ਅੰਮ੍ਰਿਤਸਰ : – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਨਵਜੋਤ ਸਿੱਧੂ ਬ੍ਰਾਹਮਣ ਸਮਾਜ ਅਤੇ ਮਹਿਲਾ ਸਰਪੰਚ ‘ਤੇ ਟਿੱਪਣੀ ਕਰਨ ਤੋਂ ਬਾਅਦ ਬੁਰੀ ਘਿਰ ਗਏ ਹਨ। ਭਾਜਪਾ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਦੇ ਕੇ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਨੇ ਵੀ ਚੋਣ ਕਮਿਸ਼ਨ ਨੂੰ ਸਿੱਧੂ ਖਿਲਾਫ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਬ੍ਰਾਹਮਣ ਭਾਈਚਾਰੇ ਵੱਲੋਂ ਨਵਜੋਤ ਸਿੰਘ ਸਿੱਧੂ ਦਾ ਬਾਈਕਾਟ ਕਰਨ ਦੀ ਗੱਲ ਚੱਲੀ ਸੀ। ਇਸ ਮਗਰੋਂ ਅਕਾਲੀ ਦਲ ਦੇ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਵੀ ਪ੍ਰੈੱਸ ਕਾਨਫਰੰਸ ਕਰਕੇ ਸਿੱਧੂ ਨੂੰ ਘੇਰਿਆ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮਹਿਲਾ ਸਰਪੰਚ ਖਿਲਾਫ ਇਸ ਤਰਾਂ ਦੀ ਸ਼ਬਦਾਵਲੀ ਕਿਸੇ ਵੀ ਪਾਰਟੀ ਦੇ ਪ੍ਰਧਾਨ ਨੂੰ ਸ਼ੋਭਾ ਨਹੀਂ ਦਿੰਦਾ। ਚੋਣ ਕਮਿਸ਼ਨ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਿੱਧੂ ਜੋੜਾ ਵਿਰੋਧੀਆਂ ਲਈ ਬੇਹੱਦ ਲਾਹੇਵੰਦ ਹੈ ਕਿਉਂਕਿ ਜਦੋਂ ਵੀ ਉਹ ਬੋਲਦੇ ਹਨ ਤਾਂ ਕਾਂਗਰਸ ਦੀ ਵੋਟ ਪ੍ਰਤੀਸ਼ਤ ਘੱਟ ਜਾਂਦੀ ਹੈ।
----------- Advertisement -----------
ਬ੍ਰਾਹਮਣ ਸਮਾਜ ‘ਤੇ ਟਿੱਪਣੀ ਕਰਕੇ ਬੁਰੇ ਫਸੇ ਨਵਜੋਤ ਸਿੱਧੂ
Published on
----------- Advertisement -----------
----------- Advertisement -----------












