October 7, 2026, 10:20 pm
----------- Advertisement -----------
HomeNewsLatest Newsਹੜ੍ਹਾਂ ਨਾਲ ਪ੍ਰਭਾਵਿਤ ਸਾਰੀਆਂ 595 ਥਾਵਾਂ 'ਤੇ ਬਿਜਲੀ ਸਪਲਾਈ ਬਹਾਲ: ਹਰਭਜਨ ਸਿੰਘ...

ਹੜ੍ਹਾਂ ਨਾਲ ਪ੍ਰਭਾਵਿਤ ਸਾਰੀਆਂ 595 ਥਾਵਾਂ ‘ਤੇ ਬਿਜਲੀ ਸਪਲਾਈ ਬਹਾਲ: ਹਰਭਜਨ ਸਿੰਘ ਈ.ਟੀ.ਓ

Published on

----------- Advertisement -----------

ਚੰਡੀਗੜ੍ਹ, 25 ਜੁਲਾਈ (ਬਲਜੀਤ ਮਰਵਾਹਾ) : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਕਿ ਰਾਜ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਸਾਰੇ 595 ਸਥਾਨਾਂ ‘ਤੇ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹੇ ਰੂਪਨਗਰ, ਐਸ.ਏ.ਐਸ ਨਗਰ, ਪਟਿਆਲਾ ਅਤੇ ਸੰਗਰੂਰ ਹਨ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀ.ਐਸ.ਪੀ.ਸੀ.ਐਲ.) ਦੇ ਬੁਨਿਆਦੀ ਢਾਂਚੇ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਦੇ ਨੁਕਸਾਨ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ ਸਪਲਾਈ ‘ਤੇ ਕਾਫੀ ਪ੍ਰਭਾਵ ਪਿਆ ਅਤੇ ਜ਼ਰੂਰੀ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ। ਉਨ੍ਹਾਂ ਕਿਹਾ ਕਿ ਪੀਐਸਪੀਸੀਐਲ ਦੇ ਕਰਮਚਾਰੀਆਂ ਨੇ ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ ਸਪਲਾਈ ਬਹਾਲ ਕਰਨ ਲਈ ਦਿਨ ਰਾਤ ਕੰਮ ਕੀਤਾ ਅਤੇ ਇਸ ਦੌਰਾਨ ਪੀਐਸਪੀਸੀਐਲ ਦੇ ਅਧਿਕਾਰੀਆਂ ਨੇ ਹਸਪਤਾਲਾਂ, ਮੈਡੀਕਲ ਸਹੂਲਤਾਂ, ਦੂਰਸੰਚਾਰ ਅਤੇ ਜਲ ਸਪਲਾਈ ਵਰਗੇ ਨਾਜ਼ੁਕ ਬੁਨਿਆਦੀ ਢਾਂਚੇ ਨੂੰ ਸਭ ਤੋਂ ਵੱਧ ਤਰਜੀਹ ਦਿੰਦਿਆਂ ਇਨ੍ਹਾਂ ਸਥਾਨਾਂ ‘ਤੇ ਬਿਜਲੀ ਬਹਾਲ ਕਰਨ ਨੂੰ ਪਹਿਲ ਦਿੱਤੀ।

ਹੜ੍ਹਾਂ ਕਾਰਨ ਪੀਐਸਪੀਸੀਐਲ ਨੂੰ ਹੋਏ ਨੁਕਸਾਨ ਦੇ ਵੇਰਵੇ ਦਿੰਦਿਆਂ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਕੁੱਲ 16 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ, ਜਿਸ ਵਿੱਚ 11 ਕੇਵੀ/ਐਲਟੀ ਬੁਨਿਆਦੀ ਢਾਂਚੇ ਨੂੰ ਲਗਭਗ 9 ਕਰੋੜ ਰੁਪਏ ਦਾ, ਪੀਐਸਪੀਸੀਐਲ ਦਫ਼ਤਰ ਦੇ ਬੁਨਿਆਦੀ ਢਾਂਚੇ, ਸਾਜੋ ਸਮਾਨ ਅਤੇ ਰਿਕਾਰਡ ਨੂੰ ਲਗਭਗ 1.5 ਕਰੋੜ ਰੁਪਏ ਦਾ, ਅਤੇ 66ਕੇਵੀ ਸਬਸਟੇਸ਼ਨਾਂ ਨੂੰ ਕਰੀਬ 5.5 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਨੁਕਸਾਨ ਵਿੱਚ ਮੁੱਖ ਤੌਰ ‘ਤੇ ਉਖੜੇ ਖੰਭੇ, ਖਰਾਬ ਹੋਏ ਟਰਾਂਸਫਾਰਮਰ, ਅਤੇ ਹੜ੍ਹਾਂ ਨਾਲ ਭਰੇ ਸਬਸਟੇਸ਼ਨ ਸ਼ਾਮਲ ਹਨ ਜਿੱਥੇ ਉਪਕਰਣਾਂ ਅਤੇ ਬਿਜਲੀ ਦੀਆਂ ਲਾਈਨਾਂ ਨੂੰ ਨੁਕਸਾਨ ਪਹੁੰਚਿਆ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ 66 ਕੇਵੀ ਦੇ 20 ਸਬ-ਸਟੇਸ਼ਨਾਂ ਵਿੱਚ ਪਾਣੀ ਭਰ ਗਿਆ ਸੀ ਜਿਸ ਕਾਰਨ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪੁੱਜਾ।

ਹੋਰ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਹੜ੍ਹਾਂ ਦਾ ਪਾਣੀ ਚਾਰਦੀਵਾਰੀ ਤੋੜ ਕੇ ਸਬ ਸਟੇਸ਼ਨਾਂ ਵਿੱਚ ਦਾਖਲ ਹੋ ਗਿਆ ਸੀ ਅਤੇ ਕੰਟਰੋਲ ਰੂਮਾਂ ਦੀਆਂ ਇਮਾਰਤਾਂ ਅਤੇ ਪਾਵਰ ਟਰਾਂਸਫਾਰਮਰ ਯਾਰਡਾਂ ਦੇ ਅੰਦਰ ਪਾਈਆਂ ਕੇਬਲਾਂ ਵਿੱਚ ਪਾਣੀ ਦਾਖਲ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਕਾਰਨ ਸਬਸਟੇਸ਼ਨਾਂ ਅਤੇ ਦਫਤਰਾਂ ਦੀਆਂ ਇਮਾਰਤਾਂ ਦੀਆਂ ਛੱਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਤ ਸਬਸਟੇਸ਼ਨਾਂ ਵਿੱਚੋਂ ਪਾਣੀ ਕੱਢਣ ਲਈ ਪੰਪ ਲਗਾਏ ਗਏ ਸਨ ਅਤੇ ਜਨਤਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਸੀ।

ਬਿਜਲੀ ਮੰਤਰੀ ਨੇ ਪੀ.ਐੱਸ.ਪੀ.ਸੀ.ਐੱਲ. ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਿਜਲੀ ਬਹਾਲ ਕਰਨ ਲਈ ਪੇਸ਼ੇਵਰ ਪਹੁੰਚ ਦਿਖਾਉਣ ਲਈ ਵਧਾਈ ਦਿੱਤੀ। ਉਨ੍ਹਾਂ ਇਸ ਔਖੀ ਘੜੀ ਦੌਰਾਨ ਸਹਿਯੋਗ ਦੇਣ ਲਈ ਆਮ ਲੋਕਾਂ ਦਾ ਵੀ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...