June 11, 2026, 1:44 am
----------- Advertisement -----------
HomeNewsLatest Newsਪ੍ਰਾਪਰਟੀ ਡੀਲਰ ਤੋਂ 1 ਕਰੋੜ ਰੁਪਏ ਦੀ ਲੁੱਟ ਮਾਮਲੇ 'ਚ ਅਣਪਛਾਤੇ ਮੁਲਜ਼ਮਾਂ...

ਪ੍ਰਾਪਰਟੀ ਡੀਲਰ ਤੋਂ 1 ਕਰੋੜ ਰੁਪਏ ਦੀ ਲੁੱਟ ਮਾਮਲੇ ‘ਚ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਐਫਆਈਆਰ ਦਰਜ਼

Published on

----------- Advertisement -----------

ਐਸ ਏ ਐਸ ਨਗਰ 10 ਜੂਨ : – ਡੇਰਾਬੱਸੀ ‘ਚ ਕੁਝ ਲੁਟੇਰੇ ਇਕ ਵਿਅਕਤੀ ਤੋਂ ਕਰੋੜਾਂ ਰੁਪਏ ਲੁੱਟ ਕੇ ਫਰਾਰ ਹੋ ਗਏ ਹਨ। ਬਦਮਾਸ਼ਾਂ ਨੇ ਗੋਲੀ ਚਲਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਸ਼੍ਰੀ ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐਸ.ਏ.ਅਸ ਨਗਰ ਨੇ ਪ੍ਰੈਸ ਨੋਟ ਰਾਹੀ ਦੱਸਿਆ ਕਿ ਥਾਣਾ ਡੇਰਾਬੱਸੀ ਤੋਂ ਇੱਕ ਘਟਨਾ ਦੀ ਸੂਚਨਾ ਮਿਲੀ ਹੈ ਜਿਸ ਵਿਚ ਇਕ ਪ੍ਰਾਪਰਟੀ ਡੀਲਰ ਤੋਂ 1 ਕਰੋੜ ਰੁਪਏ ਲੁੱਟ ਲਏ ਹਨ। ਡੇਰਾਬੱਸੀ-ਬਰਵਾਲਾ ਚੌਕ ਨੇੜੇ ਐਸਬੀਆਈ ਬੈਂਕ ਦੇ ਬਾਹਰ ਇੱਕ ਵਿਅਕਤੀ ਤੋਂ ਲੁਟੇਰੇ ਕਰੋੜਾਂ ਰੁਪਏ ਲੁੱਟ ਕੇ ਫਰਾਰ ਹੋ ਗਏ ਹਨ। ਬਦਮਾਸ਼ਾਂ ਨੇ ਗੋਲੀ ਚਲਾ ਦਿੱਤੀ ਅਤੇ ਮੁਹੰਮਦ ਸਾਜਿਦ ਨਾਂ ਦੇ ਵਿਅਕਤੀ ਤੋਂ ਪੈਸਿਆਂ ਨਾਲ ਭਰਿਆ ਬੈਗ ਖੋਹ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ।
ਉਨ੍ਹਾਂ ਦਸਿਆ ਕਿ ਇਸ ਸਬੰਧੀ ਤਫਤੀਸ਼ ਕਰਨ ‘ਤੇ ਪਤਾ ਲੱਗਾ ਕਿ ਪ੍ਰਾਪਰਟੀ ਡੀਲਰ ਹਰਜੀਤ ਸਿੰਘ ਰਾਮਪਾਲ ਦਾ ਅੱਜ ਮੁਲਜ਼ਮਾਂ ਨਾਲ ਕਾਰੋਬਾਰੀ ਡੀਲ ਸੀ। ਉਨ੍ਹਾਂ ਦੱਸਿਆ ਕਿ ਉਹ ਲਗਾਤਾਰ ਮੀਟਿੰਗਾਂ ਕਰ ਰਹੇ ਸਨ ਅਤੇ ਅੱਜ ਉਨ੍ਹਾਂ ਦੇ ਦਫ਼ਤਰ ਵਿਖੇ ਸਵੇਰੇ 11 ਵਜੇ ਮੀਟਿੰਗ ਹੋਈ ਸੀ। ਮੁਲਜ਼ਮ ਮੀਟਿੰਗ ਵਿੱਚ ਕੁਝ ਹੋਰ ਲੋਕਾਂ ਨੂੰ ਵੀ ਨਾਲ ਲੈ ਕੇ ਆਏ ਸਨ ਅਤੇ ਉਨ੍ਹਾਂ ਕੋਲ ਪਿਸਤੌਲ ਸੀ। ਉਹ ਪ੍ਰਾਪਰਟੀ ਡੀਲਰ ਤੋਂ 1 ਕਰੋੜ ਰੁਪਏ ਦੀ ਰਕਮ ਖੋਹ ਕੇ ਫਰਾਰ ਹੋ ਗਏ। ਜਦੋਂ ਉਹ ਭੱਜ ਰਹੇ ਸਨ ਤਾਂ ਮੁਹੰਮਦ ਸ਼ਬੀਰ ਨਾਮਕ ਫਲ ਵਿਕਰੇਤਾ ਨੇ ਉਨ੍ਹਾਂ ਦਾ ਪਿੱਛਾ ਕੀਤਾ। ਉਨ੍ਹਾਂ ਦੱਸਿਆ ਕਿ ਝਗੜੇ ਦੌਰਾਨ ਗੋਲੀ ਚੱਲ ਗਈ ਅਤੇ ਸ਼ਬੀਰ ਦੇ ਸਿਰ ਵਿੱਚ ਸੱਟ ਲੱਗ ਗਈ। ਉਹ ਪੀਜੀਆਈ ਵਿੱਚ ਦਾਖਿਲ ਹੈ ਅਤੇ ਖਤਰੇ ਤੋਂ ਬਾਹਰ ਹੈ।
ਐਸਐਸਪੀ ਨੇ ਦੱਸਿਆ ਕਿ ਹੁਣ ਤੱਕ ਦੋ ਵਿਅਕਤੀਆਂ ਨੂੰ ਰਾਊਂਡਅਪ ਕੀਤਾ ਗਿਆ ਹੈ। ਧਾਰਾ 307, 397 ਆਈਪੀਸੀ ਤਹਿਤ ਦੋ ਵਿਅਕਤੀਆਂ ਦੇ ਨਾਮ ਅਤੇ ਹੋਰ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਐਫਆਈਆਰ 193/22 ਥਾਣਾ ਡੇਰਾਬੱਸੀ ਵਿਖੇ ਦਰਜ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...