October 18, 2026, 2:13 am
----------- Advertisement -----------
HomeNewsLatest Newsਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲਿਆਂ ਦੇ ਪਰਿਵਾਰਕ ਮੈਂਬਰ ਚੋਣ ਪ੍ਰਚਾਰ ਵਿਚ...

ਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲਿਆਂ ਦੇ ਪਰਿਵਾਰਕ ਮੈਂਬਰ ਚੋਣ ਪ੍ਰਚਾਰ ਵਿਚ ਜੁਟੇ

Published on

----------- Advertisement -----------

ਪੰਦਰਾਂ ਸਾਲਾ ਏਕਮ ਵੜਿੰਗ ਸਿਆਸਤ ਵਿਚ ਸ਼ਾਇਦ ਬਹੁਤ ਛੋਟੀ ਹੈ ਪਰ ਪ੍ਰਚਾਰ ਲਈ ਨਹੀਂ। ਉਹ ਆਪਣੇ ਪਿਤਾ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਵੋਟਰਾਂ ਨਾਲ ਰਾਬਤਾ ਬਣਾ ਰਹੀ ਹੈ। ਏਕਮ ਹੱਥ ਜੋੜ ਕੇ ਘਰ-ਘਰ ਜਾ ਕੇ ਵੋਟਰਾਂ ਦਾ ਸਵਾਗਤ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਪਿਛਲੇ 10 ਸਾਲਾਂ ਵਿੱਚ ਕੀਤੇ ਵਿਕਾਸ ਕਾਰਜਾਂ ਲਈ ਆਪਣੇ ਪਿਤਾ ਨੂੰ ਦੁਬਾਰਾ ਵਿਧਾਇਕ ਚੁਣਨ ਲਈ ਕਹਿੰਦੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਮੁਕਤਸਰ ਜ਼ਿਲ੍ਹੇ ਦੇ ਗਿੱਦੜਬਾਹਾ ਤੋਂ ਲਗਾਤਾਰ ਤੀਜੀ ਵਾਰ ਚੋਣ ਲੜਨ ਲਈ ਤਿਆਰ ਹਨ ਤੇ ਉਹ ਇਸ ਤੋਂ ਪਹਿਲਾਂ ਸਾਲ 2012 ਅਤੇ 2017 ਵਿੱਚ ਇਸ ਸੀਟ ਤੋਂ ਵਿਧਾਇਕ ਚੁਣੇ ਗਏ ਸਨ। ਪੰਜਾਬ ਵਿਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਲਈ ਮੈਦਾਨ ਵਿੱਚ ਉੱਤਰੇ ਕਈ ਹੋਰ ਉਮੀਦਵਾਰਾਂ ਦੇ ਪਰਿਵਾਰਿਕ ਮੈਂਬਰ ਆਉਣ ਵਾਲੀਆਂ ਚੋਣਾਂ ਵਿਚ ਸਮਰਥਨ ਹਾਸਲ ਕਰਨ ਲਈ ਘਰ-ਘਰ ਜਾ ਰਹੇ ਹਨ ਤੇ ਆਪਣੇ ਉਮੀਦਵਾਰਾਂ ਦੀਆਂ ਪ੍ਰਾਪਤੀਆਂ ਗਿਣਾ ਰਹੇ ਹਨ। ਏਕਮ ਨੇ ਭਰੋਸਾ ਜਤਾਇਆ ਕਿ ਗਿੱਦੜਬਾਹਾ ਦੇ ਵੋਟਰ ਪਿਛਲੇ 10 ਸਾਲਾਂ ਦੌਰਾਨ ਕੀਤੇ ਗਏ ਬੇਮਿਸਾਲ ਵਿਕਾਸ ਕਾਰਜਾਂ ਲਈ ਉਸ ਦੇ ਪਿਤਾ ਨੂੰ ਵੋਟ ਦੇਣਗੇ ਅਤੇ ਉਸ ਨੂੰ ਦੁਬਾਰਾ ਜਿਤਾਉਣਗੇ। ਉਸ ਨੇ ਕਿਹਾ ਕਿ ਉਸ ਦੇ ਪਿਤਾ ਨੇ ਇਲਾਕੇ ਦੇ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ, ਉਹ ਪੂਰਾ ਕੀਤਾ ਹੈ।

ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਵੱਡੇ ਇਕੱਠਾਂ ਅਤੇ ਰੈਲੀਆਂ ’ਤੇ ਪਾਬੰਦੀ ਲਾਈਆਂ ਗਈਆਂ ਹਨ ਜਿਸ ਕਾਰਨ ਉਮੀਦਵਾਰਾਂ ਦੇ ਪਰਿਵਾਰਿਕ ਮੈਂਬਰ ਵੋਟਰਾਂ ਨੂੰ ਨਿੱਜੀ ਤੌਰ ’ਤੇ ਮਿਲ ਰਹੇ ਹਨ। ਇਸ ਤੋਂ ਇਲਾਵਾ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੀ ਪਤਨੀ ਸਿਮਰਤ ਕੌਰ ਖੰਗੂੜਾ ਵੀ ਸਮਰਥਨ ਜੁਟਾਉਣ ਲਈ ਆਪਣੇ ਪਤੀ ਦੇ ਵਿਧਾਨ ਸਭਾ ਹਲਕੇ ਦਾ ਦੌਰਾ ਕਰ ਰਹੀ ਹੈ। ਗੋਲਡੀ ਧੂਰੀ ਤੋਂ ਮੌਜੂਦਾ ਵਿਧਾਇਕ ਹਨ ਤੇ ਮੁੜ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਉਹ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨਾਲ ਮੁਕਾਬਲਾ ਕਰਨਗੇ। ਅੰਗਰੇਜ਼ੀ ਵਿੱਚ ਪੋਸਟ ਗ੍ਰੈਜੂਏਟ 39 ਸਾਲਾ ਸਿਮਰਤ ਖੰਗੂੜਾ ਦਾ ਕਹਿਣਾ ਹੈ ਕਿ ਉਹ ਹਲਕੇ ਦੇ ਹਰ ਘਰ ਦਾ ਦੌਰਾ ਕਰ ਰਹੀ ਹੈ ਅਤੇ ਵੋਟਰਾਂ ਵੱਲੋਂ ਉਨ੍ਹਾਂ ਨੂੰ ਚੰਗਾ ਹੁੰਗਾਰਾ ਮਿਲ ਰਿਹਾ ਹੈ। ਉਹ ਸਵੇਰੇ 7.30 ਵਜੇ ਚੋਣ ਪ੍ਰਚਾਰ ਸ਼ੁਰੂ ਕਰ ਕੇ ਸ਼ਾਮ ਵੇਲੇ ਘਰ ਪਰਤਦੀ ਹੈ।-ਪੀਟੀਆਈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...