July 24, 2026, 8:15 am
----------- Advertisement -----------
HomeNewsLatest Newsਅਰੁਣਾਚਲ ਪ੍ਰਦੇਸ਼ ਦੇ ਇਟਾਨਗਰ 'ਚ ਲੱਗੀ ਅੱਗ; 700 ਦੁਕਾਨਾਂ ਸੜ ਕੇ ਸੁਆਹ

ਅਰੁਣਾਚਲ ਪ੍ਰਦੇਸ਼ ਦੇ ਇਟਾਨਗਰ ‘ਚ ਲੱਗੀ ਅੱਗ; 700 ਦੁਕਾਨਾਂ ਸੜ ਕੇ ਸੁਆਹ

Published on

----------- Advertisement -----------

ਅਰੁਣਾਚਲ ਪ੍ਰਦੇਸ਼ ਦੀ ਰਾਜਧਾਨੀ ਈਟਾਨਗਰ ਦੇ ਇੱਕ ਬਾਜ਼ਾਰ ਵਿੱਚ ਅੱਗ ਲੱਗਣ ਕਾਰਨ 700 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਅੱਗ ਕਿਸ ਕਾਰਨ ਲੱਗੀ, ਇਸ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਘਟਨਾ ਨਾਹਰਲਾਗੁਨ ਬਾਜ਼ਾਰ ਦੀ ਹੈ। ਮੌਕੇ ‘ਤੇ ਕਈ ਫਾਇਰ ਟੈਂਡਰ ਮੌਜੂਦ ਹਨ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਅੱਗ ਨਾਲ ਕਰੋੜਾਂ ਰੁਪਏ ਦਾ ਨੁਕਸਾਨ ਹੋਣ ਦੀ ਵੀ ਗੱਲ ਕਹੀ ਜਾ ਰਹੀ ਹੈ।
ਅਰੁਣਚਾਲ ਪ੍ਰਦੇਸ਼ ਦਾ ਇਹ ਸਭ ਤੋਂ ਪੁਰਾਣਾ ਬਾਜ਼ਾਰ ਰਾਜਧਾਨੀ ਈਟਾਨਗਰ ਤੋਂ ਲਗਭਗ 14 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ ਅਤੇ ਨਾਹਰਲਗੁਨ ਵਿਚ ਪੁਲਿਸ ਤੇ ਫਾਇਰ ਬ੍ਰਿਗੇਡ ਦੇ ਨੇੜੇ ਵੀ ਹੈ। ਪੁਲਿਸ ਨੇ ਕਿਹਾ ਕਿ ਤਿੰਨ ਗੱਡੀਆਂ ਅੱਗ ‘ਤੇ ਕਾਬੂ ਪਾਉਣ ਲਈ ਕਾਫੀ ਦੇਰ ਤੱਕ ਮੁਸ਼ੱਕਤ ਕਰਦੀਆਂ ਰਹੀਆਂ। ਅੱਗ ਨਾਲ ਹੋਏ ਨੁਕਸਾਨ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਸਥਾਨਕ ਪੁਲਿਸ ਮੁਤਾਬਕ ਅੱਗ ਸਭ ਤੋਂ ਪਹਿਲਾਂ ਸਵੇਰੇ 4 ਵਜੇ ਲੱਗੀ। ਦੀਵਾਲੀ ਮੌਕੇ ਪਟਾਕਿਆਂ ਤੇ ਦੀਵਿਆਂ ਦੇ ਜਲਣ ਨਾਲ ਅੱਗ ਲੱਗੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਵਿਭਾਗ ਤੁਰੰਤ ਹਰਕਤ ਵਿਚ ਆ ਗਿਆ ਪਰ ਦੁਕਾਨਾਂ ਦੇ ਬਾਂਸ ਤੇ ਲੱਕੜੀ ਦੇ ਬਣੇ ਹੋਣ ਕਾਰਨ ਬਾਜ਼ਾਰ ਵਿਚ ਵੱਡੀ ਮਾਤਰਾ ਵਿਚ ਸੁੱਕੇ ਮਾਲ ਦੇ ਸਟਾਕ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ। LPG ਸਿਲੰਡਰਾਂ ਵਿਚ ਵਿਸਫੋਟ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...