October 8, 2026, 9:54 am
----------- Advertisement -----------
HomeNewsLatest Newsਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6...

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ- ਜਿੰਪਾ

Published on

----------- Advertisement -----------

ਚੰਡੀਗੜ੍ਹ, 3 ਫਰਵਰੀ: ਪੰਜਾਬ ਸਰਕਾਰ ਨੇ ਆਪਣੀ ਕਿਸਮ ਦੇ ਪਹਿਲੇ ਜਨਤਾ ਦਰਬਾਰ ਦੀ ਸ਼ੁਰੂਆਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਤੋਂ ਕੀਤੀ ਹੈ। ਪਹਿਲਾ ਰਾਜ ਪੱਧਰੀ ਆਨਲਾਈਨ ਜਨਤਾ ਦਰਬਾਰ 6 ਫਰਵਰੀ ਨੂੰ ਲਗਾਇਆ ਜਾਵੇਗਾ। ਪਿੰਡਾਂ ਦੇ ਵਸਨੀਕਾਂ ਨੂੰ ਕਿਸੇ ਵੀ ਪ੍ਰਕਾਰ ਦੇ ਸਾਫ ਪਾਣੀ ਦੀ ਸਪਲਾਈ ਅਤੇ ਸੈਨੀਟੇਸ਼ਨ ਸਬੰਧੀ ਜੇਕਰ ਕੋਈ ਦਿੱਕਤ ਆ ਰਹੀ ਹੈ ਜਾਂ ਉਹ ਕੋਈ ਸ਼ਿਕਾਇਤ ਦਰਜ ਕਰਨੀ ਚਾਹੁੰਦੇ ਹਨ ਤਾਂ ਉਹ ਆਨਲਾਈਨ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਇਸ ਆਨਲਾਈਨ ਜਨਤਾ ਦਰਬਾਰ ਵਿਚ ਲੋਕਾਂ ਦੀ ਸੁਣਵਾਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਨਾਲ ਵਿਭਾਗ ਦੇ ਸਮੂਹ ਉੱਚ ਅਧਿਕਾਰੀ ਅਤੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਰਹਿਣਗੇ।

ਜਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਪਹਿਲੇ ਰਾਜ ਪੱਧਰੀ ਆਨ ਲਾਈਨ ਜਨਤਾ ਦਰਬਾਰ ਦਾ ਪ੍ਰਬੰਧ 6 ਫਰਵਰੀ ਨੂੰ ਸਵੇਰੇ 11.30 ਤੋਂ ਦੁਪਹਿਰ 2 ਵਜੇ ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਜਨਤਾ ਦਰਬਾਰ ਹਰ 15 ਦਿਨਾਂ ਬਾਅਦ ਲਗਾਏ ਜਾਣਗੇ ਤਾਂ ਜੋ ਮਾਨ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਦਰਾਂ ‘ਤੇ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਜਨਤਾ ਦਰਬਾਰ ਦੀ ਸਫਲਤਾ ਲਈ ਜ਼ਿਲ੍ਹਾ ਮੁਕਾਮਾਂ ‘ਤੇ ਤਇਨਾਤ ਅਫਸਰਾਂ ਅਤੇ ਕਰਮਚਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

ਇਸ ਜਨਤਾ ਦਰਬਾਰ ਵਿਚ ਸ਼ਿਕਾਇਤਾਂ ਦਰਜ ਕਰਨ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਮੁਹੰਮਦ ਇਸ਼ਫਾਕ ਵੱਲੋਂ ਕਾਰਜ ਵਿਧੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵਲੋਂ ਆਨਲਾਈਨ ਜਨਤਾ ਦਰਬਾਰ ਚੰਡੀਗੜ੍ਹ ਵਿਖੇ ਅਟੈਂਡ ਕੀਤਾ ਜਾਵੇਗਾ ਜਿਸ ਵਿੱਚ ਸਾਰੇ ਮੁੱਖ ਇੰਜੀਨੀਅਰ ਵੀ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਸਮੂਹ ਨਿਗਰਾਨ ਇੰਜੀਨੀਅਰ ਅਤੇ ਸਮੂਹ ਕਾਰਜਕਾਰੀ ਇੰਜੀਨੀਅਰ ਆਪਣੇ-ਆਪਣੇ ਦਫਤਰਾਂ ਤੋਂ ਆਨਲਾਈਨ ਜਨਤਾ ਦਰਬਾਰ ਅਟੈਂਡ ਕਰਨਗੇ।

ਸ਼ਿਕਾਇਤ ਦਰਜ ਕਰਵਾਉਣ ਦੀ ਵਿਧੀ:

ਜਿਹੜੇ ਨਾਗਰਿਕ ਸ਼ਿਕਾਇਤ ਦਰਜ ਕਰਵਾਉਣੀ ਚਾਹੁੰਦੇ ਹਨ ਉਹ ਆਨਲਾਈਨ ਲਿੰਕ https://headdwss.my.webex.com/headdwss.my/j.php?MTID=mb93a5a19bb8a03372346bce9780ae495 ‘ਤੇ ਜੁੜ ਸਕਦੇ ਹਨ। ਇਸ ਤੋਂ ਇਲਾਵਾ WebExMeeting number: 2642 015 6498 (Password: 1234) ਰਾਹੀਂ ਵੀ ਜਨਤਾ ਦਰਬਾਰ ਵਿਚ ਜੁੜਿਆ ਜਾ ਸਕਦਾ ਹੈ। ਜਿਹੜੇ ਨਾਗਰਿਕ ਮੰਤਰੀ ਸਾਹਮਣੇ ਆਪਣੀ ਸ਼ਿਕਾਇਤ ਦੱਸਣਾ ਚਾਹੁੰਦੇ ਹਨ ਉਹ ਆਪਣੀ ਸ਼ਿਕਾਇਤ ਅਗੇਤਰੀ ਦਰਜ ਕਰਵਾਉਣ ਤਾਂ ਜੋ ਮੀਟਿੰਗ ਤੋਂ ਪਹਿਲਾਂ ਸ਼ਿਕਾਇਤ ਦਾ ਵਿਸ਼ਲੇਸ਼ਣ ਕਰਕੇ ਮੰਤਰੀ ਵਲੋਂ ਸ਼ਿਕਾਇਤ ਦਾ ਯੋਗ ਨਿਪਟਾਰਾ ਹੋ ਸਕੇ। ਅਗੇਤਰੀ ਸ਼ਿਕਾਇਤ ਟੋਲ ਫਰੀ ਨੰਬਰ- 1800-180-2468 ਜਾਂ ਈ ਮੇਲ dwsssnkhelpdesk@gmail.com ਜਾਂ ਵੈੱਬਸਾਈਟ dwss.punjab.gov.in/Citizen Corner Register Online Complaint ’ਤੇ ਦਰਜ ਕਰਵਾਈ ਜਾ ਸਕਦੀ ਹੈ। (ਜੇਕਰ ਸ਼ਿਕਾਇਤ ਦਰਜ ਕਰਵਾਉਣ ਵੇਲੇ ਕੋਈ ਤਕਨੀਕੀ ਦਿੱਕਤ ਪੇਸ਼ ਆਉਂਦੀ ਹੈ ਤਾਂ ਸ਼ਿਕਾਇਤ ਦਿੱਤੀ ਈਮੇਲ ‘ਤੇ ਭੇਜੀ ਜਾ ਸਕਦੀ ਹੈ)

ਕਾਬਿਲੇਗੌਰ ਹੈ ਕਿ ਜਨਤਾ ਦਰਬਾਰ ਦੌਰਾਨ ਪਿੰਡ ਵਾਸੀ ਆਪਣੇ ਵਰਚੁਅਲ ਵੇਟਿੰਗ ਰੂਮ ਵਿਚ ਇੰਤਜਾਰ ਕਰਨਗੇ। ਦਰਜ ਕੀਤੀਆਂ ਸ਼ਿਕਾਇਤਾਂ ਦੀ ਪਹਿਲ ਦੇ ਆਧਾਰ ‘ਤੇ ਇਕ–ਇਕ ਕਰਕੇ ਨਾਗਰਿਕ ਆਉਣਗੇ ਅਤੇ ਮੰਤਰੀ ਵਲੋਂ ਸ਼ਿਕਾਇਤ ਸੁਣਕੇ ਉਨ੍ਹਾਂ ਦਾ ਮੌਕੇ ਉੱਤੇ ਹੀ ਹੱਲ ਕੱਢਣ ਦਾ ਪੂਰਾ ਯਤਨ ਕੀਤਾ ਜਾਵੇਗਾ। ਇਸ ਉਪਰੰਤ ਹੀ ਅਗਲੀ ਸ਼ਿਕਾਇਤ ਸੁਣੀ ਜਾਵੇਗੀ। ਜੇਕਰ ਕੋਈ ਸ਼ਿਕਾਇਤਕਰਤਾ ਇੰਤਜ਼ਾਰ ਨਹੀਂ ਕਰਨਾ ਚਾਹੁੰਦਾ ਜਾਂ ਮੀਟਿੰਗ ਦਾ ਸਮਾਂ ਖਤਮ ਹੋ ਜਾਵੇ ਤਾਂ ਉਹ ਆਪਣੀ ਸ਼ਿਕਾਇਤ ਟੋਲ ਫਰੀ ਨੰਬਰ/ ਈਮੇਲ / ਵੈਬਸਾਈਟ ‘ਤੇ ਬਾਅਦ ਵਿੱਚ ਦਰਜ ਕਰਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...