June 28, 2026, 4:16 pm
----------- Advertisement -----------
HomeNewsLatest Newsਪਟਿਆਲਾ ਜ਼ਿਲ੍ਹੇ 'ਚ 102 ਉਮੀਦਵਾਰ ਚੋਣ ਮੈਦਾਨ 'ਚ, ਆਜ਼ਾਦ ਉਮੀਦਵਾਰਾਂ ਨੂੰ ਚੋਣ...

ਪਟਿਆਲਾ ਜ਼ਿਲ੍ਹੇ ‘ਚ 102 ਉਮੀਦਵਾਰ ਚੋਣ ਮੈਦਾਨ ‘ਚ, ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਜਾਰੀ

Published on

----------- Advertisement -----------

ਪਟਿਆਲਾ : – ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਜਾ ਰਹੀਆਂ ਆਮ ਚੋਣਾਂ ਲਈ ਅੱਜ ਨਾਮਜ਼ਦਗੀਆਂ ਵਾਪਸ ਲੈਣ ਦੇ ਦਿਨ 14 ਉਮੀਦਵਾਰਾਂ ਵੱਲੋਂ ਆਪਣੇ ਨਾਮ ਵਾਪਸ ਲੈਣ ਬਾਅਦ ਜ਼ਿਲ੍ਹੇ ‘ਚ 102 ਉਮੀਦਵਾਰ ਚੋਣ ਮੈਦਾਨ ‘ਚ ਰਹਿ ਗਏ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ‘ਚ ਚੋਣ ਲੜ੍ਹ ਰਹੇ ਸਾਰੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੂਹ ਰਿਟਰਨਿੰਗ ਅਧਿਕਾਰੀਆਂ ਵੱਲੋਂ ਆਪਣੇ ਹਲਕੇ ਦੇ ਆਬਜ਼ਰਵਰਾਂ ਦੀ ਮੌਜੂਦਗੀ ‘ਚ ਚੋਣ ਲੜਨ ਵਾਲੇ ਉਮੀਦਵਾਰਾਂ ਨਾਲ ਜਰੂਰੀ ਮੀਟਿੰਗ ਕਰਕੇ ਜਰੂਰੀ ਜਾਣਕਾਰੀ ਪ੍ਰਦਾਨ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਉਮੀਦਵਾਰ ਦੱਸੀਆਂ ਗਈਆਂ ਤਰੀਕਾਂ ਮੌਕੇ ਆਪਣੇ ਖ਼ਰਚਾ ਰਜਿਸਟਰ ਖ਼ਰਚਾ ਆਬਜ਼ਰਵਰਾਂ ਨੂੰ ਦਿਖਾਉਣ ਦੇ ਪਾਬੰਦ ਹੋਣਗੇ ਅਤੇ ਨਾਲ ਹੀ ਆਪਣੇ ਅਪਰਾਧਿਕ ਪਿਛੋਕੜ, ਜੇ ਕੋਈ, ਹੋਵੇ ਨੂੰ ਵੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਮੀਡੀਆ ‘ਚ ਪ੍ਰਕਾਸ਼ਿਤ ਕਰਵਾਉਣਗੇ।

ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ-109 ਨਾਭਾ ਵਿਖੇ ਹੁਣ ਕਾਂਗਰਸ ਦੇ ਸਾਧੂ ਸਿੰਘ, ਕਮਿਊਨਿਸਟ ਪਾਰਟੀ ਆਫ਼ ਇੰਡੀਆ ਦੇ ਕਸ਼ਮੀਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਕਬੀਰ ਦਾਸ, ਆਮ ਆਦਮੀ ਪਾਰਟੀ ਦੇ ਗੁਰਦੇਵ ਸਿੰਘ ਦੇਵ ਮਾਨ, ਭਾਰਤੀ ਜਨਤਾ ਪਾਰਟੀ ਦੇ ਗੁਰਪ੍ਰੀਤ ਸਿੰਘ ਸ਼ਾਹਪੁਰ, ਸਮਾਜਵਾਦੀ ਪਾਰਟੀ ਦੇ ਸਿਮਰਨਜੀਤ ਸਿੰਘ, ਸੰਯੁਕਤ ਸੰਘਰਸ਼ ਪਾਰਟੀ ਦੇ ਬਰਿੰਦਰ ਕੁਮਾਰ ਅਤੇ ਆਜ਼ਾਦ ਉਮੀਦਵਾਰ ਵਜੋਂ ਗੁਲਜ਼ਾਰ ਖੰਨਾ ਅਤੇ ਬਲਵੰਤ ਸਿੰਘ ਸ਼ਾਮਲ ਹਨ। ਉਮੀਦਵਾਰ ਰਾਕੇਸ਼ ਕੁਮਾਰ ਤੇ ਪਰਮਜੀਤ ਸਿੰਘ ਨੇ ਆਪਣੇ ਨਾਮਜਦਗੀ ਵਾਪਸ ਲਈ ਹੈ।

