October 23, 2026, 5:13 pm
----------- Advertisement -----------
HomeNewsLatest Newsਆਬਕਾਰੀ ਵਿਭਾਗ ਵੱਲੋਂ 2 ਕਾਰਾਂ 'ਚੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 2...

ਆਬਕਾਰੀ ਵਿਭਾਗ ਵੱਲੋਂ 2 ਕਾਰਾਂ ‘ਚੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 2 ਕਾਬੂ

Published on

----------- Advertisement -----------

ਚੰਡੀਗੜ੍ਹ, 28 ਜੁਲਾਈ : – ਪੰਜਾਬ ਦੇ ਆਬਕਾਰੀ ਅਤੇ ਕਰ, ਵਿੱਤ, ਯੋਜਨਾ ਅਤੇ ਪ੍ਰੋਗਰਾਮ ਲਾਗੂ ਕਰਨ ਮੰਤਰੀ ਸ. ਹਰਪਾਲ ਸਿੰਘ ਚੀਮਾ ਦੇ ਸਖ਼ਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਆਬਕਾਰੀ ਡਿਊਟੀ ਦੀ ਅਦਾਇਗੀ ਕੀਤੇ ਬਿਨ੍ਹਾਂ ਸਕਾਚ ਵਿਸਕੀ ਦੀ ਤਸਕਰੀ ਕਰਨ ਵਾਲੇ ਸ਼ਰਾਬ ਮਾਫ਼ੀਆ ਖ਼ਿਲਾਫ਼ ਸਖ਼ਤੀ ਕਰਦਿਆਂ ਆਬਕਾਰੀ ਵਿਭਾਗ ਲੁਧਿਆਣਾ ਦੀ ਟੀਮ ਵੱਲੋਂ ਭਾਰਤ ਨਗਰ ਚੌਕ, ਲੁਧਿਆਣਾ ਵਿਖੇ 2 ਕਾਰਾਂ ਵਿੱਚੋਂ 20 ਪੇਟੀਆਂ ਪ੍ਰੀਮੀਅਮ ਬ੍ਰਾਂਡ ਸ਼ਰਾਬ ਦੀਆਂ ਬਰਾਮਦ ਕੀਤੀਆਂ ਅਤੇ 2 ਮੁਲਜ਼ਮਾਂ ਨੂੰ ਵੀ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਨਜਾਇਜ਼ ਸ਼ਰਾਬ ਦੀ ਤਸਕਰੀ ਕਰਨ ਵਾਲੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਗੁਪਤ ਸੂਚਨਾ ਦੇ ਆਧਾਰ ‘ਤੇ ਸਥਾਨਕ ਭਾਰਤ ਨਗਰ ਚੌਕ, ਲੁਧਿਆਣਾ ਵਿਖੇ ਚੈਕਿੰਗ ਪੁਆਇੰਟ ਲਗਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਆਬਕਾਰੀ ਟੀਮ ਨੇ ਦੋ ਕਾਰਾਂ ਨੂੰ ਰੋਕ ਕੇ ਕਾਰਾਂ ਵਿੱਚੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਅਤੇ 83 ਨਕਲੀ ਹੋਲੋਗ੍ਰਾਮ (ਐਕਸਾਈਜ਼ ਲੇਬਲ) ਬਰਾਮਦ ਕਰਕੇ ਇਨ੍ਹਾਂ ਵਿੱਚ ਸਵਾਰ ਵਿਅਕਤੀਆਂ ਜਿਨ੍ਹਾਂ ਵਿੱਚ ਲੁਧਿਆਣਾ ਦੇ ਵਿਨੀਤ ਕੁਮਾਰ ਅਤੇ ਤਨਵੀਰ ਸਿੰਘ ਚੰਡੀਗੜ੍ਹ ਸ਼ਾਮਲ ਹਨ, ਨੂੰ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਚੰਡੀਗੜ੍ਹ ਵਾਸੀ ਪ੍ਰਿੰਸ ਕੁਕਰੇਜਾ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਦੋਵਾਂ ਮੁਲਜ਼ਮਾਂ ਨੂੰ ਥਾਣਾ ਡਵੀਜ਼ਨ ਨੰਬਰ 5 ਲੁਧਿਆਣਾ ਲਿਜਾਇਆ ਗਿਆ ਅਤੇ ਉਨ੍ਹਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪੰਜਾਬ ਵਿੱਚ ਮਹਿੰਗੀ ਸਕਾਚ ਵਿਸਕੀ ਦੀ ਤਸਕਰੀ ਕਰਨ ਦੇ ਇੱਕ ਵੱਡੇ ਰੈਕੇਟ ਦਾ ਹਿੱਸਾ ਹਨ ਅਤੇ ਟੀਮਾਂ ਸ਼ਰਾਬ ਦੇ ਸਰੋਤ ਦਾ ਪਤਾ ਲਗਾਉਣ ਲਈ ਕੰਮ ਕਰ ਰਹੀਆਂ ਹਨ। ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਆਬਕਾਰੀ ਐਕਟ ਦੀ ਉਲੰਘਣਾ ਨਾ ਕਰੇ।

ਸ. ਚੀਮਾ ਨੇ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਨਾਜਾਇਜ਼ ਸ਼ਰਾਬ ਖ਼ਿਲਾਫ਼ ਸ਼ਿਕੰਜਾ ਹੋਰ ਕੱਸਿਆ ਜਾਵੇਗਾ ਅਤੇ ਇਸ ਵਿੱਚ ਸ਼ਾਮਲ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...