October 28, 2026, 11:27 am
----------- Advertisement -----------
HomeNewsHealthਦੁਬਾਰਾ ਗਰਮ ਕਰ ਕੇ ਨਾ ਖਾਓ ਇਹ 4 ਚੀਜ਼ਾਂ, ਨਹੀਂ ਤਾਂ ਘੇਰ...

ਦੁਬਾਰਾ ਗਰਮ ਕਰ ਕੇ ਨਾ ਖਾਓ ਇਹ 4 ਚੀਜ਼ਾਂ, ਨਹੀਂ ਤਾਂ ਘੇਰ ਲੈਣਗੀਆਂ ਕਈ ਖਤਰਨਾਕ ਬੀਮਾਰੀਆਂ

Published on

----------- Advertisement -----------

ਕਈ ਲੋਕ ਬਚੇ ਹੋਏ ਭੋਜਨ ਨੂੰ ਦੁਬਾਰਾ ਗਰਮ ਕਰਕੇ ਖਾਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਖਾਣ-ਪੀਣ ਦੀਆਂ ਸਾਰੀਆਂ ਵਸਤੂਆਂ ਅਜਿਹੀਆਂ ਨਹੀਂ ਹੁੰਦੀਆਂ ਹਨ ਜਿਨ੍ਹਾਂ ਨੂੰ ਦੁਬਾਰਾ ਗਰਮ ਕਰਕੇ ਖਾਧਾ ਜਾ ਸਕਦਾ ਹੈ। ਇਸ ਵਿਚ ਕੋਈ ਸ਼ੱਕ ਨਹੀਂ ਕਿ ਤਾਜ਼ੇ ਭੋਜਨ ਤੋਂ ਵਧੀਆ ਕੋਈ ਭੋਜਨ ਨਹੀਂ ਹੈ। ਹਾਲਾਂਕਿ ਕਈ ਵਾਰ ਮਜਬੂਰੀ ਵਿੱਚ ਸਾਨੂੰ ਪਹਿਲਾ ਦਾ ਬਣਿਆ ਹੋਇਆ ਖਾਣਾ ਵੀ ਖਾਣਾ ਪੈਂਦਾ ਹੈ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਭੋਜਨ ਪਦਾਰਥਾਂ ਬਾਰੇ ਦੱਸਾਂਗੇ, ਜਿਨ੍ਹਾਂ ਨੂੰ ਦੁਬਾਰਾ ਗਰਮ ਕਰਨ ਤੋਂ ਬਚਣਾ ਚਾਹੀਦਾ ਹੈ।
ਆਲੂ
ਆਲੂ ਤੋਂ ਬਣੇ ਭੋਜਨ ਨੂੰ ਦੁਬਾਰਾ ਗਰਮ ਕਰਨ ਨਾਲ ਕਈ ਖ਼ਤਰੇ ਪੈਦਾ ਹੋ ਸਕਦੇ ਹਨ। ਇਹ ਇਸ ਲਈ ਹੈ ਕਿਉਂਕਿ ਆਲੂ ਕਮਰੇ ਦੇ ਤਾਪਮਾਨ ‘ਤੇ ਸਟੋਰ ਕੀਤੇ ਜਾਂਦੇ ਹਨ। ਆਲੂ ਨੂੰ ਦੁਬਾਰਾ ਗਰਮ ਕਰਨ ਨਾਲ ਇਸ ਵਿਚ ਕਲੋਸਟ੍ਰਿਡੀਅਮ ਬੋਟੂਲਿਨਮ ਬੈਕਟੀਰੀਆ ਪੈਦਾ ਹੋਣ ਲੱਗਦਾ ਹੈ, ਜਿਸ ਕਾਰਨ ਬੋਟੂਲਿਜ਼ਮ ਦੀ ਬੀਮਾਰੀ ਹੋ ਸਕਦੀ ਹੈ। ਇਹ ਬਿਮਾਰੀ ਰੀੜ੍ਹ ਦੀ ਹੱਡੀ, ਨਸਾਂ ਅਤੇ ਦਿਮਾਗ ‘ਤੇ ਹਮਲਾ ਕਰਦੀ ਹੈ ਅਤੇ ਅਧਰੰਗ ਦਾ ਕਾਰਨ ਬਣ ਸਕਦੀ ਹੈ।
ਪਾਲਕ
