November 18, 2026, 12:30 pm
----------- Advertisement -----------
HomeNewsLatest Newsਲਾਰਵੇ ਚੈਕਿੰਗ ਦੌਰਾਨ 88 ਘਰਾਂ ਦਾ ਸਰਵੇ ਕਰ 150 ਦੇ ਕਰੀਬ ਕੰਟੇਨਰ...

ਲਾਰਵੇ ਚੈਕਿੰਗ ਦੌਰਾਨ 88 ਘਰਾਂ ਦਾ ਸਰਵੇ ਕਰ 150 ਦੇ ਕਰੀਬ ਕੰਟੇਨਰ ਕੀਤੇ ਚੈਕ

Published on

----------- Advertisement -----------

2 ਕੰਟੇਨਰਾਂ ਵਿੱਚੋਂ ਡੇਂਗੂ ਮੱਛਰ ਦਾ ਲਾਰਵਾ ਪ੍ਰਾਪਤ ਹੋਣ ਤੇ ਲਾਰਵੇ ਨੂੰ ਕੀਤਾ ਗਿਆ ਨਸ਼ਟ

ਡੇਰਾਬੱਸੀ : – ਡਾ. ਸੰਗੀਤਾ ਜੈਨ ਸੀਨੀਅਰ ਮੈਡੀਕਲ ਅਫਸਰ ਸਬ ਡਵੀਜਨਲ ਹਸਪਤਾਲ ਡੇਰਾਬੱਸੀ ਦੇ ਦਿਸਾ ਨਿਰਦੇਸਾ ਅਨੁਸਾਰ ਡੇਂਗੂ ਦੇ ਖਾਤਮੇ ਲਈ ਚਲਾਈ ਮੁਹਿੰਮ ਨੂੰ ਪ੍ਰਭਾਵਸਾਲੀ ਬਣਾਓੁਣ ਦੇ ਉਦੇਸ ਨਾਲ ਪਿਛਲੇ ਸਾਲ ਦੇ ਡੇਂਗੂ ਪ੍ਰਭਾਵਿਤ ਏਰੀਏ ਵਿੱਚ ਫੀਵਰ ਤੇ ਕੰਟੇਨਰ ਸਰਵੇ ਕਰਨ ਲਈ ਟੀਮਾਂ ਨੂੰ ਡੇਰਾਬੱਸੀ ਦੇ ਚੌਧਰੀਆਂ ਮੁਹੱਲੇ ਭੇਜਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸੰਗੀਤਾ ਜੈਨ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਇਸ ਏਰੀਏ ਵਿੱਚ ਟੀਮ ਨੇ 88 ਘਰਾਂ ਦਾ ਸਰਵੇ ਕੀਤਾ ਜਿਸ ਵਿੱਚ 150 ਦੇ ਕਰੀਬ ਕੰਟੇਨਰ ਚੈਕ ਕੀਤੇ ਗਏ ਜਿਨਾਂ ਵਿੱਚੋਂ 2 ਕੰਟੇਨਰਾਂ ਵਿੱਚੋਂ ਡੇਂਗੂ ਮੱਛਰ ਦਾ ਲਾਰਵਾ ਪਾਇਆ ਗਿਆ ਜੋ ਕਿ ਚਿੰਤਾ ਦਾ ਵਿਸ਼ਾ ਹੈ। ਟੀਮ ਵੱਲੋਂ ਮੌਕੇ ਤੇ ਹੀ ਲਾਰਵੇ ਨੂੰ ਨਸ਼ਟ ਕੀਤਾ ਗਿਆ ਅਤੇ ਲੋਕਾਂ ਨੂੰ ਹਦਾਇਤ ਕੀਤੀ ਕਿ ਉਹ ਸਿਹਤ ਵਿਭਾਗ ਨਾਲ ਸਹਿਯੋਗ ਕਰਨ ਅਤੇ ਡੇਂਗੂ ਤੋਂ ਬਚਣ ਲਈ ਉਨਾਂ ਨੂੰ ਦੱਸੇ ਜਾ ਰਹੇ ਬਚਾਓ ਦੇ ਤਰੀਕਿਆਂ ਨੂੰ ਅਪਣਾਉਣ। ਡਾ ਸੰਗੀਤਾ ਜੈਨ ਨੇ ਦੱਸਿਆ ਕਿ ਸਿਹਤ ਵਿਭਾਗ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕ ਰਿਹਾ ਹੈ, ਜਿਸ ਤਹਿਤ ਬਲਾਕ ਦੇ ਵੱਖ-ਵੱਖ ਸਰਕਾਰੀ ਦਫਤਰਾਂ ਸਮੇਤ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿਚ ਡੇਂਗੂ ਰੋਕੂ ਸਰਵੇ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਦੀਆਂ ਟੀਮ ਵੱਲੋਂ ਘਰਾਂ ਵਿਚ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਜਿਵੇਂ ਖਾਲੀ ਭਾਂਡੇ, ਗਮਲੇ, ਟਾਇਰ, ਕੂਲਰ ਆਦਿ ਵਿੱਚ ਪਾਣੀ ਜਮ੍ਹਾਂ ਹੋਣ ਤੋਂ ਰੋਕਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਕ ਹਫ਼ਤੇਚ ਇਕ ਆਂਡੇ ਤੋਂ ਪੂਰਾ ਜਵਾਨ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਇਕ ਚੱਮਚ ਪਾਣੀ `ਚ ਵੀ ਇਹ ਮੱਛਰ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜ਼ਿਆਦਾਤਰ ਸਵੇਰ ਤੇ ਸ਼ਾਮ ਨੂੰ ਕੱਟਦਾ ਹੈ। ਇਸ ਲਈ ਸਵੇਰ ਅਤੇ ਸ਼ਾਮ ਵੇਲੇ ਖ਼ਾਸ ਤੌਰ ਤੇ ਪੂਰੀਆਂ ਬਾਹਾਂ ਦੇ ਕੱਪੜੇ ਪਾਏ ਜਾਣ ਤਾਂ ਜੋ ਸਰੀਰ ਦਾ ਕੋਈ ਵੀ ਅੰਗ ਨੰਗਾ ਨਾ ਰਹੇ ਜਿਸ ਤੇ ਮੱਛਰ ਲੜ ਸਕੇ।ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਰਜਿੰਦਰ ਸਿੰਘ ਹੈਲਥ ਇੰਸਪੈਕਟਰ ਵਲੋਂ ਅਪੀਲ ਕਰਦਿਆ ਕਿਹਾ ਗਿਆ ਕਿ ਕੋਈ ਵੀ ਬੁਖਾਰ ਦੀ ਦਵਾਈ ਆਪਣੇ ਆਪ ਨਾ ਖਾਧੀ ਜਾਵੇ। ਇਸ ਸਮੇਂ ਐਸਪਰੀਨ ਅਤੇ ਪੈਨ ਕਿਲਰ ਦਵਾਈਆਂ ਬੁਖਾਰ ਵਿੱਚ ਨਾ ਵਰਤੀਆ ਜਾਣ। ਇਸ ਮੌਕੇ ਸਿਹਤ ਕਰਮਚਾਰੀ ਰਜਿੰਦਰ ਸਿੰਘ ਅਤੇ ਮਨਜਿੰਦਰ ਸਿੰਘ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...