰਸਟੇਂਟ ਬੱਸਾਂ ਨੂੰ ਚੈਕ ਕਰਨ ਲਈ ਸਪੈਸ਼ਲ ਨਾਰਕੋਟਿਕ ਟਰੇ੍ਡ ਡੋਗਜ਼ ਦੀ ਮਦਦ ਨਾਲ ਕਾਰਡਨ ਆਫ ਕਰਕੇ ਸਰਚ ਅਪਰੇਸ਼ਨ ਨੇਪਰੇ ਚਾੜੇ ਗਏ । ਡੀ.ਆਈ.ਜੀ. ਭੁੱਲਰ ਨੇ ਦੱਸਿਆ ਕਿ ਲੋਕਾਂ ਵਿੱਚ ਇਹ ਆਮ ਧਾਰਨਾ ਹੈ ਕਿ ਕਾਰਾਂ ਆਦਿ ਦੀ ਚੈਕਿੰਗ ਤਾਂ ਨਾਕਿਆਂ ‘ਤੇ ਆਮ ਤੌਰ ਤੇ ਹੁੰਦੀ ਰਹਿੰਦੀ ਪਰੰਤੂ ਬੱਸਾਂ ਦੀ ਚੈਕਿੰਗ ਬਹੁਤ ਘੱਟ ਹੁੰਦੀ ਹੈ ਇਸੇ ਮੱਦੇਨਜ਼ਰ ਇੰਟਰਸਟੇਂਟ ਬੱਸਾਂ ਦਾ ਸਪੈਸ਼ਲ ਸਰਚ ਅਪ੍ਰੇਸ਼ਨ ਚਲਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਰੋਪੜ ਰੇਂਜ ਵੱਲੋਂ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਅਤੇ ਭੈਅ ਮੁਕਤ ਮਾਹੌਲ ਪੈਦਾ ਕਰਨ ਲਈ ਅਜਿਹੇ ਸਰਚ ਅਪਰੇਸ਼ਨ ਭਵਿੱਖ ਵਿੱਚ ਵੀ ਕੀਤੇ ਜਾਂਦੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...