September 13, 2026, 3:15 pm
----------- Advertisement -----------
HomeNewsLatest Newsਕਿਸਾਨ ਜਥੇਬੰਦੀਆਂ ਵਲੋਂ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਐਸ.ਡੀ.ਐਮ ਦਫਤਰਾਂ ਅੱਗੇ ਧਰਨਾ...

ਕਿਸਾਨ ਜਥੇਬੰਦੀਆਂ ਵਲੋਂ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਐਸ.ਡੀ.ਐਮ ਦਫਤਰਾਂ ਅੱਗੇ ਧਰਨਾ ਦੇਣ ਦਾ ਫੈਸਲਾ

Published on

----------- Advertisement -----------

ਅਗਨੀਪਥ ਦੀ ਅੱਗ ਹੁਣ ਰੁਕਣ ਦਾ ਨਾਮ ਨਹੀਂ ਲੈ ਰਹੀ ਹੈ। ਭਾਰਤ ਅਤੇ ਪੰਜਾਬ ਦੀ ਹਰ ਜਥੇਬੰਦੀ ਇਸ ਦਾ ਵਿਰੋਧ ਕਰ ਰਹੀ ਹੈ। ਜਿੱਥੇ ਦੇਸ਼ ਦੇ ਨੌਜਵਾਨ ਇਸ ਦੇ ਖਿਲਾਫ ਹਨ ਹੁਣ ਕਿਸਾਨ ਜਥੇਬੰਦੀਆਂ ਵੀ ਉਨ੍ਹਾਂ ਦੇ ਸਮਰਥਨ ਲਈ ਉਨ੍ਹਾਂ ਦੇ ਨਾਲ ਆ ਚੁਕੀਆਂ ਹਨ। 22 ਕਿਸਾਨ ਜਥੇਬੰਦੀਆਂ ਦੇ ਸਾਰੇ ਆਗੂਆਂ ਨੇ ਅੱਜ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਪ੍ਰੈਸ ਕਾਨਫਰੰਸ ਕੀਤੀ। ਜਿਸ ਵਿੱਚ ਉਨ੍ਹਾਂ ਦੋ ਅਹਿਮ ਮੰਗਾਂ ਕੀਤੀਆਂ। ਜਿਸ ਦੌਰਾਨ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅਗਨੀਪਥ ਮਾਮਲੇ ਨੂੰ ਲੈ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਜਿੱਥੇ ਨੌਜਵਾਨ ਇਸ ਅਗਨੀਪੱਥ ਸਕੀਮ ਦਾ ਵਿਰੋਧ ਕਰ ਰਹੇ ਹਨ।
ਹੁਣ ਇਸ ਦੇ ਨਾਲ ਕਿਸਾਨ ਵੀ ਦੇਸ਼ ਦੇ ਨੌਜਵਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਏਕ ਦੇਸ਼ ਦਾ ਨਾਅਰਾ ਜੈ ਜਵਾਨ ਜੈ ਕਿਸਾਨ ਹੈ, ਹੁਣ ਨੌਜਵਾਨਾਂ ਦੇ ਹੱਕਾਂ ਲਈ ਇਕਜੁੱਟ ਹੋ ਕੇ ਲੜਨਾ ਪਵੇਗਾ। ਸਾਡੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ 24 ਜੂਨ ਨੂੰ ਪੂਰੇ ਭਾਰਤ ਵਿੱਚ ਐਸ.ਡੀ.ਐਮ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ 25 ਜੂਨ ਨੂੰ ਦੇਸ਼ ਭਗਤ ਯਾਦਗਰ ਹਾਲ ਵਿਖੇ ਕਨਵੈਨਸ਼ਨ ਦਾ ਆਯੋਜਨ ਕੀਤਾ ਗਿਆ ਹੈ। ਦੂਸਰੀ ਮੰਗ ਇਹ ਹੈ ਕਿ ਜੋ ਪਾਣੀ ਪੰਜਾਬ ਦੀਆਂ ਨਹਿਰਾਂ ਵਿੱਚ ਨਹੀਂ ਛੱਡਿਆ ਜਾ ਰਿਹਾ। ਇਸ ਲਈ ਸਰਕਾਰ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ। ਸਰਕਾਰ ਦਾ ਕਹਿਣਾ ਹੈ ਕਿ ਕਿਸਾਨ ਪਾਣੀ ਦੀ ਬਰਬਾਦੀ ਕਰਦੇ ਹਨ, ਜਿਸ ਕਾਰਨ ਅਜੇ ਤੱਕ ਪਾਣੀ ਨਹੀਂ ਛੱਡਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...