ਜੇਕਰ ਪਾਲਕ ਨੂੰ ਚੰਗੀ ਤਰ੍ਹਾਂ ਗਰਮ ਨਾ ਕੀਤਾ ਜਾਵੇ, ਤਾਂ ਇਹ ਲਿਸਟੀਰੀਓਸਿਸ ਬਿਮਾਰੀ ਨੂੰ ਜਨਮ ਦੇ ਸਕਦਾ ਹੈ, ਜੋ ਕਿ ਲਿਸਟੀਰੀਆ ਮੋਨੋਸਾਈਟੋਜੀਨਸ ਬੈਕਟੀਰੀਆ ਕਾਰਨ ਹੁੰਦਾ ਹੈ। ਲਿਸਟੀਰੀਓਸਿਸ ਇੱਕ ਲਾਗ ਹੈ ਜੋ ਅਕੜਾਅ ਗਰਦਨ, ਬੁਖਾਰ, ਸਿਰ ਦਰਦ ਅਤੇ ਕਈ ਵਾਰ ਦੌਰੇ ਦਾ ਕਾਰਨ ਬਣ ਸਕਦੀ ਹੈ। ਇਹ ਬੈਕਟੀਰੀਆ ਖਾਣ-ਪੀਣ ਦੀਆਂ ਚੀਜ਼ਾਂ ਵਿੱਚ ਮੌਜੂਦ ਹੁੰਦਾ ਹੈ।
ਅੰਡੇ
ਇਸ ਪ੍ਰਸਿੱਧ ਨਾਸ਼ਤੇ ਵਾਲੀ ਵਸਤੂ ਵਿੱਚ ਸਾਲਮੋਨੇਲਾ ਬੈਕਟੀਰੀਆ ਹੋ ਸਕਦਾ ਹੈ, ਜੋ ਪੇਟ ਵਿੱਚ ਦਰਦ, ਉਲਟੀਆਂ, ਬੁਖਾਰ ਅਤੇ ਦਸਤ ਦਾ ਕਾਰਨ ਬਣ ਸਕਦਾ ਹੈ। ਜਦੋਂ ਅੰਡੇ ਸਹੀ ਤਾਪਮਾਨ ‘ਤੇ ਸਟੋਰ ਨਹੀਂ ਕੀਤੇ ਜਾਂਦੇ ਹਨ, ਤਾਂ ਜਰਾਸੀਮ ਤੇਜ਼ੀ ਨਾਲ ਵਧਣਾ ਸ਼ੁਰੂ ਹੋ ਜਾਂਦੇ ਹਨ। ਭੋਜਨ ਵਿੱਚ ਬਹੁਤ ਸਾਰੇ ਬੈਕਟੀਰੀਆ ਅਤੇ ਰੋਗਾਣੂਆਂ ਦੀ ਮੌਜੂਦਗੀ ਕਾਰਨ ਭੋਜਨ ਜ਼ਹਿਰ ਹੋ ਸਕਦਾ ਹੈ।
ਚਾਵਲ
ਲੋਕ ਅਕਸਰ ਬਚੇ ਹੋਏ ਚੌਲਾਂ ਨੂੰ ਗਰਮ ਕਰਕੇ ਖਾਂਦੇ ਹਨ। ਪਰ ਤੁਹਾਨੂੰ ਦੱਸ ਦੇਈਏ ਕਿ ਆਲੂ ਅਤੇ ਪਾਲਕ ਦੀ ਤਰ੍ਹਾਂ ਚੌਲਾਂ ਨੂੰ ਦੁਬਾਰਾ ਗਰਮ ਕਰਨ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਚੌਲਾਂ ਵਿੱਚ ਪੋਰਸ ਹੁੰਦੇ ਹਨ, ਜੋ ਗਰਮੀ ਰੋਧਕ ਹੁੰਦੇ ਹਨ ਅਤੇ ਜਰਾਸੀਮ ਵਧਣ ਦਾ ਕਾਰਨ ਬਣਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਮਾਨ ਬੋਲੇ,ਧਾਰਮਿਕ ਮਾਮਲਿਆਂ ’ਚ ਸਿਆਸਤ ਨਹੀਂ ਹੋਣੀ ਚਾਹੀਦੀ

ਚੰਡੀਗੜ੍ਹ, 27 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ...

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...