ਪੰਜਾਬ : – ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ਤੋਂ ਬਾਅਦ, ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਐੱਸ.ਏ.ਐੱਸ.ਨਗਰ ਨੂੰ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਅਤੇ ਦੂਜੀਆਂ ਪਾਰਟੀਆਂ ‘ਤੇ ਬੇਬੁਨਿਆਦ ਦੋਸ਼ ਲਗਾਉਣ ਲਈ ਐੱਫਆਈਆਰ ਦਰਜ ਕਰਨ ਦੀ ਬੇਨਤੀ ਕੀਤੀ ਹੈ।
18 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਡਵੋਕੇਟ ਅਰਸ਼ਦੀਪ ਸਿੰਘ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ। ਉਸ ਵਿਚ ਉਸ ਨੇ ਇਕ ਵੀਡੀਓ ‘ਤੇ ਇਤਰਾਜ਼ ਜਤਾਇਆ ਸੀ। ਦੋਸ਼ ਹੈ ਕਿ ਵੀਡੀਓ ‘ਚ ਅਕਾਲੀ ਦਲ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੇ ਅਕਸ ਨੂੰ ਜਨਤਾ ਦੇ ਸਾਹਮਣੇ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਵੀਡੀਓ ਦਾ ਨੋਟਿਸ ਲੈਂਦਿਆਂ ਚੋਣ ਕਮਿਸ਼ਨ ਨੂੰ ਕੇਜਰੀਵਾਲ ਖਿਲਾਫ ਐਫਆਈਆਰ ਦਰਜ ਕਰਨ ਦੀ ਅਪੀਲ ਕੀਤੀ ਗਈ ਹੈ।













