September 4, 2026, 9:08 am
----------- Advertisement -----------
HomeNewsLatest Newsਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਬਿਜਲੀ ਦੀ ਕਿੱਲਤ ਅਤੇ ਧਰਤੀ ਹੇਠਲੇ ਪਾਣੀ ਦੀ ਡਿੱਗਦੀ...

ਭਾਕਿਯੂ (ਏਕਤਾ-ਉਗਰਾਹਾਂ) ਵੱਲੋਂ ਬਿਜਲੀ ਦੀ ਕਿੱਲਤ ਅਤੇ ਧਰਤੀ ਹੇਠਲੇ ਪਾਣੀ ਦੀ ਡਿੱਗਦੀ ਸਤਹਿ ਦੇ ਤਸੱਲੀਬਖ਼ਸ਼ ਹੱਲ ਬਾਰੇ ਪ੍ਰੈੱਸ ਕਾਨਫਰੰਸ

Published on

----------- Advertisement -----------

ਚੰਡੀਗੜ੍ਹ 12 ਮਈ : – ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਅੱਜ ਇੱਥੇ ਪ੍ਰੈੱਸ ਕਲੱਬ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਝੋਨੇ ਦੀ ਬਿਜਾਈ ਬਾਰੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਕਤਰਫਾ ਫੈਸਲਿਆਂ ਦੇ ਐਲਾਨ ਨਾਲ ਕਿਸਾਨਾਂ ਅੰਦਰ ਜਾਗੇ ਕੇਸ ਦੇ ਨਿਵਾਰਨ ਲਈ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮਿਲ ਬੈਠ ਕੇ ਤਸੱਲੀਬਖ਼ਸ਼ ਹੱਲ ਲੱਭਣ ਦੀ ਲੋੜ ਉੱਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ ਅਤੇ ਰੂਪ ਸਿੰਘ ਛੀਨਾਂ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਬੇਸ਼ੱਕ ਬਿਜਲੀ ਦੀ ਕਿੱਲਤ ਨੂੰ ਧਿਆਨ ‘ਚ ਰੱਖਦਿਆਂ ਝੋਨੇ ਦੀ ਬਿਜਾਈ ਦੀ ਸ਼ੁਰੂਆਤ ਲਈ ਪੰਜਾਬ ਨੂੰ ਚਾਰ ਜ਼ੋਨਾਂ ਵਿਚ ਵੰਡਣ ਦਾ ਕਦਮ ਆਪਣੇ ਆਪ ‘ਚ ਤਾਂ ਗਲਤ ਨਹੀਂ ਸੀ, ਪਰ ਇਨ੍ਹਾਂ ਬਾਰੇ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਮਿਲ ਬੈਠ ਕੇ ਤਸੱਲੀਬਖ਼ਸ਼ ਹੱਲ ਕੱਢਣ ਦੀ ਥਾਂ ਇੱਕਤਰਫਾ ਫੈਸਲੇ ਲਾਗੂ ਕਰਨੇ ਸ਼ੁਰੂ ਕਰ ਦਿੱਤੇ ਹਨ।ਸਿੱਟੇ ਵਜੋਂ ਸਮੱਸਿਆ ਉਲਝ ਗਈ ਹੈ। ਜਿਵੇਂ ਕਿ ਸਿੱਧੀ ਬਿਜਾਈ ਲਈ 1500 ਰੁਪਏ ਰਿਸਕ ਭੱਤਾ ਕਾਫੀ ਨਹੀਂ ਹੈ, ਜੇਕਰ ਇਹ 10000 ਰੁਪਏ ਪ੍ਰਤੀ ਏਕੜ ਹੁੰਦਾ ਤਾਂ ਕਿਸਾਨਾਂ ਦੇ ਕਾਫ਼ੀ ਵੱਡੇ ਹਿੱਸੇ ਨੇ ਸਿੱਧੀ ਬਿਜਾਈ ਲਈ ਰਾਜ਼ੀ ਹੋ ਜਾਣਾ ਸੀ। ਦੂਜੇ ਨੰਬਰ ‘ਤੇ ਸਰਕਾਰ ਨੇ ਮੂੰਗੀ, ਬਾਸਮਤੀ ਤੇ ਮੱਕੀ ਦੀ ਸਰਕਾਰੀ ਖਰੀਦ ਦੀ ਗਰੰਟੀ ਨਹੀਂ ਦਿੱਤੀ ਤੀਜੇ ਨੰਬਰ ‘ਤੇ ਪਿਛੇਤੇ ਜ਼ੋਨਾਂ ਵਾਲੇ ਕਿਸਾਨਾਂ ਨੂੰ ਬਣਦਾ ਉਤਸ਼ਾਹੀ ਭੱਤਾ ਨਹੀਂ ਦਿੱਤਾ ਗਿਆ। ਜਦੋਂ ਕਿ ਪਿਛੇਤੇ ਝੋਨੇ ਦਾ ਝਾੜ ਵੀ ਘਟਦਾ ਹੈ; ਵੇਚਣ ਵੇਲੇ ਸਿੱਲ੍ਹ ਦੀ ਸਮੱਸਿਆ ਆਉਂਦੀ ਹੈ; ਕਣਕ ਬੀਜਣ ‘ਚ ਿਪਛੇਤ ਦਾ ਹਰਜਾ ਹੁੰਦਾ ਹੈ ਅਤੇ ਲੇਟ ਹੋਣ ਕਰਕੇ ਪਰਾਲੀ ਦੇ ਸੰਘਣੇ ਧੂੰਏ ਦੀ ਸਮੱਸਿਆ ਵੀ ਵਧ ਜਾਂਦੀ ਹੈ। ਸਾਡਾ ਅਜੇ ਵੀ ਸੁਝਾਅ ਹੈ ਕਿ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਮਿਲ ਬੈਠ ਕੇ ਇਨ੍ਹਾਂ ਸਮੱਸਿਆਵਾਂ ਦਾ ਤਸੱਲੀਬਖ਼ਸ਼ ਹੱਲ ਕੱਢੇ।
ਸਮੱਸਿਆ ਦੇ ਲੰਮੇ ਦਾਅ ਦੇ ਹੱਲ ਲਈ ਕਿਸਾਨ ਆਗੂਆਂ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਲਗਾਤਾਰ ਡਿੱਗ ਰਹੀ ਸਤਹਿ ਦੀ ਅਤੀ ਗੰਭੀਰ ਸਮੱਸਿਆ ਦਾ ਸਾਰਾ ਦੇਸ਼ ਕਿਸਾਨਾਂ ਸਿਰ ਮੜ੍ਹਨਾ ਸਰਾਸਰ ਬੇਇਨਸਾਫ਼ੀ ਹੈ। ਇਹ ਸਮੱਸਿਆ ਇਤਨੇ ਕੁ ਓਹੜ ਪੋਹੜ ਨਾਲ ਹੱਲ ਹੋਣ ਵਾਲੀ ਨਹੀਂ ਹੈ। ਕਿਉਂਕਿ ਪਹਿਲੀ ਗੱਲ ਤਾਂ ਹਰੇ ਇਨਕਲਾਬ ਤੋਂ ਪਹਿਲਾਂ ਝੋਨਾ ਪੰਜਾਬ ਦੀ ਫ਼ਸਲ ਹੀ ਨਹੀਂ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...