October 15, 2026, 6:50 pm
----------- Advertisement -----------
HomeNewsLatest Newsਡੀਆਈਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਤੇ ਐੱਸਐੱਸਪੀ ਮੁਹਾਲੀ ਵੱਲੋਂ ਸਾਂਝੇ ਤੌਰ...

ਡੀਆਈਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਤੇ ਐੱਸਐੱਸਪੀ ਮੁਹਾਲੀ ਵੱਲੋਂ ਸਾਂਝੇ ਤੌਰ ਤੇ ਮੋਹਾਲੀ ਦੇ ਵੱਖ ਵੱਖ ਖੇਤਰਾਂ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ

Published on

----------- Advertisement -----------

ਆਗਾਮੀ ਦਿਨਾਂ ਵਿੱਚ ਗਜ਼ਟਿਡ ਅਫ਼ਸਰ ਅਤੇ ਵਾਧੂ ਪੁਲਸ ਫੋਰਸ ਪੁਲੀਸ ਲਾਈਨ ਵਿੱਚੋਂ ਕੱਢ ਕੇ ਸ਼ਹਿਰ ਵਿਚ ਕੀਤੀ ਜਾਵੇਗੀ ਤੈਨਾਤ : ਭੁੱਲਰ

ਐਸਏਐਸ ਨਗਰ : – ਗੁਰਪ੍ਰੀਤ ਸਿੰਘ ਭੁੱਲਰ ਡੀਆਈਜੀ ਰੂਪਨਗਰ ਰੇਂਜ ਅਤੇ ਵਿਵੇਕ ਸ਼ੀਲ ਸੋਨੀ ਐੱਸਐੱਸਪੀ ਐਸਏਐਸ ਨਗਰ ਵੱਲੋਂ ਅੱਜ ਸਾਂਝੇ ਤੌਰ ਤੇ ਮੋਹਾਲੀ ਦੇ ਵੱਖ ਵੱਖ ਖੇਤਰਾਂ ਵਿੱਚ ਜਾ ਕੇ ਸੁਰੱਖਿਆ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ l
ਇਸੇ ਦੌਰਾਨ ਏਅਰਪੋਰਟ ਰੋਡ ਤੇ ਉਨ੍ਹਾਂ ਵੱਲੋਂ ਮੋਹਾਲੀ ਨੂੰ ਹੋਰਨਾਂ ਜ਼ਿਲ੍ਹਿਆਂ ਤੇ ਸੂਬਿਆਂ ਨਾਲ ਜੋੜਦੀਆਂ ਸੜਕਾਂ ਤੇ ਜਾ ਕੇ ਵੀ ਸੁਰੱਖਿਆ ਦੇ ਇੰਤਜ਼ਾਮਾਂ ਦਾ ਜਾਇਜ਼ਾ ਲਿਆ ਗਿਆ l
ਅੱਜ ਦੀ ਇਸ ਵਿਸ਼ੇਸ਼ ਚੈਕਿੰਗ ਮੁਹਿੰਮ ਬਾਰੇ ਵਿਸਥਾਰ ਨਾਲ ਦੱਸਦਿਆਂ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਡੀਆਈਜੀ ਰੂਪਨਗਰ ਰੇਂਜ ਨੇ ਦੱਸਿਆ ਕਿ ਪੁਲੀਸ ਦਾ ਮੁੱਖ ਕੰਮ ਲੋਕਾਂ ਵਿਚ ਸੁਰੱਖਿਆ ਬਾਰੇ ਭਰੋਸਾ ਪੈਦਾ ਕਰਨਾ ਹੈ ਤਾਂ ਜੋ ਸਮਾਜ ਦਾ ਹਰ ਵਰਗ ਬਿਨਾਂ ਕਿਸੇ ਡਰ ਜਾਂ ਭੈਅ ਤੋਂ ਆਪਣੇ ਨਿਤਾ ਪ੍ਰਤੀ ਦੇ ਕੰਮ ਕਾਰ ਕਰ ਸਕੇ l ਉਨ੍ਹਾਂ ਦੱਸਿਆ ਕਿ ਅੱਜ ਦੀ ਇਸ ਚੈਕਿੰਗ ਦੌਰਾਨ ਮੁਹਾਲੀ ਤੋਂ ਬਚ ਕੇ ਬਾਹਰ ਨਿਕਲਣ ਦੇ ਉਨ੍ਹਾਂ ਸਾਰੇ ਸੰਜੀਦਾ ਰਸਤਿਆਂ ਉੱਤੇ ਮੌਜੂਦ ਪੁਲੀਸ ਫੋਰਸ ਅਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਬਾਰੇ ਜਾਣਕਾਰੀ ਇਕੱਤਰ ਕੀਤੀ ਗਈ l ਉਨ੍ਹਾਂ ਦੱਸਿਆ ਕਿ ਐੱਸਐੱਸਪੀ ਵਿਵੇਕ ਸ਼ੀਲ ਸੋਨੀ ਦੀ ਅਗਵਾਈ ਵਿੱਚ ਜ਼ਿਲ੍ਹਾ ਪੁਲੀਸ ਪੂਰੀ ਮੁਸਤੈਦੀ ਨਾਲ ਕੰਮ ਕਰ ਰਹੀ ਹੈ l ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਆਉਂਦੇ ਦਿਨਾਂ ਵਿੱਚ ਮੁਹਾਲੀ ਦੀਆਂ ਮੁੱਖ ਸੜਕਾਂ ਤੇ ਪੀਸੀਆਰ ਗਸ਼ਤੀ ਪਾਰਟੀਆਂ ਦੀਆਂ ਟੁਕੜੀਆਂ ਵਧਾਈਆਂ ਜਾਣਗੀਆਂ l ਇਸਦੇ ਨਾਲ ਹੀ ਪੁਲੀਸ ਰੇਂਜ ਵਿੱਚੋਂ ਗਜ਼ਟਿਡ ਅਫ਼ਸਰ ਅਤੇ ਵਾਧੂ ਪੁਲਸ ਫੋਰਸ ਨੂੰ ਕੱਢ ਕੇ ਸ਼ਹਿਰ ਦੇ ਵੱਖ ਵੱਖ ਸੰਜੀਦਾ ਸਥਾਨਾਂ ਤੇ ਤੈਨਾਤ ਕੀਤਾ ਜਾਵੇਗਾ l ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲੀਸ ਵੱਲੋਂ ਸ਼ੱਕੀ ਵਾਹਨਾਂ ਦੀ ਚੈਕਿੰਗ ਵਧਾਈ ਜਾਵੇਗੀ ਤਾਂ ਜੋ ਕਿਸੇ ਕਿਸਮ ਦਾ ਸ਼ਰਾਰਤੀ ਅਨਸਰ ਅਮਨ ਕਾਨੂੰਨ ਦੀ ਸਥਿਤੀ ਲਈ ਖ਼ਤਰਾ ਨਾ ਬਣ ਸਕੇ l ਸ੍ਰੀ ਭੁੱਲਰ ਨੇ ਦੱਸਿਆ ਕਿ ਪੁਲਸ ਦੀ ਮੁਸਤੈਦੀ ਵਧਾਉਣ ਲਈ ਇਸ ਤਰ੍ਹਾਂ ਦੀਆਂ ਕਾਰਵਾਈਆਂ ਰੂਪਨਗਰ ਰੇਂਜ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਕੀਤੀਆਂ ਜਾਣਗੀਆਂ l

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...