October 26, 2026, 12:30 pm
----------- Advertisement -----------
HomeNewsLatest Newsਵਾਤਾਵਰਣ ਮੰਤਰੀ ਮੀਤ ਹੇਅਰ ਨੇ ਪ੍ਰਦੂਸ਼ਣ ਕੰਟਰੋਲ ਕਾਨੂੰਨਾਂ ਦੇ ਲਾਗੂਕਰਨ ਦਾ ਲਿਆ...

ਵਾਤਾਵਰਣ ਮੰਤਰੀ ਮੀਤ ਹੇਅਰ ਨੇ ਪ੍ਰਦੂਸ਼ਣ ਕੰਟਰੋਲ ਕਾਨੂੰਨਾਂ ਦੇ ਲਾਗੂਕਰਨ ਦਾ ਲਿਆ ਜਾਇਜ਼ਾ

Published on

----------- Advertisement -----------

ਚੰਡੀਗੜ੍ਹ, 22 ਜੁਲਾਈ : – ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਕ ਅਹਿਮ ਮੀਟਿੰਗ ਕਰਦਿਆਂ ਪ੍ਰਦੂਸ਼ਣ ਕੰਟਰੋਲ ਕਾਨੂੰਨਾਂ ਨੂੰ ਲਾਗੂ ਕਰਨ ਦੀ ਮੌਜੂਦਾ ਸਥਿਤੀ ਨਾਲ ਸਬੰਧਤ ਵੱਖ-ਵੱਖ ਮੁੱਦੇ ਜਿਵੇਂ ਪਾਣੀ ਦੀ ਜਾਂਚ, ਪਲਾਸਟਿਕ ਨਾਲ ਸਬੰਧਤ ਮੁੱਦੇ, ਲਾਗੂ ਕਰਨ ਸਬੰਧੀ ਵਿਭਾਗ ਨੂੰ ਦਰਪੇਸ਼ ਸਮੱਸਿਆਵਾਂ ਅਤੇ ਇਸ ਦੇ ਲਾਗੂ ਕਰਨ ਲਈ ਚੁੱਕੇ ਜਾਣ ਵਾਲੇ ਸੁਚੱਜੇ ਕਦਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ।

ਮੀਤ ਹੇਅਰ ਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਵਿਗਿਆਨ ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਆਦਰਸ਼ ਪਾਲ ਵਿੱਜ, ਪੀ.ਪੀ.ਸੀ.ਬੀ. ਦੇ ਮੈਂਬਰ ਸਕੱਤਰ ਈ.ਆਰ. ਕਰੁਨੇਸ਼ ਗਰਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਵਾਤਾਵਰਣ ਇੰਜੀਨੀਅਰ ਈ.ਆਰ. ਪਰਦੀਪ ਗੁਪਤਾ, ਈ.ਆਰ, ਜੀ.ਐਸ. ਮਜੀਠੀਆ ਅਤੇ ਈ.ਆਰ. ਗੁਲਸ਼ਨ ਰਾਏ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਵੱਖ-ਵੱਖ ਕਸਬਿਆਂ ਦੇ ਅੰਸ਼ਿਕ ਤੌਰ ‘ਤੇ ਸੋਧੇ/ਅਣਸੋਧੇ ਘਰੇਲੂ ਗੰਦੇ ਪਾਣੀ ਦੇ ਸੂਬੇ ਦੀਆਂ ਨਦੀਆਂ ਵਿੱਚ ਹੋਣ ਵਾਲੇ ਵਹਾਅ ਨੂੰ ਰੋਕਣ ਦੇ ਮਾਮਲੇ ‘ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਪਲਾਸਟਿਕ ਦੇ ਲਿਫਾਫਿਆਂ ‘ਤੇ ਪਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਇਕ ਵਾਰ ਵਰਤੋਂ ਵਾਲੇ ਪਲਾਸਟਿਕ ਦੀਆਂ ਵਸਤੂਆਂ ਬਾਰੇ ਨਿਰਮਾਤਾਵਾਂ, ਵਪਾਰੀਆਂ, ਥੋਕ ਵਿਕਰੇਤਾਵਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸੂਬੇ ਵਿੱਚ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਦੇ ਨਾਲ ਨਾਲ ਮੌਜੂਦਾ ਬਰਸਾਤ ਦੇ ਸੀਜ਼ਨ ਦੌਰਾਨ ਰੂਫ ਟਾਪ ਰੇਨ ਵਾਟਰ ਹਾਰਵੈਸਟਿੰਗ ਅਤੇ ਮੌਜੂਦਾ ਮਾਨਸੂਨ/ਵਣ ਮਹਾਂਉਤਸਵ ਸੀਜ਼ਨ ਦੌਰਾਨ ਛੋਟੇ/ਸ਼ਹਿਰੀ ਜੰਗਲਾਂ ਦੇ ਵਿਕਾਸ ਅਤੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਮੀਟਿੰਗ ਦੌਰਾਨ, ਪਰਾਲੀ ਸਾੜਨ ਸਬੰਧੀ ਮੁੱਦੇ ‘ਤੇ ਚਰਚਾ ਕਰਦਿਆਂ ਬੋਰਡ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਵੱਖ-ਵੱਖ ਉਦਯੋਗਾਂ ਵੱਲੋਂ ਕੀਤੇ ਜਾ ਰਹੇ ਮੌਕੇ ’ਤੇ (ਖੇਤ ਵਿੱਚ ਹੀ)-ਬਾਅਦ ਵਿੱਚ ਅਪਣਾਏ ਜਾਣ ਵਾਲੇ ਉਪਾਵਾਂ ਅਤੇ ਝੋਨੇ ਦੀ ਪਰਾਲੀ ਦੀ ਬਾਲਣ ਵਜੋਂ ਵਰਤਣ ਸਬੰਧੀ ਜਾਣਕਾਰੀ ਦਿੱਤੀ।

