November 22, 2026, 6:41 pm
----------- Advertisement -----------
HomeNewsLatest Newsਖੋਜੀ ਇਤਿਹਾਸਕਾਰ ਨਰਿੰਜਨ ਸਿੰਘ ਸਾਥੀ ਦੀ ਯਾਦ ਵਿੱਚ ਸਮਾਗਮ: ਕੇਂਦਰੀ ਸਿੰਘ ਸਭਾ

ਖੋਜੀ ਇਤਿਹਾਸਕਾਰ ਨਰਿੰਜਨ ਸਿੰਘ ਸਾਥੀ ਦੀ ਯਾਦ ਵਿੱਚ ਸਮਾਗਮ: ਕੇਂਦਰੀ ਸਿੰਘ ਸਭਾ

Published on

----------- Advertisement -----------

ਚੰਡੀਗੜ੍ਹ 22 ਅਪ੍ਰੈਲ (2022) : – ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਖੋਜੀ ਇਤਿਹਾਸਕਾਰ ਨਰਿੰਜਨ ਸਿੰਘ ਸਾਥੀ ਦੀ ਯਾਦ ਵਿੱਚ ਇੱਕ ਵਿਚਾਰ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਅਰੰਭਤਾ ਵੇਲੇ ਡਾ. ਖੁਸ਼ਹਾਲ ਸਿੰਘ ਨੇ ਸਮਾਗਮ ਵਿੱਚ ਸ਼ਾਮਿਲ ਵਿਦਵਾਨਾਂ ਨੂੰ ਸਭਾ ਵੱਲੋਂ ਸਵਾਗਤੀ ਭਾਸ਼ਣ ਦਿੱਤਾ। ਸ. ਚੇਤਨ ਸਿੰਘ ਸਾਬਕਾ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਨੇ ਸਾਥੀ ਸੰਖੇਪ ਜੀਵਨ ਅਤੇ ਰਚਨਾ ਬਾਰੇ ਜਾਣਕਾਰੀ ਦਿੱਤੀ। ਡਾ. ਪਰਮਵੀਰ ਸਿੰਘ ਮੁੱਖੀ ਇੰਨਸੈਕਲੋ ਪੀਡੀਆ ਆਫ ਸਿੱਖਈਜ਼ਮ ਵਿਭਾਗ ਪੰਜਾਬ ਯੂਨੀਵਰਸਿਟੀ ਪਟਿਆਲਾ ਨੇ ਨਰਿੰਜਨ ਸਿੰਘ ਸਾਥੀ ਦੀ ਰਚਨਾ ਚਰਨ ਚੱਲੋ ਮਾਰਗ ਗੋਬਿੰਦ ਬਾਰੇ ਵਿਚਾਰ ਪੇਸ਼ ਕੀਤੇ ਅਤੇ ਸਾਥੀ ਦੀ ਇਤਿਹਾਸਕ ਖੋਜ ਦ੍ਰਿਸ਼ਟੀ ਦੀ ਵਿਸ਼ੇਸ਼ਤਾ ਬਾਰੇ ਜਾਣਕਾਰੀ ਦਿੱਤੀ। ਗੁਰਬਚਨ ਸਿੰਘ ਜਲੰਧਰ ਸੰਪਾਦਕ ਦੇਸ਼ ਪੰਜਾਬ ਨੇ ਨਰਿੰਜਨ ਸਿੰਘ ਸਾਥੀ ਦੇ ਜੀਵਨ ਕਾਲ ਵਿੱਚ ਅਦਾਰਾ ਅਜੀਤ ਵਿੱਚ ਕਾਰਜ ਕਰਦੇ ਹੋਏ ਉਹਨਾਂ ਦੀ ਸਾਹਿਤਕ ਦ੍ਰਿਸ਼ਟੀ ਅਤੇ ਧਰਮ ਦਰਸ਼ਨ ਵਿੱਚ ਨਿਵੇਕਲੀ ਸ਼ੈਲੀ ਬਾਰੇ ਖੋਜ ਭਰਪੂਰ ਜਾਣਕਾਰੀ ਦਿੱਤੀ। ਰਾਜਵਿੰਦਰ ਸਿੰਘ ਰਾਹੀ ਨੇ ਨਰਿੰਜਨ ਸਿੰਘ ਸਾਥੀ ਦੇ ਖੱਬੇ ਪੱਖੀ ਵਿਚਾਰਧਾਰਾ ਅਤੇ ਸਿੱਖ ਪੰਥਕ ਸੋਚ ਦੇ ਸਮੇਲ ਬਾਰੇ ਵਿਸਥਾਰਤ ਵਿਚਾਰ ਸਾਂਝੇ ਕੀਤੇ। ਭਾਈ ਸੰਗਤ ਸਿੰਘ ਨਾਲ ਸਬੰਧਤ ਖੋਜ ਕਾਰਜਾਂ ਦਾ ਵਿਸ਼ਲੇਸ਼ਣ ਕੀਤਾ। ਡਾ. ਪਿਆਰੇ ਲਾਲ ਗਰਗ ਨੇ ਸਿੱਖ ਇਤਿਹਾਸ ਨਾਲ ਕੀਤੀ ਜਾ ਰਹੀ ਛੇੜ-ਛਾੜ ਬਾਰੇ ਜਾਣਕਾਰੀ ਦਿੱਤੀ ਅਤੇ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਇਤਿਹਾਸਕ ਤੱਥਾਂ ਨਾਲ ਕੀਤੀ ਜਾ ਰਹੀ ਦਖਲ ਅੰਦਾਜੀ ਬਾਰੇ ਸੁਚੇਤ ਕੀਤਾ। ਪ੍ਰਿੰਸੀਪਲ ਸੁਰਿੰਦਰ ਸਿੰਘ ਜੂਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਨਰਿੰਜਰ ਸਿੰਘ ਸਾਥੀ ਦੇ ਸਾਹਿਤਕ ਜੀਵਨ ਬਾਰੇ ਜਾਣਕਾਰੀ ਦਿੱਤੀ ਅਤੇ ਸਾਥੀ ਦੀ ਲਾਇਬ੍ਰੇਰੀ ਦੀ ਸੇਵਾ ਸੰਭਾਲ ਬਾਰੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੂੰ ਅਪੀਲ ਕੀਤੀ। ਪੱਤਰਕਾਰ ਜਸਪਾਲ ਸਿੰਘ ਸਿੱਧੂ ਨੇ ਨਰਿੰਜਨ ਸਿੰਘ ਸਾਥੀ ਵੱਲੋਂ ਕੀਤੀ ਗਈ ਨਿਰਪੱਖ ਪੱਤਰਕਾਰੀ ਬਾਰੇ ਜਾਣੂ ਕਰਵਾਇਆ। ਨਸੀਬ ਸਿੰਘ ਸੇਵਕ ਮੁੱਖ ਸੰਪਾਦਕ ਭਾਈ ਦਿੱਤ ਸਿੰਘ ਪੱਤਰਿਕਾ ਨੇ ਨਰਿੰਜਨ ਸਿੰਘ ਸਾਥੀ ਦੀਆਂ ਸਾਹਿਤਕ ਸੇਵਾਵਾਂ ਨੂੰ ਯਾਦ ਕੀਤਾ। ਡਾ. ਬਲਵਿੰਦਰ ਕੌਰ ਸੰਧੂ ਨੇ ਯੂਨੀਵਰਸਿਟੀਆਂ ਵਿੱਚ ਕੀਤੀ ਜਾ ਰਹੀ ਇਤਿਹਾਸਕ ਖੋਜ ਬਾਰੇ ਜਾਣਕਾਰੀ ਦਿੱਤੀ। ਹਰਨਾਮ ਸਿੰਘ ਕਾਨੋਗੂ ਨੇ ਨਰਿੰਜਨ ਸਿੰਘ ਸਾਥੀ ਦੇ ਖੋਜ ਕਾਰਜਾਂ ਵਿੱਚ ਇਤਿਹਾਸਕ ਯਾਦਾਂ ਦੀ ਸਾਂਝ ਪਾਈ। ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਪ੍ਰੋਫੈਸਰ ਸ਼ਾਮ ਸਿੰਘ ਨੇ ਨਰਿੰਜਨ ਸਿੰਘ ਸਾਥੀ ਦੀ ਗੁਰੂ ਗੋਬਿੰਦ ਸਿੰਘ ਮਾਰਗ ਦੀ ਨਿਸ਼ਾਨਦੇਹੀ ਵਿੱਚ ਕੀਤੇ ਗਏ ਖੋਜਕਾਰਜਾਂ ਨੂੰ ਯਾਦ ਕਰਦੇ ਹੋਏ ਉਹਨਾਂ ਨੂੰ ਸਿੱਖ ਇਤਿਹਾਸਕਾਰੀ ਲਈ ਪ੍ਰੇਰਨਾ ਸਰੋਤ ਦੱਸਿਆ। ਜਗੀਰ ਸਿੰਘ ਪ੍ਰੀਤ ਨੇ ਸਾਥੀ ਜੀ ਦੇ ਪਰਿਵਾਰਕ ਜੀਵਨ ਬਾਰੇ ਵਿਚਾਰ ਪੇਸ਼ ਕੀਤੇ। ਆਦਰਸ਼ ਕੌਰ ਨੇ ਨਰਿੰਜਰ ਸਿੰਘ ਸਾਥੀ ਦੀ ਯਾਦ ਵਿੱਚ ਸਮਾਗਮ ਕਰਨ ਬਾਰੇ ਕੇਂਦਰੀ ਸ੍ਰੀ ਗੁਰੂ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ।
ਇਸ ਸਮਾਗਮ ਵਿੱਚ ਡਾ. ਗੁਰਦੇਵ ਸਿੰਘ (ਪੰਜਾਬ ਸਕੂਲ ਸਿੱਖਿਆ ਬੋਰਡ), ਸੁਰਿੰਦਰ ਸਿੰਘ ਕਿਸ਼ਨਪੁਰਾ, ਪ੍ਰਫੈਸਰ ਮਨਜੀਤ ਸਿੰਘ, ਮੇਜਰ ਸਿੰਘ ਪੰਜਾਬੀ, ਸਮਸ਼ੇਰ ਸਿੰਘ ਡੂੰਮੇਵਾਲ, ਇੰਜਿਨਿਅਰ ਸੁਰਿੰਦਰ ਸਿੰਘ, ਬੀਬੀ ਵਰਿੰਦਰ ਕੌਰ, ਬੀਬੀ ਸਤਿੰਦਰ ਕੌਰ ਐਡਵੋਕੇਟ ਆਦਿ ਸ਼ਾਮਿਲ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...