October 24, 2026, 10:41 pm
----------- Advertisement -----------
HomeNewsLatest Newsਝੋਨੇ ਦੀ ਥਾਂ ਤੇ ਸਬਜੀਆਂ, ਤੇਲ ਬੀਜ, ਦਾਲਾਂ ਆਦਿ ਫਸਲਾਂ ਦੀ ਕਾਸ਼ਤ...

ਝੋਨੇ ਦੀ ਥਾਂ ਤੇ ਸਬਜੀਆਂ, ਤੇਲ ਬੀਜ, ਦਾਲਾਂ ਆਦਿ ਫਸਲਾਂ ਦੀ ਕਾਸ਼ਤ ਕਰਨ ਕਿਸਾਨ : ਅਮਿਤ ਤਲਵਾੜ

Published on

----------- Advertisement -----------

ਜਿਲ੍ਹਾ ਐਸ.ਏ.ਐਸ.ਨਗਰ ਦੇ ਐਮ.ਐਲ.ਏ. ਸਾਹਿਬਾਨਾਂ ਨੇ ਪਾਣੀ ਦੀ ਬੱਚਤ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਜਾਂ ਵੱਟਾਂ ਤੇ ਝੋਨਾ ਲਗਾਉਣ ਲਈ ਕੀਤੀ ਅਪੀਲ

