September 7, 2026, 2:11 am
----------- Advertisement -----------
HomeNewsLatest Newsਭਾਰਤੀ ਚੋਣ ਕਮਿਸ਼ਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਦੀ ਚੋਣ ਸਬੰਧੀ ਅਧਿਸੂਚਨਾ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਦੀ ਚੋਣ ਸਬੰਧੀ ਅਧਿਸੂਚਨਾ ਜਾਰੀ

Published on

----------- Advertisement -----------

ਚੰਡੀਗੜ੍ਹ, 22 ਜੂਨ : – ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰ ਇਸ ਮਹੀਨੇ ਦੀ 29 ਜੂਨ ਤੱਕ ਨਾਮਜ਼ਦਗੀਆਂ ਦਾਖਲ ਕਰ ਸਕਦੇ ਹਨ। ਵੋਟਿੰਗ 18 ਜੁਲਾਈ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ। ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਪਦ ਨੂੰ ਭਰਨ ਅਤੇ ਚੋਣ ਕਰਨ ਸੰਬੰਧੀ ਰਾਸ਼ਟਰਪਤੀ ਅਤੇ ਉਪਰਾਸ਼ਟਰਪਤੀ ਚੋਣ ਅਧਿਨਿਯਮ, 1952 ਦੀ ਧਾਰਾ 4 ਦੀ ਉਪਧਾਰਾ (1) ਦੇ ਅਧੀਨ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ। ਇਸ ਚੋਣ ਦੇ ਲਈ ਰਿਟਰਨਿੰਗ ਅਫਸਰ ਨਿਯੁਕਤ ਕੀਤੇ ਗਏ ਸ੍ਰੀ ਪੀ. ਸੀ. ਮੋਦੀ ਜੋ ਰਾਜ ਸਭਾ ਦੇ ਸਕੱਤਰ ਜਨਰਲ ਵੀ ਹਨ, ਨੇ ਸੂਚਨਾ ਦਿੱਤੀ ਹੈ ਕਿ ਉਮੀਦਵਾਰ ਜਾਂ ਉਸਦੇ ਪ੍ਰਸਥਾਪਕਾਂ ਜਾਂ ਸਮਰਥਕਾਂ ਵਿੱਚੋਂ ਕਿਸੇ ਇਕ ਦੁਆਰਾ ਨਾਮਜ਼ਦਗੀ ਪੱਤਰ ਉਨ੍ਹਾਂ (ਰਿਟਰਨਿੰਗ ਅਫਸਰ) ਨੂੰ ਕਮਰਾ ਨੰਬਰ 29, ਭੂ-ਤਲ, ਸੰਸਦ ਭਵਨ, ਨਵੀਂ ਦਿੱਲੀ ਦਫਤਰ ਵਿੱਚ ਜਾਂ ਜੇਕਰ ਉਹ ਅਪਰਵਰਜਨੀ ਰੂਪ ਵਿੱਚ ਗੈਰਹਾਜ਼ਰ ਹੋਵੇ, ਤਾਂ ਸਹਾਇਕ ਰਿਟਰਨਿੰਗ ਅਫਸਰ ਸ੍ਰੀ ਮੁਕੁਲ ਪਾਂਡੇ, ਵਿਸ਼ੇਸ਼ ਕਾਰਜ ਅਫਸਰ ਜਾਂ ਸ੍ਰੀ ਸੁਰਿੰਦਰ ਕੁਮਾਰ ਤ੍ਰਿਪਾਠੀ, ਸੰਯੁਕਤ ਸਕੱਤਰ ਅਤੇ ਮੁੱਖ ਚੌਕਸੀ ਅਫਸਰ, ਰਾਜ ਸਭਾ ਸਕੱਤਰੇਤ ਨੂੰ ਉਕਤ ਦਫਤਰ ਵਿੱਚ 29 ਜੂਨ, 2022 ਤੱਕ (ਪਬਲਿਕ ਛੁੱਟੀ ਵਾਲੇ ਦਿਨ ਤੋਂ ਬਿਨ੍ਹਾਂ) ਕਿਸੇ ਵੀ ਦਿਨ 11 ਵਜੇ ਸਵੇਰੇ ਅਤੇ 3 ਵਜੇ ਬਾਅਦ ਦੁਪਹਿਰ ਦੇ ਵਿੱਚ ਪੇਸ਼ ਕੀਤੇ ਜਾ ਸਕਣਗੇ।
