September 26, 2026, 7:38 pm
----------- Advertisement -----------
HomeNewsLatest Newsਕਰਨਾਟਕ ਵਿੱਚ ਬਜਰੰਗ ਦਲ ਦੇ ਵਰਕਰ ਦੀ ਹੱਤਿਆ ਦੇ ਮਾਮਲੇ ਵਿੱਚ 12...

ਕਰਨਾਟਕ ਵਿੱਚ ਬਜਰੰਗ ਦਲ ਦੇ ਵਰਕਰ ਦੀ ਹੱਤਿਆ ਦੇ ਮਾਮਲੇ ਵਿੱਚ 12 ਵਿਅਕਤੀਆਂ ਨੂੰ ਲਿਆ ਹਿਰਾਸਤ ਵਿੱਚ

Published on

----------- Advertisement -----------

ਕਰਨਾਟਕ : – ਪੁਲਿਸ ਨੇ 28 ਸਾਲਾ ਬਜਰੰਗ ਦਲ ਦੇ ਵਰਕਰ ਦੀ ਹੱਤਿਆ ਦੇ ਮਾਮਲੇ ਵਿੱਚ 12 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਕਰਨਾਟਕ ਦੇ ਗ੍ਰਹਿ ਮੰਤਰੀ ਅਰਗਾ ਗਿਆਨੇਂਦਰ ਨੇ ਮੰਗਲਵਾਰ ਨੂੰ ਕਿਹਾ, “12 ਤੋਂ ਵੱਧ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁੱਛ-ਪੜਤਾਲ ਜਾਰੀ ਹੈ।” ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਵਿੱਚੋਂ ਤਿੰਨ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। “ਜੇ ਉਹ (ਬਾਕੀ) ਸ਼ਾਮਲ ਹੁੰਦੇ ਹਨ ਤਾਂ ਉਹਨਾਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ,” ਉਨ੍ਹਾਂ ਨੇ ਕਿਹਾ।
ਕਰਨਾਟਕ ਦੇ ਸ਼ਿਵਮੋਗਾ ਦੇ ਭਾਰਤੀ ਨਗਰ ਇਲਾਕੇ ‘ਚ ਐਤਵਾਰ ਰਾਤ ਨੂੰ ਕਾਰ ‘ਚ ਆਏ ਕੁਝ ਅਣਪਛਾਤੇ ਵਿਅਕਤੀਆਂ ਨੇ ਹਰਸ਼ ਨਾਂ ਦੇ ਵਿਅਕਤੀ ਦੀ ਹੱਤਿਆ ਕਰ ਦਿੱਤੀ। ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲਾਂ-ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਇੱਥੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਸ਼ਾਂਤੀ ਅਤੇ ਸਦਭਾਵਨਾ ਦੀ ਅਪੀਲ ਕਰਦਿਆਂ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਆਪਣਾ ਫਰਜ਼ ਨਿਭਾਇਆ ਹੈ। ਅਸੀਂ ਲੋਕਾਂ ਨੂੰ ਸ਼ਾਂਤੀ ਭੰਗ ਨਾ ਕਰਨ ਦੀ ਅਪੀਲ ਕਰਦੇ ਹਾਂ। ਸਰਕਾਰ ਯਕੀਨੀ ਤੌਰ ‘ਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰੇਗੀ ਅਤੇ ਉਨ੍ਹਾਂ ਨੂੰ ਬਣਦੀ ਸਜ਼ਾ ਦੇਵੇਗੀ।” ਉਨ੍ਹਾਂ ਕਿਹਾ ਕਿ ਸੀਨੀਅਰ ਅਧਿਕਾਰੀ ਸ਼ਿਵਮੋਗਾ ਵਿੱਚ ਮੌਜੂਦ ਹਨ ਅਤੇ ਜਾਂਚ ਟੀਮ ਨੂੰ ਵਿਸ਼ੇਸ਼ ਹਦਾਇਤਾਂ ਦੇ ਰਹੇ ਹਨ।
ਘਟਨਾ ਤੋਂ ਬਾਅਦ ਸੋਮਵਾਰ ਨੂੰ ਮ੍ਰਿਤਕ ਦੇ ਅੰਤਿਮ ਸੰਸਕਾਰ ਦੌਰਾਨ ਸ਼ਹਿਰ ਵਿੱਚ ਅੱਗਜ਼ਨੀ, ਪਥਰਾਅ ਅਤੇ ਭੰਨਤੋੜ ਦੀਆਂ ਘਟਨਾਵਾਂ ਵਾਪਰੀਆਂ। ਇਨ੍ਹਾਂ ਘਟਨਾਵਾਂ ‘ਚ ਇਕ ਫੋਟੋ ਪੱਤਰਕਾਰ ਅਤੇ ਇਕ ਮਹਿਲਾ ਪੁਲਸ ਕਰਮਚਾਰੀ ਸਮੇਤ ਘੱਟੋ-ਘੱਟ ਤਿੰਨ ਲੋਕ ਜ਼ਖਮੀ ਹੋ ਗਏ। ਕਰਨਾਟਕ ਦੇ ਮੰਤਰੀ ਕੇ. ਐੱਸ. ਈਸ਼ਵਰੱਪਾ ਅਤੇ ਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਨੇ ਹਰਸ਼ ਦੇ ਕਤਲ ਪਿੱਛੇ ਸਾਜ਼ਿਸ਼ ਦਾ ਖਦਸ਼ਾ ਜਤਾਇਆ ਹੈ ਅਤੇ ਐਨਆਈਏ ਤੋਂ ਜਾਂਚ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...