September 13, 2026, 10:48 pm
----------- Advertisement -----------
HomeNewsLatest Newsਡਾ. ਬਲਜੀਤ ਕੌਰ ਨੇ ਬੋਲ਼ੇ ਤੇ ਬੋਲਣ ਤੋਂ ਕਮਜ਼ੋਰ ਬੱਚਿਆਂ ਦੀ ਸੰਸਥਾ...

ਡਾ. ਬਲਜੀਤ ਕੌਰ ਨੇ ਬੋਲ਼ੇ ਤੇ ਬੋਲਣ ਤੋਂ ਕਮਜ਼ੋਰ ਬੱਚਿਆਂ ਦੀ ਸੰਸਥਾ ਨਾਲ ਕੀਤੀ ਮੁਲਾਕਾਤ

Published on

----------- Advertisement -----------

ਚੰਡੀਗੜ੍ਹ, 16 ਸਤੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਇੰਦੌਰ, ਮੱਧ ਪ੍ਰਦੇਸ਼ ਫੇਰੀ ਦੌਰਾਨ ਬੋਲ਼ੇ ਤੇ ਬੋਲਣ ਤੋਂ ਕਮਜ਼ੋਰ ਬੱਚਿਆਂ ਨੂੰ ਸਮਾਜ ਵਿੱਚ ਮੁੱਖ ਧਾਰਾ ਵਿੱਚ ਲਿਆਉਣਾ ਵਾਲੀ ‘ਆਨੰਦ ਸੇਵਾ ਸੁਸਾਇਟੀ’ ਸੰਸਥਾ ਦੇ ਮੈਂਬਰਾਂ ਨਾਲ ਮੁਲਾਕਾਤ ਕਰਕੇ ਸੰਸਥਾ ਦੀ ਕਾਰਜ ਪ੍ਰਣਾਲੀ ਬਾਰੇ ਜਾਣਿਆ। ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸੰਸਥਾ ਨਾਲ ਹੋਈ ਮੁਲਾਕਾਤ ਦੌਰਾਨ ਬੋਲੇ ਅਤੇ ਬੋਲਣ ਤੋ ਕਮਜ਼ੋਰ ਬੱਚਿਆਂ ਦੀਆਂ ਮੁਸ਼ਕਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ।

ਕੈਬਨਿਟ ਮੰਤਰੀ ਨੇ ਬੋਲੇ ਤੇ ਬੋਲਣ ਤੋਂ ਕਮਜ਼ੋਰ ਬੱਚਿਆਂ ਦੀ ਸੰਸਥਾ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕਰਦੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੋਲੇ ਤੇ ਬੋਲਣ ਤੋਂ ਕਮਜ਼ੋਰ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਹਮੇਸ਼ਾ ਉਨ੍ਹਾਂ ਦੀ ਮਦਦ ਲਈ ਤਤਪਰ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇੰਦੌਰ ਦੀ ਇਸ ਸੰਸਥਾ ਵੱਲੋਂ ਸਾਲ 2014 ਵਿੱਚ ਪਾਕਿਸਤਾਨ ਦਾ ਵਾਸੀ ਲੜਕਾ, ਜੋ ਸੁਣਨ ਅਤੇ ਬੋਲਣ ਤੋਂ ਕਮਜ਼ੋਰ ਸੀ, ਗਲਤੀ ਨਾਲ ਸਰਹੱਦ ਪਾਰ ਕਰ ਕੇ ਭਾਰਤ ਪਹੁੰਚ ਗਿਆ ਸੀ। ਇਹ ਲੜਕਾ ਪੰਜਾਬ ਸਰਕਾਰ ਦੀ ਅਗਵਾਈ ‘ਚ ਸੂਬੇ ਦੀ ਆਨੰਦ ਸੇਵਾ ਸੁਸਾਇਟੀ ਦੀ ਨਿਗਰਾਨੀ ‘ਚ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇੰਦੌਰ ਦੀ ਬੱਚਿਆਂ ਦੀ ਭਲਾਈ ਵਾਲੀ ਇਸ ਸੰਸਥਾ ਨੇ ਸੱਤ ਸਾਲਾਂ ਬਾਅਦ ਸਾਲ 2021 ਵਿੱਚ ਪਾਕਿਸਤਾਨੀ ਲੜਕੇ ਨੂੰ ਭਾਰਤੀ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰਕੇ ਵਾਪਸ ਉਸਦੇ ਘਰ ਪਾਕਿਸਤਾਨ ਭੇਜਣ ‘ਚ ਸਫਲਤਾ ਹਾਸਲ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...