September 10, 2026, 2:51 pm
----------- Advertisement -----------
HomeNewsLatest Newsਸੰਯੁਕਤ ਸਮਾਜ ਮੋਰਚੇ ਦੇ ਬਲਵੀਰ ਰਾਜੇਵਾਲ ਸਮੇਤ 94 ਉਮੀਦਵਾਰਾਂ ‘ਚੋਂ 93 ਦੀ...

ਸੰਯੁਕਤ ਸਮਾਜ ਮੋਰਚੇ ਦੇ ਬਲਵੀਰ ਰਾਜੇਵਾਲ ਸਮੇਤ 94 ਉਮੀਦਵਾਰਾਂ ‘ਚੋਂ 93 ਦੀ ਜ਼ਮਾਨਤ ਜ਼ਬਤ

Published on

----------- Advertisement -----------

ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਅੰਦੋਲਨ ਦੌਰਾਨ ਪ੍ਰਮੁੱਖ ਚਿਹਰਾ ਰਹੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੂੰ ਸਿਆਸੀ ਕੈਰੀਅਰ ਦੀ ਸ਼ਰੂਆਤ ਮਹਿੰਗੀ ਪਈ ਹੈ। ਬਲਵੀਰ ਸਿੰਘ ਰਾਜੇਵਾਲ ਹਲਕਾ ਸਮਰਾਲਾ ਤੋਂ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਸਨ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਤਾਰ ਸਿੰਘ ਦਿਆਲਪੂਰਾ ਨੇ ਕਰਾਰੀ ਹਾਰ ਦਿੱਤੀ ਹੈ। ਸੰਯੁਕਤ ਸਮਾਜ ਮੋਰਚੇ ਦੇ ਮੁੱਖ ਮੰਤਰੀ ਉਮੀਦਵਾਰ ਬਲਵੀਰ ਸਿੰਘ ਰਾਜੇਵਾਲ(79) ਨੂੰ ਸਿਰਫ 4626 ਵੋਟਾਂ ਪਈਆਂ ਜਦਕਿ ਜਗਤਾਰ ਸਿੰਘ ਦਿਆਲਪੂਰਾ ਨੇ 30,589 ਵੋਟਾਂ ਦੀ ਲੀਡ ਨਾਲ ਇਤਿਹਾਸਕ ਜਿੱਤ ਦਰਜ ਕੀਤੀ। ਰਾਜੇਵਾਲ ਨੂੰ ਕੁੱਲ 15 ਉਮੀਦਵਾਰਾਂ ਵਿੱਚੋਂ ਪੰਜ ਉਮੀਦਵਾਰਾਂ ਨੂੰ ਵੱਧ ਵੋਟਾਂ ਮਿਲੀਆਂ।
ਸੰਯੁਕਤ ਸਮਾਜ ਮੋਰਚੇ ਦੇ 94 ਉਮੀਦਵਾਰਾਂ ਵਿਚੋਂ 93, ਜੋ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਸਨ, ਆਪਣੀ ਜ਼ਮਾਨਤ ਜ਼ਮਾਨਤ ਗੁਆ ਦਿੱਤੀ। ਐਸਐਸਐਮ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਵੀ ਜੋ ਕਿ ਕਿਸਾਨ ਅੰਦੋਲਨ ਵਿੱਚ ਮੁੱਖ ਭੂਮਿਕਾ ਨਿਭਾ ਰਹੇ ਐਸਕੇਐਮ ਕੋਆਰਡੀਨੇਟਰ ਸਮਰਾਲਾ ਤੋਂ ਚੋਣ ਲੜਾਈ ਹਾਰ ਜਾਣ ਕਾਰਨ ਆਪਣੀ ਜ਼ਮਾਨਤ ਨਹੀਂ ਬਚਾ ਸਕੇ।
ਚੋਣ ਨਤੀਜਿਆਂ ਤੋਂ ਬਾਅਦ ਸੰਯੁਕਤ ਸਮਾਜ ਮੋਰਚੇ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ, “ਸੂਬੇ ਦੇ ਲੋਕਾਂ ਵੱਲੋਂ ਦਿੱਤੇ ਫਤਵੇ ਨੂੰ ਉਹ ਕਬੂਲ ਕਰਦੇ ਹੋਏ ਪੰਜਾਬ ਦੇ ਲੋਕਾਂ ਦੀ ਲੜਾਈ ਪਹਿਲਾਂ ਵਾਂਗ ਹੀ ਜਾਰੀ ਰੱਖਣਗੇ। ਸੰਯੁਕਤ ਸਮਾਜ ਮੋਰਚਾ ਸੂਬੇ ਦੀ ਗੰਧਲੀ ਰਾਜਨੀਤੀ ਨੂੰ ਸਾਫ਼ ਕਰਨ ਲਈ ਹੀ ਮੈਦਾਨ ਵਿੱਚ ਨਿੱਤਰਿਆ ਸੀ, ਉਨ੍ਹਾਂ ਦੇ ਉਮੀਦਵਾਰਾਂ ਨੂੰ ਅਨੇਕਾਂ ਮੁਸ਼ਕਲਾਂ ਵਿੱਚੋਂ ਗੁਜ਼ਰਨਾ ਪਿਆ ਪ੍ਰੰਤੂ ਫਿਰ ਵੀ ਪੰਜਾਬ ਦੇ ਮਸਲਿਆਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਮੁਹਿੰਮ ਤੋਂ ਪਿੱਛੇ ਨਹੀਂ ਹਟਣਗੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...