ਭਾਰਤ ਵਿੱਚ ਕੋਰੋਨਾ ਕੇਸਾਂ ਦੀ ਗਿਣਤੀ ਪਿਛਲੇ 24 ਘੰਟਿਆਂ ਵਿੱਚ 90,000 ਤੋਂ ਪਾਰ ਹੋ ਗਈ ਹੈ ਅਜਿਹੇ ‘ਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਰਾਜ ਮੰਤਰੀ ਦੇ ਕੋਰੋਨਾ ਪਾਜ਼ਿਟਿਵ ਹੋਣ ਦੀ ਖ਼ਬਰ ਸਾਹਮਣੇ ਆਈ ਹੈ ਡਾਕਟਰ ਭਾਰਤੀ ਪ੍ਰਵੀਨ ਪਵਾਰ ਦਾ ਵੀਰਵਾਰ ਨੂੰ ਕੋਵਿਡ-19 ਲਈ ਟੈਸਟ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ਿਟਿਵ ਆਈ ਹੈ।
ਡਾਕਟਰ ਪਵਾਰ ਆਪਣੇ ਅਧਿਕਾਰਤ ਟਵਿੱਟਰ ‘ਤੇ ਇਸ ਬਾਰੇ ਜਾਣਕਾਰੀ ਦਿੰਦਿਆਂ ਲਿਖਿਆ “ਮੇਰੀ ਕੋਵਿਡ-19 ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਮੈਂ ਆਪਣੇ ਆਪ ਨੂੰ ਘਰ ਵਿੱਚ ਅਲੱਗ ਕਰ ਲਿਆ ਹੈ। ਪਿਛਲੇ ਕੁਝ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੇ ਕੋਵਿਡ ਟੈਸਟ ਕਰਵਾਉਣ ਅਤੇ ਕੋਵਿਡ ਰੋਕਥਾਮ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ।”
ਜ਼ਿਕਰਯੋਗ ਹੈ ਕਿ ਡਾਕਟਰ ਪਵਾਰ ਸੋਮਵਾਰ ਨੂੰ ਨਾਸਿਕ ਵਿੱਚ ਸਨ ਜਿੱਥੇ ਉਨ੍ਹਾਂ ਨੇ ਕੇਂਦਰ ਸਰਕਾਰ ਦੀ ਸਿਹਤ ਯੋਜਨਾ ਦੇ ਤਹਿਤ ਇੱਕ ਤੰਦਰੁਸਤੀ ਕੇਂਦਰ ਦਾ ਉਦਘਾਟਨ ਕੀਤਾ।
----------- Advertisement -----------
ਕੇਂਦਰੀ ਸਿਹਤ ਰਾਜ ਮੰਤਰੀ ਭਾਰਤੀ ਪਵਾਰ ਦੀ ਰਿਪੋਰਟ ਆਈ ਕੋਰੋਨਾ ਪਾਜ਼ਿਟਿਵ
Published on
----------- Advertisement -----------
----------- Advertisement -----------