ਬੁਲਾਰੇ ਅਨੁਸਾਰ ਹਰ ਇਕ ਨਾਮਜ਼ਦਗੀ ਪੱਤਰ ਦੇ ਨਾਲ ਉਸ ਪਾਰਲੀਮੈਂਟ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਉਮੀਦਵਾਰ ਦੇ ਸਬੰਧ ਦੇ ਇੰਦਰਾਜ ਦੀ ਇੱਕ ਪ੍ਰਮਾਣਿਤ ਕਾਪੀ ਲਗਾਈ ਜਾਵੇ, ਜਿਸ ਵਿੱਚ ਉਮੀਦਵਾਰ ਵੋਟਰ ਦੇ ਰੂਪ ਵਿਚ ਰਜਿਸਟਰ ਹੈ। ਉਨ੍ਹਾਂ ਦੱਸਿਆ ਕਿ ਹਰ ਇਕ ਉਮੀਦਵਾਰ ਕੇਵਲ ਪੰਦਰਾਂ ਹਜ਼ਾਰ ਰੁਪਏ ਦੀ ਰਾਸ਼ੀ ਜਮ੍ਹਾਂ ਕਰਵਾਏਗਾ। ਇਹ ਰਕਮ ਨਾਮਜ਼ਦਗੀ ਪੱਤਰ ਪੇਸ਼ ਕਰਦੇ ਸਮੇਂ ਰਿਟਰਨਿੰਗ ਅਫਸਰ ਦੇ ਕੋਲ ਨਕਦ ਜਮਾਂ ਕੀਤੀ ਜਾ ਸਕੇਗੀ ਜਾਂ ਭਾਰਤੀ ਰਿਜ਼ਰਵ ਬੈਂਕ ਜਾਂ ਕਿਸੇ ਸਰਕਾਰੀ ਖਜ਼ਾਨੇ ਵਿਚ ਇਸ ਤੋਂ ਪਹਿਲਾਂ ਜਮ੍ਹਾਂ ਕੀਤੀ ਜਾ ਸਕੇਗੀ ਅਤੇ ਇਸ ਤੋਂ ਬਾਅਦ ਦੀ ਸਥਿਤੀ ਵਿਚ ਅਜਿਹੀ ਰਸੀਦ ਦਾ, ਜਿਸ ਵਿਚ ਇਹ ਦੱਸਿਆ ਹੋਵੇ ਕਿ ਉਕਤ ਰਾਸ਼ੀ ਜਮ੍ਹਾਂ ਕਰ ਦਿੱਤੀ ਗਈ ਹੈ, ਨਾਮਜ਼ਦਗੀ ਪੱਤਰ ਦੇ ਨਾਲ ਲਗਾਇਆ ਜਾਣਾ ਜ਼ਰੂਰੀ ਹੈ।
ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੇ ਫਾਰਮ ਉਪਰੋਕਤ ਦੱਸੇ ਦਫਤਰ ਵਿਚ ਉਪਰੋਕਤ ਸਮੇਂ ਤੇ ਪ੍ਰਾਪਤ ਕੀਤੇ ਜਾ ਸਕਣਗੇ। ਉਨਾਂ ਦੱਸਿਆ ਕਿ ਅਧਿਨਿਯਮ ਦੀ ਧਾਰਾ 5 (ਖ) ਦੀ ਉਪਧਾਰਾ (4) ਦੇ ਅਧੀਨ ਨਾ ਮਨਜ਼ੂਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਤੋਂ ਬਿਨ੍ਹਾਂ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਉਕਤ ਦਫਤਰ ਦੇ ਕਮਰਾ ਨੰਬਰ 62, ਪਹਿਲੀ ਮੰਜ਼ਿਲ, ਸੰਸਦ ਭਵਨ, ਨਵੀਂ ਦਿੱਲੀ ਵਿਖੇ ਵੀਰਵਾਰ, 30 ਜੂਨ, 2022 ਨੂੰ ਸਵੇਰੇ 11 ਵਜੇ ਕੀਤੀ ਜਾਵੇਗੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਸੂਚਨਾ ਉਮੀਦਵਾਰ, ਜਾਂ ਉਸਦੇ ਪ੍ਰਸਥਾਪਕਾਂ ਜਾਂ ਸਮਰੱਥਕਾਂ ਵਿਚੋਂ ਕਿਸੇ ਇਕ ਦੁਆਰਾ, ਜੇ ਉਮੀਦਵਾਰ ਦੁਆਰਾ ਲਿਖਤ ਰੂਪ ਵਿਚ ਇਸ ਮੰਤਵ ਲਈ ਬਕਾਇਦਾ ਅਧਿਕਾਰਤ ਕੀਤਾ ਗਿਆ ਹੋਵੇ, ਰਿਟਰਨਿੰਗ ਅਫਸਰ ਨੂੰ ਕਮਰਾ ਨੰਬਰ 29, ਭੂ-ਤਲ, ਸੰਸਦ ਭਵਨ, ਨਵੀਂ ਦਿੱਲੀ ਦਫਤਰ ਵਿਖੇ 02 ਜੁਲਾਈ, 2022 ਨੂੰ ਤਿੰਨ ਵਜੇ ਬਾਅਦ ਦੁਪਹਿਰ ਤੋਂ ਪਹਿਲਾਂ ਪੇਸ਼ ਕੀਤੀ ਜਾ ਸਕੇਗੀ। ਉਨ੍ਹਾਂ ਅਨੁਸਾਰ ਚੋਣ ਲੜੇ ਜਾਣ ਦੀ ਸੂਰਤ ਵਿੱਚ ਮਤਦਾਨ ਇਨ੍ਹਾਂ ਨਿਯਮਾਂ ਦੇ ਅਧੀਨ ਨਿਯਤ ਕੀਤੇ ਗਏ ਮਤਦਾਨ ਦੀਆਂ ਥਾਂਵਾਂ ਵਿਖੇ ਸੋਮਵਾਰ 18 ਜੁਲਾਈ, 2022 ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਦੇ ਵਿਚਕਾਰ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...