October 8, 2026, 11:58 am
----------- Advertisement -----------
HomeNewsLatest Newsਡੀ ਜੀ ਪੀ ਚਟੋਪਾਧਿਆਏ ਦੇ ਖਿਲਾਫ ਐਫ ਆਈ ਆਰ ਕੀਤੀ ਜਾਵੇ ਦਰਜ...

ਡੀ ਜੀ ਪੀ ਚਟੋਪਾਧਿਆਏ ਦੇ ਖਿਲਾਫ ਐਫ ਆਈ ਆਰ ਕੀਤੀ ਜਾਵੇ ਦਰਜ : ਸੁਖਬੀਰ ਸਿੰਘ ਬਾਦਲ

Published on

----------- Advertisement -----------

ਮੁਹਾਲੀ, 24 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸੂਬਾ ਪੁਲਿਸ ਹੁੰਦੇ ਹੋਏ ਅਪਰਾਧੀਆਂ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਡੀ ਜੀ ਪੀ ਸਿਧਾਰਥ ਚਟੋਪਾਧਿਆਏ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ। ਅਕਾਲੀ ਦਲ ਦੇ ਪ੍ਰਧਾਨ ਇਥੇ ਪਾਰਟੀ ਦੇ ਉਮੀਦਵਾਰ ਪਰਵਿੰਦਰ ਸਿੰਘ ਸੋਹਦਾ ਦੇ ਹੱਕ ਵਿਚ ਪ੍ਰਚਾਰ ਕਰਨ ਵੇਲੇ ਇਕ ਪ੍ਰਮੁੱਖ ਅਖ਼ਬਾਰ ਵੱਲੋਂ ਮਾਮਲੇ ਨੁੰ ਬੇਨਕਾਬ ਕਰਨ ਦੀ ਗੱਲ ਕਰ ਰਹੇ ਸਨ। ਉਹਨਾਂ ਕਿਹਾ ਕਿ ਟੇਪਾਂ ਸਾਹਮਣੇ ਆ ਗਈਆਂ ਹਨ ਕਿ ਡੀ ਜੀ ਪੀ ਭੋਲਾ ਨਸ਼ਾ ਮਾਮਲੇ ਦੇ ਦੋਸ਼ੀ ਨਾਲ ਗੱਲਬਾਤ ਕਰ ਰਹੇ ਸਨ। ਇਸ ਗੱਲਬਾਤ ਦੌਰਾਨ ਇਕ ਅਪਰਾਧੀ ਨੇ ਡੀ ਜੀ ਪੀ ਨੂੰ ਕੁਝ ਪੁਲਿਸ ਅਫਸਰਾਂ ਦਾ ਤਬਾਦਲਾ ਕਰਨ, ਕੁਝ ਖੁੰਖਾਰ ਕੈਦੀਆਂ ਨੁੰ ਇਕਜੇਲ੍ਹ ਤੋਂ ਦੂਜੀ ਜੇਲ੍ਹ ਵਿਚ ਤਬਦੀਲ ਕਰਨ ਅਤੇ ਮੁਹਾਲੀ ਵਿਚ ਗੈਰ ਕਾਨੁੰਨੀ ਹਿਰਾਸਤੀ ਕੇਂਦਰ ਖੋਲ੍ਹੱਣ ਦੀ ਹਦਾਇਤ ਕੀਤੀ।


ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਿਧਾਰਥ ਚਟੋਪਾਧਿਆਏ ਦੇ ਨਸ਼ਾ ਸੌਦਾਗਰ ਜਗਦੀਸ਼ ਭੋਲਾ ਨਾਲ ਨੇੜਲੇ ਸੰਬੰਧ ਹੁਣ ਜਨਤਕ ਹੋ ਚੁੱਕੇ ਹਨ। ਉਹਨਾ ਕਿਹਾ ਕਿ ਇਹ ਸਪਸ਼ਟ ਹੋ ਗਿਆ ਹੈ ਕਿ ਇਹ ਅਫਸਰ ਨਸ਼ਾ ਤਸਕਰਾਂ ਦੇ ਨਾਲ ਨਾਲ ਦਾਗੀ ਪੁਲਿਸ ਅਫਸਰਾਂ ਨਾਲ ਰਲ ਕੇ ਕੰਮ ਕਰ ਰਿਹਾ ਹੈ। ਇਸ ਲਈ ਇਸਦੇ ਖਿਲਾਫ ਬਿਨਾਂ ਹੋਰ ਦੇਰੀ ਦੇ ਕਾਨੂੰਨ ਮੁਤਾਬਕ ਕਾਰਵਾਈ ਹੋਣੀ ਚਾਹੀਦੀ ਹੈ।