ਵਿਧਾਨ ਸਭਾ ਹਲਕਾ-110 ਪਟਿਆਲਾ ਦਿਹਾਤੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜਸਪਾਲ ਸਿੰਘ ਬਿੱਟੂ ਚੱਠਾ, ਆਮ ਆਦਮੀ ਪਾਰਟੀ ਦੇ ਡਾ. ਬਲਬੀਰ ਸਿੰਘ, ਕਾਂਗਰਸ ਦੇ ਮੋਹਿਤ ਮੋਹਿੰਦਰਾ, ਪੰਜਾਬ ਲੋਕ ਕਾਂਗਰਸ ਦੇ ਸੰਜੀਵ ਸ਼ਰਮਾ ਬਿੱਟੂ, ਸਮਾਜਿਕ ਸੰਘਰਸ਼ ਪਾਰਟੀ ਦੇ ਹਰਪ੍ਰੀਤ ਕੌਰ, ਇਨਸਾਨੀਅਤ ਲੋਕ ਵਿਕਾਸ ਪਾਰਟੀ ਦੇ ਜਸਦੇਵ ਸਿੰਘ ਉਰਫ਼ ਜਸਲੀਨ ਪਟਿਆਲਾ, ਪੀਪਲ ਪਾਰਟੀ ਆਫ਼ ਇੰਡੀਆ (ਡੈਮੋਕਰੇਟਿਕ) ਦੇ ਤੇਜਵਿੰਦਰਪਾਲ ਸਿੰਘ ਸੈਣੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰੋ. ਮੋਹਿੰਦਰ ਪਾਲ ਸਿੰਘ ਅਤੇ ਆਜ਼ਾਦ ਉਮੀਦਵਾਰ ਵਜੋਂ ਅਭਿਸ਼ੇਕ ਸਿੰਘ, ਸ਼ਵੇਤਾ ਜਿੰਦਲ, ਸੌਰਭ ਜੈਨ, ਕ੍ਰਿਸ਼ਨ ਕੁਮਾਰ, ਜਸਦੀਪ ਸਿੰਘ ਨਿੱਕੂ, ਜਸ਼ਨਦੀਪ ਸਿੰਘ ਜੋਸ਼ੀ, ਦਲਬੀਰ ਸਿੰਘ, ਧਰਮਿੰਦਰ ਸਿੰਘ, ਪਰਮਜੀਤ ਸਿੰਘ ਭੁੱਲਰ, ਬਲਜੀਤ ਸਿੰਘ ਅਤੇ ਰਾਜੀਵ ਕੁਮਾਰ ਬੱਬਰ ਦੇ ਨਾਮ ਸ਼ਾਮਲ ਹਨ। ਜਦੋਂਕਿ ਰਾਜੀਵ ਸ਼ਰਮਾ, ਸੰਗੀਤਾ ਸ਼ਰਮਾ, ਸ਼ਿਲਪੀ ਜੈਨ ਤੇ ਪੂਨਮ ਸ਼ਰਮਾ ਨੇ ਆਪਣੇ ਨਾਮ ਵਾਪਸ ਲਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ  111 ਰਾਜਪੁਰਾ ਵਿਖੇ ਕਾਂਗਰਸ ਦੇ ਹਰਦਿਆਲ ਸਿੰਘ ਕੰਬੋਜ, ਸ਼੍ਰੋਮਣੀ ਅਕਾਲੀ ਦਲ ਦੇ ਚਰਨਜੀਤ ਸਿੰਘ ਬਰਾੜ, ਭਾਰਤੀ ਜਨਤਾ ਪਾਰਟੀ ਦੇ ਜਗਦੀਸ਼ ਕੁਮਾਰ ਜੱਗਾ, ਆਮ ਆਦਮੀ ਪਾਰਟੀ ਦੇ ਨੀਨਾ ਮਿੱਤਲ, ਲੋਕ ਇਨਸਾਫ਼ ਪਾਰਟੀ ਦੇ ਅਵਤਾਰ ਸਿੰਘ ਹਰਪਾਲਪੁਰ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਗਜੀਤ ਸਿੰਘ ਅਤੇ ਆਜ਼ਾਦ ਉਮੀਦਵਾਰ ਵਜੋਂ ਹਰਿੰਦਰ ਸਿੰਘ, ਗੁਰਸੇਵਕ ਸਿੰਘ, ਡਾ. ਭਾਈ ਪਰਮਜੀਤ ਸਿੰਘ ਅਤੇ ਪ੍ਰਵੀਨ ਕੁਮਾਰ ਸ਼ਾਮਲ ਹਨ। ਜਦੋਂਕਿ ਸੁਰਿੰਦਰ ਸਿੰਘ ਤੇ ਹਰਵਿੰਦਰ ਸਿੰਘ ਹਰਪਾਲਪੁਰ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਹਨ।

