October 15, 2026, 7:24 pm
----------- Advertisement -----------
HomeNewsLatest Newsਮਹੀਨਾਵਾਰ ਮੀਟਿੰਗ ਦੌਰਾਨ ਅਮਿਤ ਤਲਵਾੜ ਵਲੋਂ ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ...

ਮਹੀਨਾਵਾਰ ਮੀਟਿੰਗ ਦੌਰਾਨ ਅਮਿਤ ਤਲਵਾੜ ਵਲੋਂ ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ ਕੀਤੀ ਗਈ ਸਮੀਖਿਆ

Published on

----------- Advertisement -----------

ਬਕਾਇਆ ਕੇਸਾਂ ਦੇ ਹੱਲ ਲਈ ਮਿੱਥੀ ਗਈ ਸਮਾਂ ਸੀਮਾ

ਐਸ.ਏ.ਐਸ. ਨਗਰ : – ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਅੱਜ ਸਵੇਰੇ 9 ਵਜੇ ਤੋਂ ਸ਼ਾਮ ਤੱਕ ਚਲੀਆਂ ਮਹੀਨਾਵਾਰ ਮੀਟਿੰਗਾਂ ਦੌਰਾਨ ਵੱਖ ਵੱਖ ਵਿਭਾਗਾਂ ਦੇ ਚਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ ਜਿਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਕਿ ਲੰਬਿਤ ਪਏ ਮਾਮਲਿਆਂ ਨੂੰ ਮਿੱਥੇ ਸਮੇਂ ਵਿੱਚ ਨੇਪਰੇ ਚਾੜਿਆ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਦੱਸਿਆ ਕਿ ਇਸ ਮਹੀਨਾਵਾਰ ਮੀਟਿੰਗ ਦੌਰਾਨ ਜ਼ਮੀਨਾਂ ਦੀਆਂ ਜਮਾਂਬੰਦੀਆਂ, ਇੰਤਕਾਲ, ਨਿਸ਼ਾਨਦੇਹੀਆਂ ,ਐਕਸਾਈਜ਼, ਜੀ.ਐਸ.ਟੀ ਵਿਭਾਗ, ਕੁਲੈਕਸ਼ਨ ਮੋਟਰਵਹੀਕਲ ਟੈਕਸਿਜ਼,ਸੋਸ਼ਲ ਸਿਕਊਰਟੀ ਸਕੀਮਾਂ,ਰੋਡ ਸੇਫਟੀ, ਪੇਂਡੂ ਵਿਕਾਸ ਵਿਭਾਗ, ਸਹਿਰੀ ਵਿਕਾਸ ਵਿਭਾਗ, ਕਾਨੂੰਨ ਤੇ ਵਿਵਸਥਾ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੀਟਿੰਗ ਦਾ ਮਨੋਰਥ ਇਨ੍ਹਾਂ ਵਿਭਾਗਾਂ ਅਧੀਨ ਚਲ ਰਹੀਆਂ ਵਿਕਾਸ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਮਿਲੀਆਂ ਦਰਖਾਸਤਾਂ ਨੂੰ ਮਿੱਥੇ ਸਮੇਂ ਵਿਚ ਹੱਲ ਕਰਨ ਨੂੰ ਯਕੀਨੀ ਬਣਾਉਣਾ ਸੀ ।

