November 22, 2026, 6:46 pm
----------- Advertisement -----------
HomeNewsLatest Newsਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਰਾਏਦਾਰਾਂ/ਨੌਕਰਾਂ/ਪੇਇੰਗ ਗੈਸਟ ਦੀ ਸੂਚਨਾ, ਪੁਲਿਸ ਥਾਣੇ ਦੇਣ ਦੇ ਹੁਕਮ...

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਰਾਏਦਾਰਾਂ/ਨੌਕਰਾਂ/ਪੇਇੰਗ ਗੈਸਟ ਦੀ ਸੂਚਨਾ, ਪੁਲਿਸ ਥਾਣੇ ਦੇਣ ਦੇ ਹੁਕਮ ਕੀਤੇ ਜਾਰੀ

Published on

----------- Advertisement -----------

ਐਸ .ਏ.ਐਸ.ਨਗਰ, 21 ਅਪ੍ਰੈਲ : – ਅਮਿਤ ਤਲਵਾੜ ਆਈ.ਏ.ਐਸ ਜ਼ਿਲ੍ਹਾ ਮੈਜਿਸਟਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਇਹ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮਿਊਂਸਪਲ ਕਮੇਟੀਆਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਮਕਾਨ ਮਾਲਕ ਉਸ ਦੀ ਸੂਚਨਾ ਇੱਕ ਹਫਤੇ ਦੇ ਅੰਦਰ ਅੰਦਰ ਪੁਲਿਸ ਥਾਣੇ ਵਿੱਚ ਜਮ੍ਹਾਂ ਕਰਵਾਏਗਾ। ਜਿਨ੍ਹਾਂ ਮਕਾਨ ਮਾਲਕਾਂ ਨੇ ਅਜੇ ਤੱਕ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇ ਹੋਏ ਹਨ ਦੀ ਸੂਚਨਾ ਪੁਲਿਸ ਨੂੰ ਨਹੀਂ ਦਿੱਤੀ, ਉਹ ਵੀ ਇਹ ਸੂਚਨਾ ਇਸ ਹੁਕਮ ਦੇ ਜਾਰੀ ਹੋਣ ਦੀ ਮਿਤੀ ਤੋਂ ਇੱਕ ਹਫਤੇ ਦੇ ਅੰਦਰ ਅੰਦਰ ਪੁਲਿਸ ਥਾਣੇ ਵਿਖੇ ਜਮ੍ਹਾਂ ਕਰਵਾਉਣ ਲਈ ਪਾਬੰਦ ਹੋਣਗੇ। ਇਹ ਹੁਕਮ 19 ਜੂਨ 2022 ਤੱਕ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਤੁਰੰਤ ਅਸਰ ਨਾਲ ਲਾਗੂ ਰਹਿਣਗੇ। ਸਬੰਧਤ ਉਪ ਮੰਡਲ ਮੈਜਿਸਟਰੇਟਰਜ਼ ਇਨ੍ਹਾਂ ਹੁਕਮਾਂ ਦੀ ਸਖਤੀ ਨਾਲ ਇੰਨ-ਬਿੰਨ ਪਾਲਣਾ ਕਰਵਾਉਣ ਲਈ ਲੋੜੀਂਦੀ ਕਾਰਵਾਈ ਕਰਨਗੇ ਅਤੇ ਏਰੀਆ ਦਾ ਮੁੱਖ ਥਾਣਾ ਅਫਸਰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਲਈ ਨਿੱਜੀ ਤੌਰ ਤੇ ਜਿੰਮੇਵਾਰ ਹੋਵੇਗਾ। ਬਿਨ੍ਹਾਂ ਸੂਚਨਾ ਤੋਂ ਰੱਖੇ ਗਏ ਕਿਰਾਏਦਾਰ/ ਨੌਕਰ/ ਪੇਇੰਗ ਗੈਸਟ ਦੇ ਘਰਾਂ ਦੀ ਚੈਕਿੰਗ ਕਰਦੇ ਸਮੇਂ ਮਹਿਲਾ ਪੁਲਿਸ ਨੂੰ ਵੀ ਨਾਲ ਰੱਖਿਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...