ਦਿੱਲੀ ‘ਚ ਏਮਜ਼ ਦੇ ਐਮਰਜੈਂਸੀ ਵਾਰਡ ਨੇੜੇ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਫਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ‘ਤੇ ਮੌਜੂਦ ਹਨ ਅਤੇ ਅੱਗ ‘ਤੇ ਕਾਬੂ ਪਾਉਣ ਦੇ ਯਤਨ ਜਾਰੀ ਹਨ। ਅੱਗ ਦੁਪਹਿਰ ਕਰੀਬ 12 ਵਜੇ ਲੱਗੀ।
ਦੱਸਿਆ ਜਾ ਰਿਹਾ ਹੈ ਕਿ ਐਂਡੋਸਕੋਪੀ ਵਿਭਾਗ ‘ਚ ਅੱਗ ਲੱਗੀ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਲੋਕਾਂ ਨੂੰ ਬਚਾਇਆ ਜਾ ਰਿਹਾ ਹੈ। ਅੱਗ ਇੰਨੀ ਜ਼ਬਰਦਸਤ ਹੈ ਕਿ ਇਸ ਦਾ ਧੂੰਆਂ ਉੱਪਰ ਉੱਠਦਾ ਦੇਖਿਆ ਜਾ ਸਕਦਾ ਹੈ। ਅੱਗ ਲੱਗਣ ਕਾਰਨ ਪੂਰੇ ਇਲਾਕੇ ਵਿੱਚ ਅਫੜਾ- ਦਫੜੀ ਦਾ ਮਾਹੌਲ ਬਣ ਗਿਆ ਹੈ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
----------- Advertisement -----------
ਦਿੱਲੀ ਏਮਜ਼ ‘ਚ ਲੱਗੀ ਭਿਆਨਕ ਅੱ.ਗ
Published on
----------- Advertisement -----------
----------- Advertisement -----------