ਇਸ ਮੌਕੇ ਉਨਾਂ ਜ਼ਿਲ੍ਹੇ ਨਾਲ ਸਬੰਧਤ ਐਸ.ਡੀ.ਐਮਜ, ਤਹਿਸੀਲਦਾਰ , ਨਾਇਬ ਤਹਿਸੀਲਦਾਰਾਂ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪੈਂਡਿੰਗ ਪਏ ਕੇਸਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਕੇ ਬਣਦੇ ਮਾਮਲਿਆਂ ਵਿਚ ਰਿਕਵਰੀ ਵਸੂਲ ਕੀਤੀ ਜਾਵੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਕਿ ਅਗਲੀ ਮਹੀਨਾਵਾਰ ਮੀਟਿੰਗ ਤੋਂ ਪਹਿਲਾ ਸਾਰੇ ਬਕਾਇਆ ਪਏ ਕੇਸਾਂ ਦਾ ਨਿਪਟਾਰਾ ਲਾਜ਼ਮੀ ਤੌਰ ਤੇ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਕੰਮ ਕਰਵਾਉਣ ਲਈ ਆਉਣ ਵਾਲੇ ਨਾਗਰਿਕਾਂ ਨਾਲ ਸਲੀਕੇ ਨਾਲ ਪੇਸ਼ ਆਇਆ ਜਾਵੇ। ਇਸ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਤਲਵਾੜ ਵਲੋਂ ਰੋਡ ਸੇਫਟੀ ਸਬੰਧੀ ਵੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿਚ ਉਨ੍ਹਾਂ ਨੇ ਸੜਕਾਂ ਤੇ ਖਤਰਨਾਕ ਮੋੜਾਂ ਅਤੇ ਕਰਾਸਿੰਗ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਰੋਡ ਸੇਫਟੀ ਐਕਟ ਤਹਿਤ ਠੀਕ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਸੜ੍ਹਕ ਸੁਰੱਖਿਆ ਕੀਤੇ ਜਾ ਰਹੇ ਕੰਮਾਂ ਨੂੰ ਪੂਰੀ ਸੰਜੀਦਗੀ ਨਾਲ ਨੇਪਰੇ ਚਾੜਿਆ ਜਾਵੇ ਤਾਂ ਜੋ ਸੜ੍ਹਕ ਸੁਰੱਖਿਆ ਸਹੀ ਅਰਥਾਂ ਵਿੱਚ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਤਰ੍ਰਾਂ ਦੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਾਂ ਸਟਾਫ ਜਾਂ ਬੁਨਿਆਦੀ ਢਾਚੇ ਸਬੰਧੀ ਕੋਈ ਜ਼ਰੂਰਤ ਹੈ ਤਾਂ ਇਸ ਸਬੰਧੀ ਲਿਖਤੀ ਰੂਪ ਵਿੱਚ ਮੰਗ ਰੱਖੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਅਗਲੀ ਮਹੀਨਾਵਾਰ ਰੀਵਿਊ ਮੀਟਿੰਗ ਤੋਂ ਪਹਿਲਾ ਜ਼ਿਲ੍ਹੇ ਨਾਲ ਸਬੰਧਿਤ ਸਾਰੇ ਪੈਡਿੰਗ ਕੇਸ ਹੱਲ ਕੀਤੇ ਜਾਣ । ਉਨ੍ਹਾਂ ਕਿਹਾ ਕਿ ਕੰਮਾਂ ਲਈ ਆਨਲਾਈਨ ਸਾਫਟਵੇਅਰ ਵਿਧੀ ਦੀ ਵਰਤੋਂ ਕੀਤੀ ਜਾਵੇ ਇਸ ਨਾਲ ਸਮੇਂ ਦੀ ਬੱਚਤ ਹੁੰਦੀ ਹੈ ਅਤੇ ਪੈਡਿੰਗ ਕੇਸ ਵੀ ਛੇਤੀ ਹੱਲ ਕੀਤੇ ਜਾ ਸਕਦੇ ਹਨ ।
ਮੀਟਿੰਗ ਵਿੱਚ ਸ੍ਰੀਮਤੀ ਕੋਮਲ ਮਿੱਤਲ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਹਰਬੰਸ ਸਿੰਘ ਐਸਡੀਐਮ ਮੋਹਾਲੀ, ਸ਼੍ਰੀ ਅਬਿਕੇਸ਼ ਗੁਪਤਾ ਐੱਸ ਡੀ ਐੱਮ ਖਰੜ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਵਿਭਾਗੀ ਮੁਖੀ ਵੀ ਹਾਜ਼ਰ ਸਨ l

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...