June 6, 2026, 5:37 am
----------- Advertisement -----------
HomeNewsLatest Newsਦਲਿਤ ਨੌਜਵਾਨ ’ਤੇ ਤਸ਼ੱਦਦ, ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਪਿਲਾਇਆ ਪਿਸ਼ਾਬ

ਦਲਿਤ ਨੌਜਵਾਨ ’ਤੇ ਤਸ਼ੱਦਦ, ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਪਿਲਾਇਆ ਪਿਸ਼ਾਬ

Published on

----------- Advertisement -----------

ਰਾਜਸਥਾਨ : – ਰਾਜਸਥਾਨ ਦੇ ਚੁਰੂ ਜ਼ਿਲ੍ਹੇ ਵਿੱਚ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ, ਜਿਸ ਵਿੱਚ ਰੰਜਿਸ਼ ਕਾਰਨ ਇੱਕ 25 ਸਾਲਾ ਦਲਿਤ ਨੌਜਵਾਨ ਨੂੰ ਕਈ ਲੋਕਾਂ ਨੇ ਪਹਿਲਾਂ ਅਗਵਾ ਕਰ ਲਿਆ।ਉਸ ਤੋਂ ਬਾਅਦ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਸ ਨੂੰ ਜ਼ਬਰਦਸਤੀ ਪਿਸ਼ਾਬ ਪਿਲਾਇਆ। ਇਸ ਮਾਮਲੇ ਵਿੱਚ ਪੁਲਿਸ ਨੇ 8 ਲੋਕਾਂ ਵਿਰੁੱਧ ਕੇਸ ਦਰਜ ਕਰਕੇ ਇਨ੍ਹਾਂ ਵਿੱਚੋਂ 2 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਪੀੜਤ ਪਿੰਡ ਰੁਖਾਸਰ ਵਾਸੀ ਰਾਕੇਸ਼ ਮੇਘਵਾਲ ਵੱਲੋਂ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਬੀਤੀ 27 ਜਨਵਰੀ ਨੂੰ ਮੁਲਜ਼ਮਾਂ ਨੇ ਉਸ ਨੂੰ ਬੀਤੀ ਰਾਤ ਕਰੀਬ 11 ਵਜੇ ਘਰੋਂ ਅਗਵਾ ਕਰ ਲਿਆ ਅਤੇ ਇੱਕ ਐਸਯੂਵੀ ਵਿੱਚ ਖੇਤ ਵਿੱਚ ਲੈ ਗਏ।
ਮੇਘਵਾਲ ਨੇ ਰਤਨਗੜ੍ਹ ਥਾਣੇ ਵਿੱਚ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਨ੍ਹਾਂ ਨੇ ਉਸ ਨੂੰ ਸ਼ਰਾਬ ਪੀਣ ਲਈ ਮਜਬੂਰ ਕੀਤਾ ਜਿਸ ਤੋਂ ਬਾਅਦ ਉਨ੍ਹਾਂ ਨੇ ਉਸੇ ਬੋਤਲ ਵਿੱਚ ਪਿਸ਼ਾਬ ਕਰ ਦਿੱਤਾ ਅਤੇ ਪੀਣ ਲਈ ਮਜ਼ਬੂਰ ਕੀਤਾ।
ਉਸਨੇ ਇਹ ਵੀ ਦੋਸ਼ ਲਾਇਆ ਕਿ ਮੁਲਜ਼ਮਾਂ ਨੇ ਜਾਤੀਵਾਦੀ ਗਾਲਾਂ ਅਤੇ ਹੋਰ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਦਲਿਤਾਂ ਨੂੰ ਉਨ੍ਹਾਂ ਦਾ ਸਾਹਮਣਾ ਕਰਨ ਲਈ ਸਬਕ ਸਿਖਾਇਆ ਜਾਵੇਗਾ ਕਿਉਂਕਿ ਇਹ ਸਾਰੇ ਇੱਕ ‘ਪ੍ਰਭਾਵਸ਼ਾਲੀ’ ਭਾਈਚਾਰੇ ਨਾਲ ਸਬੰਧਤ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...