November 24, 2026, 11:32 am
----------- Advertisement -----------
HomeNewsLatest Newsਲੁਧਿਆਣਾ ਇੰਪਰੂਵਮੈਂਟ ਟਰੱਸਟ ਦੀ ਈਓ ਅਤੇ ਕਲਰਕ ਨੂੰ ਰਿਸ਼ਵਤ ਮਾਮਲੇ ਵਿੱਚ ਅਦਾਲਤ...

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੀ ਈਓ ਅਤੇ ਕਲਰਕ ਨੂੰ ਰਿਸ਼ਵਤ ਮਾਮਲੇ ਵਿੱਚ ਅਦਾਲਤ ਵਿੱਚ ਕੀਤਾ ਪੇਸ਼

Published on

----------- Advertisement -----------

ਪੰਜਾਬ ਵਿਜੀਲੈਂਸ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੀ ਈਓ ਕੁਲਜੀਤ ਕੌਰ ਅਤੇ ਕਲਰਕ ਹਰਮੀਤ ਨੂੰ ਸਿਵਲ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ। ਦੋਵਾਂ ਨੂੰ ਵੀਰਵਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਫੜਿਆ ਗਿਆ। ਵਿਜੀਲੈਂਸ ਅਦਾਲਤ ਤੋਂ ਦੋਵਾਂ ਦਾ ਰਿਮਾਂਡ ਮੰਗਿਆ ਗਿਆ ਸੀ। ਪੇਸ਼ੀ ਤੋਂ ਬਾਅਦ ਅਦਾਲਤ ਨੇ ਉਸ ਨੂੰ ਦੋ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਵਿਜੀਲੈਂਸ ਨੂੰ ਭਰੋਸਾ ਹੈ ਕਿ ਦੋਵਾਂ ਤੋਂ ਪੁੱਛਗਿੱਛ ‘ਚ ਕਈ ਵੱਡੇ ਮਾਮਲਿਆਂ ਦਾ ਪਰਦਾਫਾਸ਼ ਹੋ ਸਕਦਾ ਹੈ।

20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਹਰਮੀਤ ਸਿੰਘ ਨੂੰ ਸਤਨਾਮ ਸਿੰਘ ਵਾਸੀ ਲੁਧਿਆਣਾ ਦੀ ਸ਼ਿਕਾਇਤ ‘ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਕਰਮਚਾਰੀ ਹਰਮੀਤ ਸਿੰਘ, ਜੂਨੀਅਰ ਸਹਾਇਕ, ਇੰਪਰੂਵਮੈਂਟ ਟਰੱਸਟ ਨੇ ਉਸ ਨੂੰ ‘ਵਨ ਟਾਈਮ ਸੈਟਲਮੈਂਟ’ (ਟੀ.ਐਸ.) ਸਕੀਮ ਤਹਿਤ ਕੇਸ ਦੇ ਨਿਪਟਾਰੇ ਲਈ ਉਸ ਤੋਂ 20 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ।

ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਨੇ ਬੁਣਿਆ ਜਾਲ
ਉਸ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਹਰਮੀਤ ਸਿੰਘ ਨੇ ਉਸ ਨੂੰ ਭਰੋਸਾ ਦਿੱਤਾ ਹੈ ਕਿ ਉਹ ਕਾਰਜਸਾਧਕ ਅਫਸਰ (ਈਓ), ਇੰਪਰੂਵਮੈਂਟ ਟਰੱਸਟ ਤੋਂ ਵੀ ਕੰਮ ਕਰਵਾਉਣ ਦਾ ਇੰਤਜ਼ਾਮ ਕਰੇਗਾ ਅਤੇ ਆਪਣਾ ਕੰਮ ਕਰਵਾ ਦੇਵੇਗਾ। ਸ਼ਿਕਾਇਤਕਰਤਾ ਦੀ ਸੂਚਨਾ ‘ਤੇ ਵਿਜੀਲੈਂਸ ਬਿਊਰੋ, ਪੰਜਾਬ, ਲੁਧਿਆਣਾ ਦੇ ਆਰਥਿਕ ਅਪਰਾਧ ਸ਼ਾਖਾ ਵੱਲੋਂ ਤਿੰਨ ਟੀਮਾਂ ਦਾ ਗਠਨ ਕੀਤਾ ਗਿਆ ਅਤੇ ਕਰਮਚਾਰੀ ਹਰਮੀਤ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਦੀ ਰਕਮ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਕੁਲਜੀਤ ਕੌਰ ਰਿਸ਼ਵਤ ਲੈਂਦਿਆਂ ਹਾਜ਼ਰ ਸਨ
ਰਿਸ਼ਵਤ ਲੈਣ ਸਮੇਂ ਈ.ਓ., ਇੰਪਰੂਵਮੈਂਟ ਟਰੱਸਟ ਕੁਲਜੀਤ ਕੌਰ ਵੀ ਜੂਨੀਅਰ ਸਹਾਇਕ ਦੇ ਨਾਲ ਮੌਜੂਦ ਸੀ, ਇਸ ਲਈ ਉਸ ਨੂੰ ਵੀ ਹਰਮੀਤ ਸਿੰਘ ਸਮੇਤ ਕਾਬੂ ਕੀਤਾ ਗਿਆ। ਪੁਲੀਸ ਅੱਜ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...