June 17, 2026, 2:02 pm
----------- Advertisement -----------
HomeNewsLatest Newsਦਿੱਲੀ ਤੋਂ ਦੋਹਾ ਜਾ ਰਹੀ ਫਲਾਈਟ 'ਚ ਤਕਨੀਕੀ ਖਰਾਬੀ ਕਾਰਨ ਕਰਾਚੀ 'ਚ...

ਦਿੱਲੀ ਤੋਂ ਦੋਹਾ ਜਾ ਰਹੀ ਫਲਾਈਟ ‘ਚ ਤਕਨੀਕੀ ਖਰਾਬੀ ਕਾਰਨ ਕਰਾਚੀ ‘ਚ ਐਮਰਜੈਂਸੀ ਲੈਂਡਿੰਗ

Published on

----------- Advertisement -----------

ਨਵੀਂ ਦਿੱਲੀ/ਇਸਲਾਮਾਬਾਦ : – ਦਿੱਲੀ ਤੋਂ ਦੋਹਾ ਜਾ ਰਹੀ ਕਤਰ ਏਅਰਵੇਜ਼ ਦੀ ਫਲਾਈਟ ਨੂੰ ਤਕਨੀਕੀ ਖਰਾਬੀ ਕਾਰਨ ਕਰਾਚੀ ਵੱਲ ਮੋੜਨਾ ਪਿਆ। ਇਸ ਫਲਾਈਟ ‘ਚ 100 ਯਾਤਰੀ ਸਵਾਰ ਸਨ। ਹੁਣ ਦੂਸਰੀ ਫਲਾਈਟ ਸਾਰੇ ਯਾਤਰੀਆਂ ਨੂੰ ਲੈ ਕੇ ਦੋਹਾ ਲਈ ਰਵਾਨਾ ਹੋ ਗਈ ਹੈ। ਫਲਾਈਟ ਸਥਾਨਕ ਸਮੇਂ ਮੁਤਾਬਕ ਸ਼ਾਮ 4.15 ਵਜੇ ਦੋਹਾ ‘ਚ ਲੈਂਡ ਕਰੇਗੀ। ਕਤਰ ਏਅਰਵੇਜ਼ ਨੇ ਕਿਹਾ ਕਿ ਦੋਹਾ ‘ਚ ਉਤਰਨ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ‘ਤੇ ਪਹੁੰਚਣ ‘ਚ ਮਦਦ ਕੀਤੀ ਜਾਵੇਗੀ।
ਕਤਰ ਏਅਰਵੇਜ਼ ਨੇ ਕਿਹਾ ਕਿ ਫਲਾਈਟ ਨੂੰ ਮੋੜਨ ਦਾ ਫੈਸਲਾ ਕਾਰਗੋ ‘ਚ ਧੂੰਆਂ ਉੱਠਣ ਤੋਂ ਬਾਅਦ ਲਿਆ ਗਿਆ। ਅਚਾਨਕ ਫਲਾਈਟ ਐਮਰਜੈਂਸੀ ਐਲਾਨੇ ਜਾਣ ਕਾਰਨ ਯਾਤਰੀਆਂ ਵਿੱਚ ਡਰ ਦਾ ਮਾਹੌਲ ਬਣ ਗਿਆ। ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।
ਯਾਤਰੀ ਵਿਕਰਮ ਪਸਰੀਚਾ ਆਪਣੀ ਪਤਨੀ ਅਤੇ ਇਕ ਸਾਲ ਦੀ ਬੇਟੀ ਨਾਲ ਦੋਹਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਹਾਜ਼ ਸੋਮਵਾਰ ਸਵੇਰੇ ਕਰੀਬ 5.30 ਵਜੇ ਕਰਾਚੀ ‘ਚ ਉਤਰਿਆ। ਬਿਨਾਂ ਕੋਈ ਜਾਣਕਾਰੀ ਦਿੱਤੇ ਯਾਤਰੀਆਂ ਨੂੰ ਜਹਾਜ਼ ਤੋਂ ਉਤਰਨ ਲਈ ਕਿਹਾ ਗਿਆ ਅਤੇ ਫਿਰ ਜਿਨਾਹ ਇੰਟਰਨੈਸ਼ਨਲ ਏਅਰਪੋਰਟ ਦੇ ਟਰਾਂਜ਼ਿਟ ਲੌਂਜ ਵਿਚ ਭੇਜ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...