October 11, 2026, 4:25 am
----------- Advertisement -----------
HomeNewsLatest Newsਸ਼ਹੀਦ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਦੀ ਰਾਸ਼ੀ ਦੁੱਗਣੀ ਕਰਕੇ 1 ਕਰੋੜ ਰੁਪਏ...

ਸ਼ਹੀਦ ਦੇ ਵਾਰਸਾਂ ਲਈ ਐਕਸ-ਗ੍ਰੇਸ਼ੀਆ ਦੀ ਰਾਸ਼ੀ ਦੁੱਗਣੀ ਕਰਕੇ 1 ਕਰੋੜ ਰੁਪਏ ਕੀਤੀ : ਫੌਜਾ ਸਿੰਘ ਸਰਾਰੀ

Published on

----------- Advertisement -----------

ਚੰਡੀਗੜ੍ਹ, 30 ਦਸੰਬਰ : – ਦੇਸ਼ ਦੀ ਰੱਖਿਆ ਲਈ ਵੱਖ-ਵੱਖ ਆਪ੍ਰੇਸ਼ਨਾਂ ਵਿੱਚ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਜਵਾਨਾਂ ਦੇ ਸਕੇ-ਸਨੇਹੀਆਂ ਦੇ ਹਿੱਤਾਂ ਦੀ ਰਾਖੀ ਲਈ ਅੱਗੇ ਆਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੈਨਿਕਾਂ ਦੇ ਵਾਰਸਾਂ ਦੀ ਭਲਾਈ ਲਈ ਕਈ ਮਹੱਤਵਪੂਰਨ ਫੈਸਲੇ ਲਏ ਹਨ।
ਰੱਖਿਆ ਜਵਾਨਾਂ ਦੀਆਂ ਬਹਾਦਰੀ ਦੀਆਂ ਸੇਵਾਵਾਂ ਨੂੰ ਮਾਨਤਾ ਦਿੰਦੇ ਹੋਏ ਮਾਨ ਸਰਕਾਰ ਨੇ ਸੱਤਾ ਸੰਭਾਲਣ ਤੋਂ ਤੁਰੰਤ ਬਾਅਦ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਗ੍ਰਾਂਟ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ। ਦੇਸ਼ ਦੀ ਰੱਖਿਆ ਲਈ ਵੱਖ-ਵੱਖ ਆਪ੍ਰੇਸ਼ਨਾਂ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਵਾਰਸਾਂ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਵਿਭਾਗ ਵੱਲੋਂ 1 ਅਪ੍ਰੈਲ 2022 ਤੋਂ ਹੁਣ ਤੱਕ ਦੇ ਸਮੇਂ ਦੌਰਾਨ ਸ਼ਹੀਦਾਂ ਦੇ ਵਾਰਸਾਂ ਨੂੰ 3,09,40,000 ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜੰਗ ਤੋਂ ਇਲਾਵਾ ਕਿਸੇ ਹੋਰ ਵਜ੍ਹਾ ਕਰਕੇ ਸੈਨਿਕ ਦੀ ਮੌਤ ਹੋਣ ਦੀ ਸੂਰਤ ਵਿੱਚ ਹਥਿਆਰਬੰਦ ਸੈਨਾਵਾਂ ਦੇ ਫਲੈਗ ਡੇਅ ਫੰਡ ਤਹਿਤ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰ ਨੂੰ 1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤਹਿਤ 01.04.2022 ਤੋਂ ਹੁਣ ਤੱਕ ਦੇ ਅਰਸੇ ਦੌਰਾਨ ਹਥਿਆਰਬੰਦ ਬਲਾਂ ਦੇ ਜਵਾਨਾਂ ਦੇ ਪਰਿਵਾਰਾਂ ਨੂੰ 26 ਲੱਖ ਰੁਪਏ ਦੀ ਰਾਸ਼ੀ ਦਾ ਭੁਗਤਾਨ ਕੀਤਾ ਗਿਆ ਹੈ।
ਸ਼ਹੀਦ ਹੋਣ ਵਾਲੇ ਸੈਨਿਕਾਂ ਦੀਆਂ ਵਿਧਵਾਵਾਂ ਦੀ ਦੇਖਭਾਲ ਦੇ ਏਜੰਡੇ ਨੂੰ ਮੁੱਖ ਰੱਖਦਿਆਂ ਮਾਨ ਸਰਕਾਰ ਵੱਲੋਂ ਫੌਜੀਆਂ ਦੀਆਂ ਵਿਧਵਾਵਾਂ ਨੂੰ 6 ਮਹੀਨਿਆਂ ਤੱਕ ਪੈਨਸ਼ਨ ਸ਼ੁਰੂ ਹੋਣ ਤੱਕ 15000 ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਦਿੱਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ 01.04.2022 ਤੋਂ ਹੁਣ ਤੱਕ ਦੇ ਸਮੇਂ ਦੌਰਾਨ 14 ਵਿਧਵਾਵਾਂ ਨੂੰ ਗੁਜ਼ਾਰਾ ਭੱਤਾ ਮੁਹੱਈਆ ਕਰਵਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...