ਵਾਤਾਵਰਣ ਮੰਤਰੀ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹੋਰ ਉਦਯੋਗਾਂ ਨੂੰ ਵੀ ਝੋਨੇ ਦੀ ਪਰਾਲੀ ਨੂੰ ਆਪਣੇ ਬਾਇਲਰਾਂ ਵਿੱਚ ਬਾਲਣ ਵਜੋਂ ਵਰਤਣ ਲਈ ਉਤਸ਼ਾਹਿਤ ਕਰਨ ਲਈ ਕਿਹਾ। ਪੀ.ਪੀ.ਸੀ.ਬੀ. ਦੇ ਅਧਿਕਾਰੀਆਂ ਨੇ ਉਦਯੋਗਾਂ ਵੱਲੋਂ ਲਗਾਏ ਗਏ ਆਨਲਾਈਨ ਕੰਟੀਨਿਊਅਸ ਐਫਲੂਐਂਟ ਮਾਨੀਟਰਿੰਗ ਸਿਸਟਮ (ਓ.ਸੀ.ਈ.ਐਮ.ਐਸ.) ਬਾਰੇ ਵੀ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਮੀਟਿੰਗ ਦੌਰਾਨ ਮੰਤਰੀ ਨੂੰ ਲਾਈਵ ਫੀਡ ਵੀ ਦਿਖਾਈ ਗਈ।

ਮੀਤ ਹੇਅਰ ਨੇ ਅਧਿਕਾਰੀਆਂ ਨੂੰ ਵੱਖ-ਵੱਖ ਸਰੋਤਾਂ ਜਿਵੇਂ ਪਟਾਕੇ, ਵਾਹਨਾਂ ਦਾ ਸ਼ੋਰ-ਸ਼ਰਾਬਾ, ਮੈਰਿਜ ਪੈਲੇਸਾਂ ਆਦਿ ਤੋਂ ਹੋਣ ਵਾਲੇ ਧੁਨੀ ਪ੍ਰਦੂਸ਼ਣ ਨੂੰ ਰੋਕਣ ਲਈ ਕਿਹਾ ਅਤੇ ਵਪਾਰੀਆਂ, ਸਟਾਕ ਕਰਨ ਵਾਲਿਆਂ ਨੂੰ ਚਾਈਨਾ ਡੋਰ ਆਦਿ ਨਾ ਵੇਚਣ ਦੀ ਅਪੀਲ ਕੀਤੀ ਜੋ ਕਿ ਲੋਕਾਂ ਲਈ ਬਹੁਤ ਨੁਕਸਾਨਦੇਹ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸੂਬੇ ਦੇ ਵਾਤਾਵਰਣ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਲਈ ਵਾਤਾਵਰਣ ਸਬੰਧੀ ਕਾਨੂੰਨਾਂ ਦੇ ਉਪਬੰਧਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ। ਇਸ ਤੋਂ ਇਲਾਵਾ ਮੰਤਰੀ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਵਾਤਾਵਰਣ ਸਬੰਧੀ ਵੱਖ-ਵੱਖ ਕਾਨੂੰਨਾਂ ਦੀ ਸਹੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਉਦਯੋਗਿਕ ਇਕਾਈਆਂ ਦੀ ਵੱਧ ਤੋਂ ਵੱਧ ਚੈਕਿੰਗ ਕਰਨ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...

‘ਹੁਣ ਝੋਟੇ ਦਾ ਸਸਕਾਰ ਕੀਤਾ ਜਾਵੇ ਤੇ ਭੋਗ ਪਾਇਆ ਜਾਵੇ’ ਨਿਹੰਗ ਰਾਜਾ ਰਾਜ ਸਿੰਘ ਦੀ ਪਰਿਵਾਰ ਨੂੰ ਅਪੀਲ

ਨਿਹੰਗ ਰਾਜਾ ਰਾਜ ਸਿੰਘ ਦੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ।...

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...