ਵਿਧਾਨ ਸਭਾ ਹਲਕਾ-113 ਘਨੌਰ ਹਲਕੇ ਅੰਦਰ ਆਮ ਆਦਮੀ ਪਾਰਟੀ ਦੇ ਗੁਰਲਾਲ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ, ਕਾਂਗਰਸ ਦੇ ਮਦਨ ਲਾਲ ਜਲਾਲਪੁਰ, ਭਾਰਤੀ ਜਨਤਾ ਪਾਰਟੀ ਦੇ ਵਿਕਾਸ ਸ਼ਰਮਾ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਗਦੀਪ ਸਿੰਘ ਅਤੇ ਆਜ਼ਾਦ ਉਮੀਦਵਾਰਾਂ ‘ਚ ਅਮਰੀਕ ਸਿੰਘ, ਗੁਰਲਾਲ ਸਿੰਘ, ਜਸਪਾਲ ਸਿੰਘ, ਜਗਨੀਤ ਸਿੰਘ ਅਤੇ ਪਰੇਮ ਸਿੰਘ ਭੰਗੂ ਸ਼ਾਮਲ ਹਨ। ਜਦੋਂਕਿ ਰਣਬੀਰ ਕੌਰ ਭੰਗੂ ਨੇ ਆਪਣੇ ਨਾਮਜ਼ਦਗੀ ਵਾਪਸ ਲਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਸੰਦੀਪ ਹੰਸ ਨੇ ਅੱਗੇ ਹੋਰ ਦੱਸਿਆ ਕਿ ਵਿਧਾਨ ਸਭਾ ਹਲਕਾ ਸਨੌਰ-114 ‘ਚ ਹੁਣ ਆਮ ਆਦਮੀ ਪਾਰਟੀ ਦੇ ਹਰਮੀਤ ਸਿੰਘ ਪਠਾਣਮਾਜਰਾ, ਕਾਂਗਰਸ ਦੇ ਹਰਿੰਦਰ ਪਾਲ ਸਿੰਘ ਹੈਰੀ ਮਾਨ, ਸ਼੍ਰੋਮਣੀ ਅਕਾਲੀ ਦਲ ਦੇ ਹਰਿੰਦਰ ਪਾਲ ਸਿੰਘ ਚੰਦੂਮਾਜਰਾ, ਜੈ ਜਵਾਨ ਜੈ ਕਿਸਾਨ ਪਾਰਟੀ ਦੇ ਨਵਜੋਤ ਸਿੰਘ, ਪੰਜਾਬ ਲੋਕ ਕਾਂਗਰਸ ਪਾਰਟੀ ਦੇ ਬਿਕਰਮਜੀਤ ਇੰਦਰ ਸਿੰਘ ਚਹਿਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਵਿਕਰਮਜੀਤ ਸਿੰਘ ਅਤੇ ਆਜ਼ਾਦ ਉਮੀਦਵਾਰ ਵਜੋਂ ਅਜੈ ਕੁਮਾਰ, ਸੁਰਿੰਦਰ ਸਿੰਘ, ਹਰਮੀਤ ਸਿੰਘ ਮੁਰਾਦਮਾਜਰਾ, ਗੁਰਪ੍ਰੀਤ ਸਿੰਘ, ਜਗਦੇਵ ਸਿੰਘ, ਜਤਿੰਦਰ, ਬੂਟਾ ਸਿੰਘ ਅਤੇ ਮੋਹਲ ਲਾਲ ਘੜਾਮ ਵਾਲੇ ਸ਼ਾਮਲ ਹਨ। ਆਜ਼ਾਦ ਦਿਲਬਾਗ ਸਿੰਘ ਵੱਲੋਂ ਕਾਗਜ਼ ਵਾਪਰ ਲੈ ਲਏ ਗਏ ਹਨ।

