ਭਾਰਤੀ ਕਿਸਾਨ ਯੂਨੀਅਨ (BKU) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਆਜ਼ਾਦ ਵਿਧਾਇਕ ਫੌਗਾਟ ਖਾਪ 40 ਦੇ ਪ੍ਰਧਾਨ ਸੋਮਵੀਰ ਸਾਂਗਵਾਨ ਵੱਲੋਂ ਆਯੋਜਿਤ ਸਰਵ ਖਾਪ ਮਹਾਪੰਚਾਇਤ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਹਨਾਂ ਵੱਲੋ ਵੱਡਾ ਐਲਾਨ ਕੀਤਾ ਗਿਆ। ਟਿਕੈਤ ਨੇ ਕਿਹਾ ਕਿ ਸਰਕਾਰ ਦਾ ਧਿਆਨ ਕਿਸਾਨਾਂ ਦੀ ਜ਼ਮੀਨ ‘ਤੇ ਹੈ, ਇਸ ਤੋਂ ਚੌਕਸ ਰਹਿਣ ਦੀ ਜ਼ਰੂਰਤ ਹੈ । ਸਰਕਾਰ ਦਾ ਅਗਲਾ ਵਾਰ ਉਨ੍ਹਾਂ ਭੂਮੀਹੀਣ ਕਿਸਾਨਾਂ ‘ਤੇ ਹੈ, ਜੋ ਪਸ਼ੂ ਪਾਲ ਕੇ, ਦੁੱਧ ਵੇਚ ਕੇ ਗੁਜਾਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰ ਸਾਲ 26 ਜਨਵਰੀ ਨੂੰ ਕਿਸਾਨਾਂ ਦਾ ਟਰੈਕਟਰ ਮਾਰਚ’ ਕੱਢਿਆ ਜਾਵੇਗਾ ।

ਉਨ੍ਹਾਂ ਕਿਹਾ ਕਿ ਅੰਦੋਲਨ ਦੀ ਬਦੌਲਤ ਹੀ ਜ਼ਮੀਨ ਅਤੇ ਪਿੰਡ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਹਰ ਵਿਭਾਗ ਦਾ ਨਿੱਜੀਕਰਨ ਕਰ ਕੇ ਬੇਰੁਜ਼ਗਾਰਾਂ ਦੀ ਫ਼ੌਜ ਖੜ੍ਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਹਰ ਮੁੱਦੇ ਨੂੰ ਲੈ ਕੇ ਗੰਭੀਰ ਹੈ ਅਤੇ ਹੁਣ ਅਸੀਂ ਪਿੱਛੇ ਹਟਣ ਵਾਲੇ ਨਹੀਂ ਹਾਂ ।

ਦਸ ਦਈਏ ਕਿ ਇਸ ਤੋਂ ਪਹਿਲਾ ਰਾਕੇਸ਼ ਟਿਕੈਤ ਵੱਲੋਂ ਟਵੀਟ ਕਰ ਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਸੀ ਜਿਸ ਵਿੱਚ ਉਹਨਾਂ ਨੇ ਕਿਹਾ ਸੀ ਕਿ ”ਸਰਕਾਰ ਦੁੱਧ ਖਰੀਦਣ ਲਈ ਅਗਲੇ ਮਹੀਨੇ ਆਸਟ੍ਰੇਲੀਆ ਨਾਲ ਸਮਝੌਤਾ ਕਰਨ ਜਾ ਰਹੀ ਹੈ, ਜਿਸ ਤਹਿਤ ਉਹ 20-22 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਦੁੱਧ ਵੇਚਣ ਦੀ ਯੋਜਨਾ ਹੈ। ਵਿਦੇਸ਼ਾਂ ਤੋਂ ਦੁੱਧ ਆਯਾਤ ਕਰਨ ਦੇ ਸਰਕਾਰ ਦੇ ਫੈਸਲੇ ਨਾਲ ਦੇਸ਼ ਦੇ ਪਸ਼ੂ ਪਾਲਕਾਂ ਲਈ ਸੰਕਟ ਖੜ੍ਹਾ ਹੋ ਜਾਵੇਗਾ। ਕਿਸਾਨ ਇਸ ਦਾ ਵਿਰੋਧ ਕਰਨਗੇ।”
ਭਾਰਤੀ ਕਿਸਾਨ ਯੂਨੀਅਨ (BKU) ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਐਲਾਨ ਕਰਦਿਆਂ ਕਿਹਾ ਕਿ ਕਿਸਾਨ ਅੰਦੋਲਨ ਹਾਲੇ ਖ਼ਤਮ ਨਹੀਂ ਹੋਇਆ ਹੈ, 15 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਹੋਵੇਗੀ, ਜਿਸ ਵਿੱਚ ਮਹੱਤਵਪੂਰਨ ਫ਼ੈਸਲੇ ਲਏ ਜਾਣਗੇ ।












