ਸਰਹੱਦੀ ਸ਼ਹਿਰ ਅਜਨਾਲਾ ਦੇ ਜੰਮਪਲ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ.ਇੰਦਰਬੀਰ ਸਿੰਘ ਨਿੱਝਰ ਨੂੰ ਪੰਜਾਬ ਵਿਧਾਨ ਸਭਾ ਦਾ ਆਰਜ਼ੀ ਸਪੀਕਰ ਲਗਾਇਆ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਬੁੱਧਵਾਰ ਨੂੰ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਪੰਜਾਬ ਵਿਧਾਨ ਸਭਾ ਦੇ ਪ੍ਰੋਟੇਮ ਸਪੀਕਰ ਵਜੋਂ ਸਹੁੰ ਚੁਕਾਈ। ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਪੰਜਾਬ ਰਾਜ ਭਵਨ ਵਿਖੇ ਸਹੁੰ ਚੁਕਾਈ ਗਈ ਹੈ।