ਵਿਧਾਨ ਸਭਾ ਹਲਕਾ-115 ਪਟਿਆਲਾ ਸ਼ਹਿਰੀ ਅੰਦਰ ਆਮ ਆਦਮੀ ਪਾਰਟੀ ਦੇ ਅਜੀਤ ਪਾਲ ਸਿੰਘ ਕੋਹਲੀ, ਸ਼੍ਰੋਮਣੀ ਅਕਾਲੀ ਦਲ ਦੇ ਹਰਪਾਲ ਜਨੇਜਾ, ਕਾਂਗਰਸ ਦੇ ਵਿਸ਼ਨੂੰ ਸ਼ਰਮਾ, ਪੰਜਾਬ ਲੋਕ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਨੌਨਿਹਾਲ ਸਿੰਘ, ਲੋਕ ਇਨਸਾਫ਼ ਪਾਰਟੀ ਦੇ ਪਰਮਜੀਤ ਸਿੰਘ, ਜਨ ਆਸਰਾ ਪਾਰਟੀ ਦੇ ਯੋਗੇਸ਼ ਕੁਮਾਰ ਅਤੇ ਆਜਾਦ ਉਮੀਦਵਾਰ ਸੋਨੂੰ, ਗੁਰਮੁਖ ਸਿੰਘ, ਜਸਬੀਰ ਸਿੰਘ, ਜਗਦੀਸ਼ ਕੁਮਾਰ, ਜੋਤੀ ਤਿਵਾੜੀ, ਦਵਿੰਦਰ ਸਿੰਘ, ਪੰਕਜ ਮਹਿੰਦਰੂ, ਮੱਖਣ ਸਿੰਘ, ਮਾਲਵਿੰਦਰ ਸਿੰਘ ਅਤੇ ਰਵਿੰਦਰ ਸਿੰਘ ਦੇ ਨਾਮ ਸ਼ਾਮਲ ਹਨ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 116 ਸਮਾਣਾ ‘ਚ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸੁਰਜੀਤ ਸਿੰਘ ਰੱਖੜਾ, ਆਮ ਆਦਮੀ ਪਾਰਟੀ ਦੇ ਚੇਤਨ ਸਿੰਘ ਜੌੜਾਮਾਜਰਾ, ਕਾਂਗਰਸ ਦੇ ਰਾਜਿੰਦਰ ਸਿੰਘ, ਸਮਾਜਵਾਦੀ ਪਾਰਟੀ ਦੇ ਅਜੈਬ ਸਿੰਘ ਬਠੋਈ, ਪੰਜਾਬ ਲੋਕ ਕਾਂਗਰਸ ਦੇ ਸੁਰਿੰਦਰ ਸਿੰਘ ਖੇੜਕੀ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਹਰਦੀਪ ਸਿੰਘ, ਪੰਜਾਬ ਕਿਸਾਨ ਦਲ ਦੇ ਜਗਨਦੀਪ ਕੌਰ, ਸੰਯੁਕਤ ਸੰਘਰਸ਼ ਪਾਰਟੀ ਦੇ ਰਛਪਾਲ ਸਿੰਘ ਜੌੜਾਮਾਜਰਾ ਅਤੇ ਆਜ਼ਾਦ ਉਮੀਦਾਵਰ ਵਜੋਂ ਅਸ਼ਵਨੀ ਕੁਮਾਰ, ਪਰਮਜੀਤ ਸਿੰਘ ਸਹੌਲੀ, ਪਰਵੀਨ ਕੁਮਾਰ, ਪੂਨਮ ਰਾਣੀ, ਰਾਜੂ ਰਾਮ ਅਤੇ ਲਵਪ੍ਰੀਤ ਸਿੰਘ ਦੇ ਨਾਮ ਸ਼ਾਮਲ ਹਨ। ਜਦੋਂਕਿ ਚਰਨਜੀਤ ਕੌਰ ਵੱਲੋਂ ਕਾਗਜ਼ ਵਾਪਲ ਲੈ ਲਏ ਗਏ ਹਨ।

ਵਿਧਾਨ ਸਭਾ ਹਲਕਾ-117 ਸ਼ੁਤਰਾਣਾ ਹਲਕੇ ਅੰਦਰ ਹੁਣ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਬਾਜੀਗਰ, ਕਾਂਗਰਸ ਦੇ ਦਰਬਾਰਾ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਵਨਿੰਦਰ ਕੌਰ ਲੂੰਬਾ, ਸਮਾਜਵਾਦੀ ਪਾਰਟੀ ਦੇ ਸੁਖਵਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਗੁਰਜੀਤ ਸਿੰਘ, ਪੰਜਾਬ ਲੋਕ ਕਾਂਗਰਸ ਦੇ ਨਰਾਇਣ ਸਿੰਘ ਅਤੇ ਆਜ਼ਾਦ ਉਮੀਦਵਾਰ ਵਜੋਂ ਅਮਰਜੀਤ ਸਿੰਘ, ਗੁਰਧਿਆਨ ਸਿੰਘ ਅਤੇ ਨਰਿੰਦਰ ਸ਼ਾਮਲ ਹਨ। ਜਦੋਂਕਿ ਸਾਧੂ ਸਿੰਘ, ਸਿੰਦਰ ਪਾਲ ਤੇ ਦਲਵਿੰਦਰ ਕੌਰ ਵੱਲੋਂ ਕਾਗਜ਼ ਵਾਪਸ ਲਏ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...