ਦਿੱਲੀ ਹਾਈ ਕੋਰਟ ਨੇ ਸਥਾਨਕ ਅਦਾਲਤ ਦੇ ਉਸ ਹੁਕਮ ‘ਤੇ ਰੋਕ ਲਗਾ ਦਿੱਤੀ ਹੈ, ਜਿਸ ‘ਚ ਸਤੇਂਦਰ ਜੈਨ ਨੂੰ ਉਸ ਦੇ ਵਕੀਲ ਵੱਲੋਂ ਈਡੀ ਦੀ ਪੁੱਛਗਿੱਛ ਦੌਰਾਨ ਹਾਜ਼ਰ ਰਹਿਣ ਦੀ ਇਜਾਜ਼ਤ ਦਿੱਤੀ ਗਈ ਸੀ। ਅਦਾਲਤ ਦੇ ਇਸ ਹੁਕਮ ਖ਼ਿਲਾਫ਼ ਈਡੀ ਨੇ ਹਾਈ ਕੋਰਟ ਵਿੱਚ ਅਰਜ਼ੀ ਦਿੱਤੀ ਸੀ।
ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਨੇ ਹੇਠਲੀ ਅਦਾਲਤ ਦੇ ਉਸ ਹੁਕਮ ‘ਤੇ ਰੋਕ ਲਗਾ ਦਿੱਤੀ ਹੈ, ਜਿਸ ‘ਚ ਹੇਠਲੀ ਅਦਾਲਤ ਨੇ ਈਡੀ ਵੱਲੋਂ ਪੁੱਛਗਿੱਛ ਦੌਰਾਨ ਜੈਨ ਨੂੰ ਆਪਣੇ ਵਕੀਲ ਨਾਲ ਜਾਣ ਦੀ ਇਜਾਜ਼ਤ ਦਿੱਤੀ ਸੀ। ਆਮ ਆਦਮੀ ਪਾਰਟੀ ਦੇ ਆਗੂ ਨੂੰ ਪੀਐਮਐਲਏ ਦੀਆਂ ਧਾਰਾਵਾਂ ਤਹਿਤ 30 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 31 ਮਈ ਨੂੰ ਹੇਠਲੀ ਅਦਾਲਤ ਨੇ ਉਸ ਨੂੰ 9 ਜੂਨ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ।
ਜਦੋਂ ਈਡੀ ਦੀ ਟੀਮ ਹਵਾਲਾ ਲੈਣ-ਦੇਣ ਦੇ ਮਾਮਲੇ ਵਿੱਚ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਤੋਂ ਪੁੱਛਗਿੱਛ ਕਰੇਗੀ ਤਾਂ ਉਨ੍ਹਾਂ ਦੇ ਨਾਲ ਕੋਈ ਵਕੀਲ ਨਹੀਂ ਹੋਵੇਗਾ। ਇਨਫੋਰਸਮੈਂਟ ਡਾਇਰੈਕਟੋਰੇਟ ਦੀ ਦਲੀਲ ਨੂੰ ਸਵੀਕਾਰ ਕਰਦੇ ਹੋਏ ਦਿੱਲੀ ਹਾਈ ਕੋਰਟ ਨੇ ਸਤੇਂਦਰ ਜੈਨ ਦੀਆਂ ਦਲੀਲਾਂ ਨੂੰ ਰੱਦ ਕਰ ਦਿੱਤਾ। ਅਦਾਲਤ ਦੇ ਸਾਹਮਣੇ ਸਤੇਂਦਰ ਜੈਨ ਦੇ ਵਕੀਲ ਕਪਿਲ ਸਿੱਬਲ ਦੀ ਇਹ ਦਲੀਲ ਵੀ ਖ਼ਾਲੀ ਹੋ ਗਈ ਕਿ ਜੇ ਜੈਨ ਇਸ ਮਾਮਲੇ ਵਿੱਚ ਮੁਲਜ਼ਮ ਨਹੀਂ, ਸਿਰਫ਼ ਇੱਕ ਸ਼ੱਕੀ ਹਨ ਤਾਂ ਈਡੀ ਨੇ ਉਸ ਨੂੰ ਹਿਰਾਸਤ ਵਿੱਚ ਕਿਵੇਂ ਲਿਆ? ਅਤੇ ਜੇਕਰ ਦੋਸ਼ੀ ਹਨ ਤਾਂ ਉਨ੍ਹਾਂ ਨੂੰ ਆਮ ਮੁਲਜ਼ਮਾਂ ਵਾਂਗ ਪੁੱਛਗਿੱਛ ਦੌਰਾਨ ਵਕੀਲ ਦੀ ਹਾਜ਼ਰੀ ਅਤੇ ਸਲਾਹ ਦੀ ਸਹੂਲਤ ਮਿਲਣੀ ਚਾਹੀਦੀ ਹੈ।
----------- Advertisement -----------
ਮਨੀ ਲਾਂਡਰਿੰਗ ਮਾਮਲੇ ‘ਚ ਸਤੇਂਦਰ ਜੈਨ ਨੂੰ ਝਟਕਾ, ਬਿਨਾਂ ਵਕੀਲ ਤੋਂ ਪੁੱਛਗਿੱਛ ਕਰ ਸਕੇਗੀ ED
Published on
----------- Advertisement -----------
----------- Advertisement -----------