ਐਸ ਏ ਐਸ ਨਗਰ : – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਐਸ.ਏ.ਐਸ ਨਗਰ ਵੱਲੋਂ ਸਿਵਾਲਿਕ ਪਬਲਿਕ ਸਕੂਲ ਫੇਜ-6, ਐਸ.ਏ.ਐਸ.ਨਗਰ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ, ਇਸ ਕੈਂਪ ਵਿੱਚ ਜਿਲ੍ਹਾ ਐਸ.ਏ.ਐਸ.ਨਗਰ ਦੇ ਐਮ.ਐਲ.ਏ. ਸ: ਕੁਲਵੰਤ ਸਿੰਘ ਹਲਕਾ ਮੋਹਾਲੀ, ਸ: ਕੁਲਜੀਤ ਸਿੰਘ ਰੰਧਾਵਾ ਐਮ.ਐਲ.ਏ. ਹਲਕਾ ਡੇਰਾਬਸੀ ਅਤੇ ਹਲਕਾ ਖਰੜ ਦੇ ਐਮ.ਐਲ.ਏ. ਮੈਡਮ ਅਨਮੋਲ ਗਗਨ ਮਾਨ ਵੱਲੋਂ ਆਮ ਆਦਮੀ ਪਾਰਟੀ ਦੇ ਸਪੈਕਸਮੈਨ ਸ੍ਰੀ ਇਕਬਾਲ ਸਿੰਘ ਨੇ ਮੁੱਖ ਮਹਿਮਾਨ ਦੇ ਤੌਰ ਤੇ ਭਾਗ ਲਿਆ। ਮੁੱਖ ਮਹਿਮਾਨਾਂ ਵੱਲੋਂ ਵਿਸ਼ੇਸ਼ ਤੌਰ ਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਅਤੇ ਝੋਨੇ ਦੀ ਵੱਟਾਂ ਤੇ ਕਾਸਤ ਦੀ ਤਕਨੀਕ ਨੂੰ ਅਪਣਾਉਣ ਲਈ ਆਏ ਹੋਏ ਕਿਸਾਨਾਂ ਨੂੰ ਅਪੀਲ ਕੀਤੀ। ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਤਲਵਾੜ ਆਈ.ਏ.ਐੱਸ. ਨੇ ਇਸ ਕੈਂਪ ਦਾ ਉਦਘਾਟਨ ਕੀਤਾ ਅਤੇ ਝੋਨੇ ਵਰਗੀ ਪਾਣੀ ਦੀ ਵਧੇਰੇ ਮਾਤਰਾ ਦੀ ਖਪਤ ਕਰਨ ਵਾਲੀ ਫਸਲ ਦੀ ਥਾਂ ਤੇ ਸਬਜੀਆਂ, ਤੇਲ ਬੀਜ, ਦਾਲਾਂ ਆਦਿ ਫਸਲਾਂ ਦੀ ਕਾਸਤ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ। ਇਸ ਕੈਂਪ ਵਿੱਚ ਜਿਲ੍ਹੇ ਦੇ ਅਗਾਂਹਵਧੂ ਕਿਸਾਨ ਸ਼੍ਰੀ ਸੁਖਵਿੰਦਰ ਸਿੰਘ ਪਿੰਡ ਸ਼ਾਹਪੁਰ ਨੇ ਤੁਪਕਾ ਸਿੰਚਾਈ ਨਾਲ ਝੋਨੇ ਦੀ ਕਾਸ਼ਤ ਬਾਰੇ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਦੱਸਿਆ ਕਿ ਜਿੱਥੇ ਰਿਵਾਇਤੀ ਤਰੀਕੇ ਨਾਲ ਝੋਨੇ ਦੀ ਕਾਸਤ ਲਈ ਇੱਕ ਕਰੋੜ ਲੀਟਰ ਪਾਣੀ ਦੀ ਖਪਤ ਹੁੰਦੀ ਹੈ ਉੱਥੇ ਉਸ ਵੱਲੋਂ ਤੁਪਕਾ ਸਿੰਚਾਈ ਦੀ ਵਰਤੋਂ ਨਾਲ ਝੋਨੇ ਦੀ ਕਾਸ਼ਤ ਕਰਕੇ ਕੇਵਲ 22.5 ਲੱਖ ਲੀਟਰ ਪਾਣੀ ਦੀ ਖਪਤ ਕੀਤੀ ਅਤੇ ਇਸ ਤਕਨੀਕ ਨਾਲ 29.5 ਕੁਇੰਟਲ ਪ੍ਰਤੀ ਏਕੜ ਝਾੜ ਪ੍ਰਾਪਤ ਕੀਤਾ। ਜਿਲ੍ਹਾ ਐਸ.ਏ.ਐਸ ਨਗਰ ਦੀ ਕਿਸਾਨ ਜਥੇਬੰਦੀ ਦੇ ਪ੍ਰਧਾਨ ਸ਼੍ਰੀ ਮੇਹਰ ਸਿੰਘ ਥੇੜੀ ਨੇ ਕਿਸਾਨਾਂ ਦੀਆਂ ਮੰਗਾਂ ਬਾਰੇ ਡਿਪਟੀ ਕਮਿਸ਼ਨਰ ਐਸ.ਏ.ਐਸ.ਨਗਰ ਨੂੰ ਇੱਕ ਮੰਗ ਪੱਤਰ ਦਿੱਤਾ ਅਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ਤੇ ਕਰਵਾਉਣ ਲਈ ਕਿਹਾ।ਇਸ ਕੈਂਪ ਵਿੱਚ ਬਾਗਬਾਨੀ ਵਿਭਾਗ, ਪਸ਼ੂ ਪਾਲਣ ਵਿਭਾਗ, ਡੇਅਰੀ ਵਿਭਾਗ, ਮੱਛੀ ਪਾਲਣ ਵਿਭਾਗ, ਕ੍ਰਿਸ਼ੀ ਵਿਗਿਆਨ ਕੇਂਦਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਅਤੇ ਖੇਤੀਬਾੜੀ ਨਾਲ ਸਬੰਧਤ ਵੱਖ ਵੱਖ ਅਦਾਰਿਆਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਰਸਾਉਣ ਲਈ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖਰੜ ਵਿਖੇ ਸੈਂਟਰ ਵੱਲੋਂ ਕਿਸਾਨਾਂ ਨੂੰ ਵੱਧ ਝਾੜ ਦੇਣ ਵਾਲੀਆਂ ਅਤੇ ਘੱਟ ਪਾਣੀ ਦੀ ਖਪਤ ਵਾਲੀਆਂ ਝੋਨੇ ਦੀਆਂ ਨਵੀਆਂ ਕਿਸਮਾਂ ਪੀ.ਆਰ- 130 ਅਤੇ ਪੀ.ਆਰ-131 ਦਾ ਬੀਜ ਵੀ ਮੁਹੱਈਆ ਕਰਵਾਇਆ ਗਿਆ। ਮੁੱਖ ਖੇਤੀਬਾੜੀ ਅਫਸਰ, ਐਸ.ਏ.ਐਸ ਨਗਰ ਡਾ: ਰਾਜੇਸ਼ ਕੁਮਾਰ ਰਹੇਜਾ ਨੇ ਕਿਸਾਨਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ ਅਤੇ ਕੈਂਪ ਵਿੱਚ ਆਏ ਹੋਏ ਕਿਸਾਨਾਂ ਨੂੰ ਯਕੀਨ ਦਿਵਾਇਆ ਕਿ ਖੇਤੀਬਾੜੀ ਵਿਭਾਗ ਵੱਲੋਂ ਉਚ ਮਿਆਰ ਦੀਆਂ ਖਾਦਾਂ, ਬੀਜ ਦਵਾਈਆਂ ਅਤੇ ਖੇਤੀ ਤਕਨੀਕਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਉਪਰਾਲੇ ਜਾਰੀ ਰਹਿਣਗੇ। ਡਾ. ਹਰਵਿੰਦਰ ਲਾਲ ਜਿਲ੍ਹਾ ਸਿਖਲਾਈ ਅਫਸਰ ਐਸ ਏ ਐਸ ਨਗਰ ਵੱਲੋਂ ਜਿਲ੍ਹੇ ਦੇ ਐਮ.ਐਲ.ਏ. ਸਹਿਬਾਨਾਂ , ਉੱਚ ਅਧਿਕਾਰੀਆਂ, ਕਿਸਾਨ ਬੀਬੀਆਂ ਅਤੇ ਵਿਸ਼ੇਸ ਤੌਰ ਤੇ ਖੇਤੀਬਾੜੀ ਕਾਲਜ ਝੰਜੇੜੀ , ਘੜੂੰਆਂ ਅਤੇ ਸਹੌੜਾਂ ਦੇ ਖੇਤੀ ਵਿਦਿਆਰਥੀਆਂ ਦਾ ਇਸ ਕੈਂਪ ਵਿੱਚ ਸਿਰਕਤ ਕਰਨ ਲਈ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...