November 22, 2026, 6:45 pm
----------- Advertisement -----------
HomeNewsLatest Newsਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ...

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਕੇ ਅਤੇ ਇਨ੍ਹਾਂ ਦੇ ਆਲੇ ਦੁਆਲੇ ਧਰਨੇ/ਰੈਲੀਆਂ ਕਰਨ ’ਤੇ ਲਗਾਈ ਗਈ ਪਾਬੰਦੀ

Published on

----------- Advertisement -----------

ਐਸ.ਏ.ਐਸ.ਨਗਰ, 21 ਅਪ੍ਰੈਲ : – ਅਮਿਤ ਤਲਵਾੜ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈਲਾਂ, ਟੈਲੀਫੌਨ ਟਾਵਰਾ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 19 ਜੂਨ 2022 ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਤੁਰੰਤ ਅਸਰ ਨਾਲ ਤੱਕ ਲਾਗੂ ਰਹਿਣਗੇ।
ਇਥੇ ਇਹ ਵਰਨਣਯੋਗ ਹੈ ਸੀਨੀਅਰ ਕਪਤਾਨ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਕਾਰਜਕਾਰੀ ਇੰਜਨਿਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਡਵੀਜ਼ਨ ਨੰਬਰ 3 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਐਸ.ਏ.ਐਸ ਨਗਰ ਦੇ ਇਹ ਧਿਆਨ ਵਿਚ ਲਿਆਂਦਾ ਗਿਆ ਕਿ ਵੱਖ-ਵੱਖ ਕਰਮਚਾਰੀ ਯੂਨੀਅਨਾਂ, ਬੇਰੁਜ਼ਗਾਰ ਆਦਿ ਯੂਨੀਅਨ/ਫੈਡਰੇਸ਼ਨਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹੇ ਦੀਆਂ ਵੱਖ-ਵੱਖ ਪਾਣੀ ਵਾਲੀਆਂ ਟੈਂਕੀਆਂ, ਟੈਲੀਫੌਨ ਟਾਵਰਾਂ ਅਤੇ ਹੋਰ ਸਰਕਾਰੀ/ਨਿੱਜੀ ਇਮਾਰਤਾਂ ਉੱਤੇ ਚੜ੍ਹਕੇ ਅਤੇ ਸੜਕਾਂ ਆਦਿ ਤੇ ਜਾਮ ਲਗਾਕੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਸਬੰਧਤ ਪ੍ਰਦਰਸ਼ਨਕਾਰੀ ਆਪਣੀ ਜ਼ਿੰਦਗੀ ਨੂੰ ਵੀ ਖਤਰੇ ਵਿੱਚ ਪਾਉਂਦੇ ਹਨ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਵੀ ਹੋ ਸਕਦੀ ਹੈ। ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਜਾਰੀ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...