ਅੰਮ੍ਰਿਤਸਰ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਸਾਰੇ ਕਿਸਾਨ ਫਤਹਿ ਮਾਰਚ ਤਹਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ । ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਖੇਤੀ ਕਾਨੂੰਨ ਰੱਦ ਹੋਣ ਦੀ ਅਰਦਾਸ ਕਰਦੇ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਮੱਥਾ ਟੇਕਿਆ। ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨ
ਰੱਦ ਕਰ ਦਿੱਤੇ ਗਏ ਹਨ।
ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਦੇਸ਼ ਭਰ ਦੇ ਕਿਸਾਨ ਇਕ ਸਾਲ ਤੋਂ ਵਧ ਸਮੇਂ ਤੋਂ ਡਟੇ ਹੋਏ ਸਨ। ਅੰਦੋਲਨ ਖਤਮ ਹੋਣ ਮਗਰੋਂ ਕਿਸਾਨਾਂ ਨੇ ਹੁਣ ਆਪਣੇ ਘਰਾਂ ਨੂੰ ਵਾਪਸੀ ਕਰ ਲਈ ਹੈ। ਟਰੈਕਟਰ-ਟਰਾਲੀਆਂ ਅਤੇ ਜੀਪਾਂ ’ਚ ਸਵਾਰ ਹੋ ਕੇ ਘਰਾਂ ਨੂੰ ਵਾਪਸੀ ਕਰ ਰਹੇ ਕਿਸਾਨਾਂ ’ਤੇ ਲੋਕਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਜਾ ਰਿਹਾ ਹੈ।