August 4, 2026, 11:26 pm
----------- Advertisement -----------
HomeNewsLatest Newsਕਰੰਟ ਲੱਗਣ ਨਾਲ ਕਿਸਾਨ ਦੀ ਮੌਤ, ਸਦਮੇ ਨਾਲ ਬਜ਼ੁਰਗ ਮਾਂ ਅਤੇ ਜਵਾਨ...

ਕਰੰਟ ਲੱਗਣ ਨਾਲ ਕਿਸਾਨ ਦੀ ਮੌਤ, ਸਦਮੇ ਨਾਲ ਬਜ਼ੁਰਗ ਮਾਂ ਅਤੇ ਜਵਾਨ ਧੀ ਨੇ ਵੀ ਤੋੜਿਆ ਦਮ

Published on

----------- Advertisement -----------

ਪੰਜਾਬ ਦੇ ਫ਼ਿਰੋਜ਼ਪੁਰ ਤੋਂ ਰੂਹ ਕੰਬਾਉਂਣ ਵਾਲੀ ਘਟਨਾ ਸਾਹਮਣੇ ਆਈ ਹੈ ਇੱਥੇ ਬਿਜਲੀ ਦਾ ਕਰੰਟ ਲੱਗਣ ਨਾਲ 55 ਸਾਲਾਂ ਵਿਅਕਤੀ ਦੀ ਮੌਤ ਹੋ ਗਈ। ਆਪਣੇ ਪੁੱਤ ਦੀ ਮੌਤ ਦੀ ਖਬਰ ਦੇ ਸਦਮੇ ਨਾਲ ਉਸ ਦੀ ਬਜ਼ੁਰਗ ਮਾਂ ਵੀ ਦੁਨੀਆ ਨੂੰ ਅਲਵਿਦਾ ਕਹਿ ਗਈ ਅਤੇ ਕਿਸਾਨ ਦੀ ਧੀ ਨੇ ਇਹ ਵੀ ਸਦਮਾ ਨਾ ਸਹਿਣ ਕਰਦੇ ਹੋਏ ਮੌਕੇ ਤੇ ਦਮ ਤੋੜ ਦਿੱਤਾ। ਇਥੇ ਇੱਕੋ ਦਿਨ ‘ਚ ਇੱਕੋ ਘਰ ‘ਚੋਂ 3 ਅਰਥੀਆਂ ਨਿਕਲਣ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ
ਦੱਸ ਦਈਏ ਕਿ ਮਾਮਲਾ ਫਿਰੋਜ਼ਪੁਰ ਦੇ ਪਿੰਡ ਤਾਰੇ ਵਾਲਾ ਦਾ ਹੈ। ਇੱਥੇ ਖੇਤੀ ਕਰਨ ਵਾਲੇ 55 ਸਾਲਾ ਮੰਗਤ ਸਿੰਘ ਦੇ ਪਰਿਵਾਰ ਵਿੱਚ ਉਸ ਦੀ ਬਜ਼ੁਰਗ ਮਾਤਾ ਹੀਰੋ ਬਾਈ ਅਤੇ ਇੱਕ ਪੁੱਤਰ ਤੇ 2 ਧੀਆਂ ਸਨ। ਮੰਗਤ ਸਿੰਘ ਦੀ ਪਤਨੀ ਦਾ ਦੋ ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ। ਸ਼ੁੱਕਰਵਾਰ ਨੂੰ ਮੰਗਤ ਸਿੰਘ ਘਰ ਤੋਂ ਖੇਤਾਂ ‘ਚ ਲੱਗੇ ਟੁੱਲੂ ਪੰਪ ‘ਤੇ ਨਹਾਉਣ ਲਈ ਗਿਆ ਸੀ। ਨਹਾਉਂਦੇ ਸਮੇਂ ਬਿਜਲੀ ਦਾ ਕਰੰਟ ਲੱਗਣ ਕਾਰਨ ਮੰਗਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਪਿੰਡ ਵਾਸੀਆਂ ਨੇ ਟੁੱਲੂ ਪੰਪ ‘ਤੇ ਮੰਗਤ ਸਿੰਘ ਨੂੰ ਮਰਿਆ ਹੋਇਆ ਦੇਖਿਆ ਅਤੇ ਉਸ ਦੇ ਘਰ ਸੂਚਨਾ ਦਿੱਤੀ ਤਾਂ ਮੰਗਤ ਸਿੰਘ ਦੀ ਬਜ਼ੁਰਗ ਮਾਤਾ ਹੀਰੋ ਬਾਈ ਵਿਹੜੇ ‘ਚ ਹੀ ਬੇਹੋਸ਼ ਹੋ ਗਈ। ਪਿੰਡ ਵਾਸੀ ਉਸ ਨੂੰ ਤੁਰੰਤ ਨਜ਼ਦੀਕੀ ਨਿੱਜੀ ਹਸਪਤਾਲ ਲੈ ਗਏ ਜਿੱਥੇ ਡਾਕਟਰਾਂ ਨੇ ਹੀਰੋ ਬਾਈ ਨੂੰ ਮ੍ਰਿਤਕ ਐਲਾਨ ਦਿੱਤਾ।
ਹੀਰੋ ਬਾਈ ਨੂੰ ਮ੍ਰਿਤਕ ਐਲਾਨੇ ਜਾਣ ਤੋਂ ਬਾਅਦ ਪਿੰਡ ਵਾਸੀ ਉਸ ਦੀ ਲਾਸ਼ ਨੂੰ ਹਸਪਤਾਲ ਤੋਂ ਪਿੰਡ ਦੇ ਘਰ ਲੈ ਗਏ। ਜਿਵੇ ਹੀ
ਮੰਗਤ ਸਿੰਘ ਦੀ 15 ਸਾਲਾ ਧੀ ਲਖਵਿੰਦਰ ਕੌਰ ਨੂੰ ਪਿਤਾ ਤੋਂ ਬਾਅਦ ਆਪਣੀ ਦਾਦੀ ਹੀਰੋ ਬਾਈ ਦੀ ਮੌਤ ਦਾ ਪਤਾ ਲੱਗਾ ਤਾਂ ਲਖਵਿੰਦਰ ਕੌਰ ਵੀ ਬੇਹੋਸ਼ ਹੋ ਗਈ। ਜਿਸ ਤੋਂ ਬਾਅਦ ਲਖਵਿੰਦਰ ਕੌਰ ਨੂੰ ਹਸਪਤਾਲ ਲਿਆਂਦਾ ਗਿਆ। ਇਲਾਜ ਦੌਰਾਨ ਲਖਵਿੰਦਰ ਕੌਰ ਦੀ ਸਿਹਤ ਲਗਾਤਾਰ ਵਿਗੜਦੀ ਰਹੀ ਅਤੇ ਅੰਤ ਵਿਚ ਉਸ ਦੀ ਵੀ ਮੌਤ ਹੋ ਗਈ। ਲਖਵਿੰਦਰ ਕੌਰ ਦੀ ਮਾਤਾ ਦਾ ਦੋ ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...