November 15, 2026, 3:02 pm
----------- Advertisement -----------
HomeNewsLatest Newsਜਿਮਨਾਸਟਿਕ ਦੀ ਖੇਡ ਵਿੱਚ ਸਿਰ ਕੱਢਵੀਂ ਖਿਡਾਰਨ ਹੈ ਏਕਮ ਕੌਰ ਬਰਾੜ

ਜਿਮਨਾਸਟਿਕ ਦੀ ਖੇਡ ਵਿੱਚ ਸਿਰ ਕੱਢਵੀਂ ਖਿਡਾਰਨ ਹੈ ਏਕਮ ਕੌਰ ਬਰਾੜ

Published on

----------- Advertisement -----------

ਐਸ.ਏ.ਐਸ ਨਗਰ, 17 ਅਕਤੂਬਰ : – ਰਾਜ ਪੱਧਰੀ ਖੇਡਾਂ ਅੰਡਰ 14 ਉਮਰ ਵਰਗ ਕੁੜੀਆਂ ਦੇ ਮੁਕਾਬਲਿਆਂ ਵਿੱਚ ਚੰਗਾ ਪ੍ਰਦਰਸ਼ਨ ਕਰਕੇ ਏਕਮ ਕੌਰ ਬਰਾੜ ਬੈਸਟ ਜਿਮਨਾਸਟ ਖਿਡਾਰਨ ਬਣ ਗਈ ਹੈ। ਖੇਡਾਂ ਵਤਨ ਪੰਜਾਬ ਦੀਆਂ 2022 ਦੇ ਅੰਤਰਗਤ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਖੇਡ ਭਵਨ ਸੈਕਟਰ 78 ਵਿਖੇ ਹੋ ਰਹੇ ਜਿਮਨਾਸਟਿਕ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈ ਰਹੀ ਹੈ ਏਕਮ । ਉਸ ਦੀ ਖੇਡ ਦਾ ਪ੍ਰਦਰਸ਼ਨ ਦਰਸ਼ਕਾਂ ਨੂੰ ਬੰਨ੍ਹ ਦਿੰਦਾ ਹੈ । ਏਕਮ ਨੇ ਜਿਮਨਾਸਟਿਕ ਦੀ ਖੇਡ ਆਪਣੇ ਸਕੂਲ ਤੋਂ ਸ਼ੁਰੂ ਕੀਤੀ ਅਤੇ ਨਿੱਕੀ ਉਮਰ ਵਿੱਚ ਕੋਚ ਮਨਦੀਪ ਕੌਸ਼ਲ ਦੀ ਰਹਿਨੁਮਾਈ ਹੇਠ ਜਿਮਨਾਸਟਿਕ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਗੋਲਡ ਮੈਡਲ ਪ੍ਰਾਪਤ ਕੀਤੇ ਹਨ । ਏਕਮ ਆਪਣੀ ਮਿਹਨਤ ਸਦਕਾ ਨੈਸ਼ਨਲ ਖੇਡਾਂ ਵਿੱਚ ਵੀ ਭਾਗ ਲੈ ਚੁੱਕੀ ਹੈ । ਏਕਮ ਦੇ ਪਿਤਾ ਦਾ ਨਾਮ ਸੁਖਮੰਦਰ ਸਿੰਘ ਹੈ ਅਤੇ ਮਾਤਾ ਦਾ ਨਾਮ ਕੰਵਲਜੀਤ ਕੌਰ ਹੈ । ਏਕਮ ਦੇ ਮਾਤਾ,ਪਿਤਾ ਦਾ ਵੀ ਖੇਡਾ ਵੱਲ ਬਹੁਤ ਰੁਝਾਨ ਹੈ ।

ਏਕਮ ਦੀ ਮਾਤਾ ਨੇ ਦੱਸਿਆ ਏਕਮ ਨੇ ਜਿਮਨਾਸਿਟਕ ਵਿੱਚ 2019-20 ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿੱਚ ਪਹਿਲਾ ਸਥਾਨ, 2019 ਪੰਜਾਬ ਰਾਜ ਖੇਡਾਂ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ 2 ਗੋਲਡ ਮੈਡਲ ਜਿੱਤੇ, 2018-19 ਚੰਡੀਗਡ਼੍ਹ ਵਿਖੇ ਹੋਈਆਂ ਖੇਡਾਂ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ 2 ਸਿਲਵਰ ਮੈਡਲ ਜਿੱਤੇ। ਉਨ੍ਹਾਂ ਦੱਸਿਆ ਕਿ 2019 ਜੋਧਪੁਰ (ਰਾਜਸਥਾਨ ) ਵਿੱਚ ਨੈਸ਼ਨਲ ਖੇਡਾਂ ਵਿੱਚ ਵੀ ਹਿੱਸਾ ਲਿਆ । ਇਸ ਦੌਰਾਨ ਏਕਮ ਦਾ ਪਹਿਲੇ 12 ਟੌਪ ਖਿਡਾਰੀਆਂ ਵਿੱਚ ਵੀ ਨਾਮ ਚੁਣਿਆ ਗਿਆ । ਏਕਮ ਆਪਣੇ ਕੋਚ ਦੀ ਰਹਿਨਮਾਈ ਹੇਠ ਰੋਜ਼ਾਨਾਂ ਸਵੇਰੇ ਅਤੇ ਸ਼ਾਮ 3 ਘੰਟੇ ਸਪੋਰਟਸ ਸਟੇਡੀਅਮ ਸੈਕਟਰ 78 ਵਿਖੇ ਪ੍ਰੈਕਟਿਸ ਕਰਦੀ ਹੈ ।

ਏਕਮ ਨੇ ਦੱਸਿਆ ਕਿ ਉਹ ਜਿਮਨਾਸਟਿਕ ਦੀ ਖਿਡਾਰਨ ਦੀਪਾ ਕਰਮਾਕਰ ਤੋਂ ਬਹੁਤ ਪ੍ਰਭਾਵਿਤ ਹੈ । ਏਕਮ ਆਪਣੇ ਭਵਿੱਖ ਵਿੱਚ ਜਿਮਨਾਸਟਿਕ ਦੇ ਖੇਤਰ ‘ਚ ਪੰਜਾਬ ਦਾ ਨਾਂ ਪੂਰੇ ਦੇਸ਼ ਵਿਦੇਸ਼ ਵਿੱਚ ਰੌਸ਼ਨ ਕਰਨ ਦਾ ਸੁਪਨਾ ਰੱਖਦੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...