ਸਰਦਾਰ ਬਾਦਲ ਨੇ ਕਿਹਾ ਕਿ ਹੁਣ ਇਹ ਸਪਸ਼ਟ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਨਿਯਮ ਛਿੱਕੇ ਟੰਗ ਕੇ ਚਟੋਪਾਧਿਆਏ ਨੁੰ ਸੂਬੇ ਦਾ ਡੀ ਜੀ ਪੀ ਕਿਉਂ ਨਿਯੁਕਤ ਕੀਤਾ ਸੀ ਹਾਲਾਂਕਿ ਉਹ ਇਸ ਅਹੁਦੇ ਦੇ ਯੋਗ ਵੀ ਨਹੀਂ ਸੀ। ਚੰਨੀ ਨੇ ਇਹ ਸਾਰੀਆਂ ਗੈਰ ਕਾਨੁੰਨੀ ਗਤੀਵਿਧੀਆਂ ਰਲਗੱਢ ਕਰ ਦਿੱਤੀਆਂ ਜੋ ਉਹਨਾਂ ਦੇ ਭਾਣਜੇ ਦੇ ਘਰੋਂ ਵੱਡੀ ਮਾਤਰਾ ਵਿਚ ਨਗਦੀ ਅਤੇ ਸੋਨਾ ਬਰਾਮਦ ਹੋਣ ਤੋਂ ਵੀ ਸਾਬਤ ਹੁੰਦਾ ਹੈ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਚੰਨੀ ਨੂੰ ਚਟੋਪਾਧਿਆਏ ਦੇ ਸਾਰੇ ਮਾਮਲੇ ਪਤਾ ਸਨ ਤੇ ਉਸਦੇ ਖਿਲਾਫ ਵੀ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਸਰਦਾਰ ਬਾਦਲ ਨੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੁੰ ਪੁੱਛਿਆ ਕਿ ਜਿਸ ਅਫਸਰ ਨੂੰ ਉਹਨਾਂ ਦੇ ਸਿਖ਼ਰਲੀ ਅਕਾਲੀ ਲੀਡਰਸ਼ਿਪ ਦੇ ਖਿਲਾਫ ਕੇਸ ਦਰਜ ਕਰਨ ਵਾਸਤੇ ਨਿੱਜੀ ਤੌਰ ’ਤੇ ਚੁਣਿਆ ਸੀ, ਉਸਦੇ ਖਿਲਾਫ ਪੁਖ਼ਤਾ ਸਬੂਤ ਸਾਹਮਣੇ ਆਉਣ ਮਗਰੋਂ ਉਹ ਕਿਉਂ ਚੁੱਪ ਹਨ ? ਉਹਨਾਂ ਕਿਹਾ ਕਿ ਸਿੱਧੂ ਦੱਸਣ ਕਿ ਉਹਨਾਂ ਨੇ ਅਜਿਹੇ ਅਫਸਰ ਨੁੰ ਸੂਬਾ ਪੁਲਿਸ ਦੀ ਅਗਵਾਈ ਕਰਨ ਦੀ ਆਗਿਆ ਕਿਉਂ ਦਿੱਤੀ ਹਾਲਾਂਕਿ ਉਹ ਨਿੱਜੀ ਰੰਜਿਸ਼ਾਂ ਕੱਢਣ ਲਈ ਜਾਣਿਆ ਜਾਂਦਾ ਸੀ ਤੇ ਹੁਣ ਵੀ ਸਿੱਧੂ ਚਟੋਪਾਧਿਆਏ ਦੀਆਂ ਗੈਰ ਕਾਨੁੰਨੀ ਗਤੀਵਿਧੀਆਂ ਬਾਰੇ ਚੁੱਪ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਜਨਤਕ ਹੋਈਆਂ ਟੇਪ ਰਿਕਾਰਡਿੰਗ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਇਸ ਕੇਸ ਦਾ ਖੇਤਰ ਵਿਚ ਨਸ਼ੇ ਦੇ ਵਪਾਰ ਨਾਲ ਸਿੱਧਾ ਸੰਬੰਧ ਹੈ। ਪਰ ਡੀ ਜੀ ਪੀ ਤੇ ਉਸਦੇ ਸਿਆਸੀ ਆਕਾਵਾਂ ਤੇ ਹੋਰ ਕਈ ਕਾਲੀਆਂ ਭੇਡਾਂ ਇਸ ਨਸ਼ੇ ਦੇ ਕਾਰੋਬਾਰ ਵਿਚ ਲੱਗੇ ਹਨ। ਇਹਨਾਂ ਦੀ ਪਛਾਣ ਹੋਣੀ ਚਾਹੀਦੀ ਹੈ, ਇਹਨਾਂ ਖਿਲਾਫ ਕੇਸ ਦਰਜ ਕਰ ਕੇ ਡੂੰਘਾਈ ਨਾਲ ਜਾਂਚ ਕਰ ਕੇ ਇਹਨਾਂ ਨੁੰ ਸਲਾਖਾਂ ਪਿੱਛੇ ਸੁੱਟਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...