July 28, 2026, 9:17 am
----------- Advertisement -----------
HomeNewsLatest Newsਫਲਾਈਟ ਦੇਰੀ 'ਤੇ ਨਾਰਾਜ਼ ਯਾਤਰੀ ਨੇ ਕੀਤਾ ਟਵੀਟ, ਸੋਸ਼ਲ ਮੀਡੀਆ 'ਤੇ ਲਿਖਿਆ...

ਫਲਾਈਟ ਦੇਰੀ ‘ਤੇ ਨਾਰਾਜ਼ ਯਾਤਰੀ ਨੇ ਕੀਤਾ ਟਵੀਟ, ਸੋਸ਼ਲ ਮੀਡੀਆ ‘ਤੇ ਲਿਖਿਆ “ਫਲਾਈਟ ਹਾਈਜੈਕ” ਤੇ ਫਿਰ …

Published on

----------- Advertisement -----------

ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਫਲਾਈਟ ‘ਚ ਸਵਾਰ ਇਕ ਯਾਤਰੀ ਨੇ ਫਲਾਈਟ ਹਾਈਜੈਕ ਹੋਣ ਬਾਰੇ ਝੂਠਾ ਟਵੀਟ ਕੀਤਾ। ਮਾਮਲਾ ਦੁਬਈ ਤੋਂ ਜੈਪੁਰ ਜਾ ਰਹੀ ਸਪਾਈਸ ਜੈੱਟ ਦੀ ਫਲਾਈਟ ਦਾ ਹੈ
ਦਰਅਸਲ, ਇਹ ਘਟਨਾ ਬੀਤੇ ਬੁੱਧਵਾਰ (25 ਜਨਵਰੀ) ਨੂੰ ਵਾਪਰੀ ਜਦੋਂ ਸਪਾਈਸ ਜੈੱਟ ਦੀ ਉਡਾਣ ਨੰਬਰ ਐਸਜੀ-58 ਨੇ ਖਰਾਬ ਮੌਸਮ ਕਾਰਨ ਸਵੇਰੇ 9.45 ਵਜੇ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕੀਤੀ। ਦਿੱਲੀ ਏ.ਟੀ.ਸੀ ਨੇ ਮੌਸਮ ਠੀਕ ਹੋਣ ਤੋਂ ਬਾਅਦ ਦੁਪਹਿਰ 1.40 ਵਜੇ ਫਲਾਈਟ ਨੂੰ ਉਡਾਣ ਭਰਨ ਲਈ ਮਨਜ਼ੂਰੀ ਦਿੱਤੀ। ਸਾਰੀਆਂ ਮਨਜ਼ੂਰੀਆਂ ਤੋਂ ਬਾਅਦ, ਜਦੋਂ ਫਲਾਈਟ ਜੈਪੁਰ ਲਈ ਉਡਾਣ ਭਰਨ ਵਾਲੀ ਸੀ, ਤਾ ਯਾਤਰੀ ਨੇ ਇੱਕ ਫੋਟੋ ਦੇ ਨਾਲ ਟਵੀਟ ਕੀਤਾ – ਫਲਾਈਟ ਹਾਈਜੈਕ ਹੋ ਗਈ… ਮੋਤੀ ਸਿੰਘ ਦੇ ਇਸ ਟਵੀਟ ਤੋਂ ਬਾਅਦ ਏਅਰਪੋਰਟ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ। ਪੁਲਸ ਮੁਤਾਬਕ ਯਾਤਰੀ ਫਲਾਈਟ ‘ਚ ਦੇਰੀ ਤੋਂ ਪਰੇਸ਼ਾਨ ਸੀ।
ਡੀਸੀਪੀ ਏਅਰਪੋਰਟ ਨੇ ਕਿਹਾ ਕਿ ਟਵੀਟ ਦੀ ਜਾਣਕਾਰੀ ਮਿਲਣ ਤੋਂ ਬਾਅਦ ਏਅਰਪੋਰਟ ਅਥਾਰਟੀ ਤੁਰੰਤ ਜਾਂਚ ਵਿੱਚ ਜੁੱਟ ਗਈ। ਦਿੱਲੀ ਪੁਲਿਸ ਸਮੇਤ ਸਾਰੀਆਂ ਏਜੰਸੀਆਂ ਵੱਲੋਂ ਫਲਾਈਟ ਦੀ ਜਾਂਚ ਕੀਤੀ ਗਈ ਅਤੇ ਫਿਰ ਫਲਾਈਟ ਨੂੰ ਦੁਬਾਰਾ ਭੇਜਿਆ ਗਿਆ। ਪੁਲਸ ਮੁਤਾਬਕ ਦੋਸ਼ੀ ਯਾਤਰੀ ਨੂੰ ਉਸ ਦੇ ਸਾਮਾਨ ਸਮੇਤ ਉਤਾਰਿਆ ਗਿਆ ਸੀ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...