ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦ ਅੰਮ੍ਰਿਤਸਰ ਜ਼ਿਲ੍ਹਾ ਕਾਂਗਰਸ ਕਮੇਟੀ (ਦਿਹਾਤੀ) ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਸਮੇਤ ਪੰਜ ਸੀਨੀਅਰ ਆਗੂ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਮ੍ਰਿਤਸਰ ਜ਼ਿਲ੍ਹਾ ਕਾਂਗਰਸ ਕਮੇਟੀ (ਡੀਸੀਸੀ) ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਪ੍ਰਦੀਪ ਸਿੰਘ ਭੁੱਲਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਤਨ ਸਿੰਘ ਸੋਹਲ (ਅਟਾਰੀ), ਪਰਮਜੀਤ ਸਿੰਘ ਰੰਧਾਵਾ ਅਤੇ ਤਜਿੰਦਰ ਪਾਲ ਸਿੰਘ ਸ਼ਾਮਲ ਹਨ।
ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਉਨ੍ਹਾਂ ਦਾ ਪਾਰਟੀ ‘ਚ ਆਉਣ ‘ਤੇ ਸਵਾਗਤ ਕੀਤਾ। ਚੁੱਘ ਨੇ ਕਿਹਾ ਕਿ ਭਾਜਪਾ ਦੇ ਹੱਕ ਵਿੱਚ ਇੱਕ ਨਵੀਂ ਲਹਿਰ ਸ਼ੁਰੂ ਹੋ ਗਈ ਹੈ ਅਤੇ ਇਹ ਵਿਧਾਨ ਸਭਾ ਚੋਣਾਂ ਤੋਂ ਬਾਅਦ ਜਲਦੀ ਹੀ “ਕਾਂਗਰਸ ਮੁਕਤ” ਪੰਜਾਬ ਦਿਖਾਏਗੀ।
----------- Advertisement -----------
ਕਾਂਗਰਸ ਨੂੰ ਵੱਡਾ ਝਟਕਾ : ਪੰਜ ਸੀਨੀਅਰ ਆਗੂ ਭਾਜਪਾ ‘ਚ ਸ਼ਾਮਲ
Published on
----------- Advertisement -----------
----------- Advertisement -----------












