September 6, 2026, 6:22 am
----------- Advertisement -----------
HomeNewsLatest Newsਕਿਸਾਨਾਂ ਨੂੰ ਚਾਰ ਗੁਣਾ ਵੱਧ ਮੁਆਵਜ਼ਾ ਮਿਲੇਗਾ; ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ...

ਕਿਸਾਨਾਂ ਨੂੰ ਚਾਰ ਗੁਣਾ ਵੱਧ ਮੁਆਵਜ਼ਾ ਮਿਲੇਗਾ; ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੱਤਰ ਲਿਖ ਕੇ ਜਾਣਕਾਰੀ ਦਿੱਤੀ

Published on

----------- Advertisement -----------

ਮੋਹਾਲੀ, 4 ਮਈ : – ਸ਼੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਦੇ ਯਤਨਾਂ ਸਦਕਾ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਆਖਰਕਾਰ ਗ੍ਰੀਨਫੀਲਡ ਪ੍ਰੋਜੈਕਟ ਤਹਿਤ ਐਕੁਆਇਰ ਕੀਤੀ ਜ਼ਮੀਨ ਦਾ ਚਾਰ ਗੁਣਾ ਮੁਆਵਜ਼ਾ ਰਾਸ਼ੀ ਕਿਸਾਨਾਂ ਨੂੰ ਦੇਣ ਲਈ ਰਾਜ਼ੀ ਹੋ ਗਈ ਹੈ। ਇਸ ਸਬੰਧੀ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਸੰਸਦ ਮੈਂਬਰ ਤਿਵਾੜੀ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਹੈ।
ਇਸ ਸਬੰਧੀ ਇੱਕ ਟਵੀਟ ਰਾਹੀਂ ਜਾਣਕਾਰੀ ਦਿੰਦਿਆਂ, ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਮੁਹਾਲੀ ਵਿੱਚ ਏਅਰਪੋਰਟ ਰੋਡ ਨੂੰ ਚੌੜਾ ਕਰਨ ਲਈ ਐਕੁਆਇਰ ਕੀਤੀ ਜ਼ਮੀਨ ਦਾ ਉਚਿਤ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨ ਪਿਛਲੇ 8 ਮਹੀਨਿਆਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਹਨ। ਸੰਸਦ ਮੈਂਬਰ ਤਿਵਾੜੀ ਨੇ ਇਸ ਸੰਦਰਭ ਵਿੱਚ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖਣ ਸਮੇਤ ਇਹ ਮਾਮਲਾ ਸੰਸਦ ਵਿੱਚ ਵੀ ਉਠਾਇਆ ਸੀ। ਜਿਨ੍ਹਾਂ ਨੇ ਦੱਸਿਆ ਸੀ ਕਿ ਉਕਤ ਜ਼ਮੀਨ ਚੰਡੀਗੜ੍ਹ ਸ਼ਹਿਰ ਦੇ ਨੇੜੇ ਹੈ ਅਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਮਿਲਣਾ ਚਾਹੀਦਾ ਹੈ | ਜਿਸ ਤੋਂ ਬਾਅਦ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਦੀਆਂ ਹਦਾਇਤਾਂ ‘ਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਕਿਸਾਨਾਂ ਨੂੰ ਪਹਿਲਾਂ ਦਿੱਤੀ ਜਾ ਰਹੀ ਮੁਆਵਜ਼ੇ ਦੀ ਰਕਮ ਨਾਲੋਂ 4 ਗੁਣਾ ਵੱਧ ਰਕਮ ਦੇਣ ਦੀ ਹਾਮੀ ਭਰ ਦਿੱਤੀ ਹੈ।
ਜਿਕਰਯੋਗ ਹੈ ਕਿ ਗ੍ਰੀਨਫੀਲਡ ਪ੍ਰੋਜੈਕਟ ਤਹਿਤ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਨੇੜੇ ਆਈ.ਟੀ ਰੋਡ (ਪੀ.ਆਰ.-7) ਤੋਂ ਕੁਰਾਲੀ ਚੰਡੀਗੜ੍ਹ ਰੋਡ ਤੱਕ ਇਸ 32 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਕੀਤਾ ਜਾਣਾ ਹੈ। ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਪਹਿਲਾਂ ਜਿੱਥੇ 24 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਣਾ ਸੀ, ਉਸ ਜਗ੍ਹਾ ਲਈ ਹੁਣ ਲਗਭਗ 1 ਕਰੋੜ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...