ਚੰਡੀਗੜ੍ਹ : – ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਚੰਡੀਗੜ੍ਹ ਵਿਚ ਰੋਸ ਧਰਨਾ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਜੰਮ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ‘ਤੇ ਕੀਤੇ ਗਏ ਕੇਸ ਵਾਪਸ ਲਏ ਜਾਣ। ਕਿਸਾਨ ਯੂਨੀਅਨ ਨੇ ਯੂਕਰੇਨ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਮੁੱਦੇ ਨੂੰ ਲੈ ਕੇ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ। ਦਰਅਸਲ ਕਿਸਾਨ ਆਗੂਆਂ ਨੇ ਇਨ੍ਹਾਂ ਮਾਮਲਿਆਂ ਸੰਬੰਧੀ ਰਾਜਪਾਲ ਨਾਲ ਮੁਲਾਕਾਤ ਕਰਨੀ ਸੀ ਤੇ ਮੰਗ ਪੱਤਰ ਸੌਂਪਣਾ ਸੀ ਪਰ ਚੰਡੀਗੜ੍ਹ ਪੁਲਿਸ ਵਲੋਂ ਉਨ੍ਹਾਂ ਨੂੰ ਪਹਿਲਾ ਹੀ ਰੋਕ ਲਿਆ ਗਿਆ। ਇਸ ਤੋਂ ਬਾਅਦ 22 ਕਿਸਾਨ ਜਥੇਬੰਦੀਆਂ ਵਲੋਂ ਗਵਰਨਰ ਪੰਜਾਬ ਨੂੰ ਚੰਡੀਗੜ੍ਹ ਵਿਖੇ ਮੈਮੋਰੈਂਡਮ ਦਿੱਤਾ ਗਿਆ।
----------- Advertisement -----------
ਬੀ.ਬੀ.ਐੱਮ.ਬੀ. ਮੁੱਦੇ ਨੂੰ ਲੈ ਕੇ ਇਕਜੁੱਟ ਹੋਈਆਂ 22 ਕਿਸਾਨ ਜਥੇਬੰਦੀਆਂ
Published on
----------- Advertisement -----------












