ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਲੋਕ ਐਤਵਾਰ ਸਵੇਰ ਤੋਂ ਹੀ ਪੋਲਿੰਗ ਬੂਥਾਂ ‘ਤੇ ਵੋਟਾਂ ਪਾਉਣ ਲਈ ਲਾਈਨਾਂ ‘ਚ ਲੱਗ ਗਏ। ਪੰਜਾਬ ਵਿੱਚ ਵੱਖ-ਵੱਖ ਪੋਲਿੰਗ ਸਟੇਸ਼ਨਾਂ ‘ਤੇ ਵਿਆਹ ਵਾਲ਼ੀਆਂ ਜੋੜੀਆਂ ਵੀ ਕਤਾਰਾਂ ਵਿੱਚ ਖੜ੍ਹੀਆਂ ਨਜ਼ਰ ਆਈਆਂ। ਫਾਜ਼ਿਲਕਾ ਦੇ ਪਿੰਡ ਸਜਰਾਣਾ ‘ਚ ਜਰਨੈਲ ਸਿੰਘ ਨੇ ਆਪਣੇ ਵਿਆਹ ਤੋਂ ਪਹਿਲਾਂ ਵੋਟ ਪਾਉਣ ਲਈ ਪੋਲਿੰਗ ਬੂਥ ‘ਤੇ ਪਹੁੰਚ ਕੇ ਲੋਕਤੰਤਰ ਪ੍ਰਤੀ ਆਪਣਾ ਫਰਜ਼ ਨਿਭਾਇਆ ਅਤੇ ਵੋਟ ਪਾਈ।

ਇਸ ਤੋਂ ਪਹਿਲਾ ਕਪੂਰਥਲਾ ‘ਚ ਲਾੜਾ ਸੁਮਿਤ ਪਾਲ ਸਿੰਘ ਆਪਣੇ ਵਿਆਹ ਤੋਂ ਪਹਿਲਾਂ ਵੋਟ ਪਾਉਣ ਆਇਆ। ਉਨ੍ਹਾਂ ਕਿਹਾ ਕਿ ਉਹ ਵੋਟਾਂ ਤੋਂ ਬਾਅਦ ਹੀ ਉਹ ਫੇਰੇ ਲੈਣਗੇ। ਇਸੇ ਤਰ੍ਹਾਂ ਅਰਸ਼ਪ੍ਰੀਤ ਕੌਰ ਵੀ ਲਾੜੀ ਦੇ ਪਹਿਰਾਵੇ ਵਿੱਚ ਜ਼ੀਰਕਪੁਰ ਨੇੜਲੇ ਪਿੰਡ ਨਾਭਾ ਵਿਖੇ ਵੋਟ ਪਾਉਣ ਪਹੁੰਚੀ। ਉਨ੍ਹਾਂ ਨੇ ਵਿਆਹ ਵਾਲੇ ਦਿਨ ਫੇਰੇ ਲੈਣ ਤੋਂ ਪਹਿਲਾਂ ਆਪਣੀ ਵੋਟ ਪਾਈ।












