November 17, 2026, 11:53 am
----------- Advertisement -----------
HomeNewsLatest Newsਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੂੰ ਪਾਰਟੀ ਵਿੱਚੋਂ ਬਰਖਾਸਤ...

ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੂੰ ਪਾਰਟੀ ਵਿੱਚੋਂ ਬਰਖਾਸਤ ਕਰਨ ‘ਤੇ ਭੜਕੇ ਸਾਬਕਾ ਸਿਹਤ ਮੰਤਰੀ ਸਿੱਧੂ

Published on

----------- Advertisement -----------

ਮੋਹਾਲੀ : – ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮੁਹਾਲੀ ਦੇ ਡਿਪਟੀ ਅਤੇ ਸੀਨੀਅਰ ਡਿਪਟੀ ਮੇਅਰ ਕੁਲਜੀਤ ਬੇਦੀ ਅਤੇ ਅਮਰੀਕ ਸੋਮਲ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਉਨ੍ਹਾਂ ਨੂੰ 6 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ। ਸਾਬਕਾ ਸਿਹਤ ਮੰਤਰੀ ਪੰਜਾਬ ਅਤੇ ਮੋਹਾਲੀ ਦੇ ਸਾਬਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਦੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੂੰ ਕਾਂਗਰਸ ਪਾਰਟੀ ਵਿੱਚੋਂ  ਕੱਢੇ ਜਾਣ ਨੂੰ ਪਾਰਟੀ ਲਈ ਭਾਰੀ ਨੁਕਸਾਨ ਦੇ ਫੈਸਲਾ ਦੱਸਦਿਆਂ ਕਿਹਾ  ਕਿ ਕਾਂਗਰਸ ਪਾਰਟੀ ਵਿੱਚ ਵਫ਼ਾਦਾਰਾਂ ਲਈ ਕੋਈ ਥਾਂ ਨਹੀਂ ਰਹੀ ਅਤੇ ਇਹ ਸਿਰਫ਼ ਚਾਪਲੂਸਾਂ ਅਤੇ ਤਾਨਾਸ਼ਾਹਾਂ ਦੀ ਪਾਰਟੀ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਕਾਂਗਰਸ ਪਾਰਟੀ ਨੂੰ ਦਿੱਤੀ ਪਰ ਕਾਂਗਰਸ ਪਾਰਟੀ ਨੇ ਉਨ੍ਹਾਂ ਦੀ ਵਫ਼ਾਦਾਰੀ  ਨੂੰ ਪਾਸੇ ਰੱਖ ਕੇ ਉਨ੍ਹਾਂ ਦਾ ਭਾਰੀ ਨੁਕਸਾਨ ਕੀਤਾ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਦੇ ਤਾਨਾਸ਼ਾਹੀ  ਰਵੱਈਏ ਤੋਂ ਤੰਗ ਆ ਕੇ ਉਨ੍ਹਾਂ ਨੇ ਕਾਂਗਰਸ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਦਾ ਦਾਮਨ ਫੜਿਆ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਹੈ ਜਦੋਂ ਕਿ ਕਾਂਗਰਸ ਪਾਰਟੀ ਵਿੱਚ ਵਫ਼ਾਦਾਰਾਂ ਦੀ ਹੁਣ ਕੋਈ ਕਦਰ ਨਹੀਂ ਰਹੀ ਹੈ।

ਸਾਬਕਾ ਸਿਹਤ ਮੰਤਰੀ ਤੇ ਸਾਬਕਾ ਵਿਧਾਇਕ ਮੁਹਾਲੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਸਰਬਜੀਤ ਸਿੰਘ ਬੇਦੀ ਨੂੰ ਪਾਰਟੀ ਵਿੱਚੋਂ ਕੱਢਣ ਤੋਂ ਪਹਿਲਾਂ ਕੋਈ ਕਾਰਨ ਦੱਸੋ ਨੋਟਿਸ ਤੱਕ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿਚ ਕਈ ਫ਼ੈਸਲੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਭਲਾਈ ਲਈ ਕਰਨੇ ਪੈਂਦੇ ਹਨ  ਅਤੇ ਜੇਕਰ ਅਜਿਹਾ ਕਰਨ ਤੇ ਪਾਰਟੀਆਂ ਇਸ ਤਰ੍ਹਾਂ ਦੇ ਸਖ਼ਤ ਫ਼ੈਸਲੇ ਆਪਣੇ ਹੀ ਵਫ਼ਾਦਾਰਾਂ ਖ਼ਿਲਾਫ਼ ਕਰਨ ਲੱਗ ਜਾਣ ਤਾਂ ਅਜਿਹੀ ਪਾਰਟੀ  ਦਾ ਕੀ ਭਵਿੱਖ ਰਹਿ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਆਗੂਆਂ ਵੱਲੋਂ ਲਏ ਜਾ ਰਹੇ ਤਾਨਾਸ਼ਾਹੀ ਫ਼ੈਸਲਿਆਂ ਕਾਰਨ ਪਾਰਟੀ ਖੁਰਦ ਬੁਰਦ ਹੋ ਰਹੀ ਹੈ ਅਤੇ ਜੇਕਰ ਇਹੀ ਹਾਲ ਰਿਹਾ ਤਾਂ ਪੰਜਾਬ ‘ਚੋਂ ਕਾਂਗਰਸ ਪਾਰਟੀ ਦਾ ਨਾਮੋ ਨਿਸ਼ਾਨ ਮਿਟ ਜਾਵੇਗਾ।

ਉਨ੍ਹਾਂ ਕਿਹਾ ਕਿ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਕੰਮ ਕਰਨ ਵਾਲੇ ਵਰਕਰਾਂ ਦੀ ਪੂਰੀ ਕਦਰ ਅਤੇ ਇੱਜ਼ਤ ਮਾਣ ਕਰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਾਵੇਂ ਹਾਲੇ ਭਾਰਤੀ ਜਨਤਾ ਪਾਰਟੀ ਜਾਇਨ ਕੀਤਿਆਂ ਥੋੜ੍ਹਾ ਹੀ ਸਮਾਂ ਹੋਇਆ ਹੈ ਪਰ  ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ਦਾ ਡਿਸਿਪਲਨ ਵਿੱਚ ਰਹਿ ਕੇ ਕੰਮ ਕਰਨਾ ਅਤੇ ਆਗੂਆਂ ਦਾ ਪੂਰੀ ਪਾਰਦਰਸ਼ਤਾ ਨਾਲ ਕੰਮ ਕਰਨ ਦਾ ਢੰਗ ਬਹੁਤ ਵਧੀਆ ਲੱਗਾ  ਹੈ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਵਿਚ ਵਰਕਰ ਦੀ ਮਾਣ ਇੱਜ਼ਤ ਹੀ ਨਾ ਰਹੇ ਉਸ ਪਾਰਟੀ ਨੂੰ ਅਲਵਿਦਾ ਕਹਿਣਾ ਹੀ ਠੀਕ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੇ ਤਾਂ ਕਦੇ ਵੀ ਕਾਂਗਰਸ ਪਾਰਟੀ ਦੀ ਖਿਲਾਫਤ ਵਿੱਚ ਕੋਈ ਗੱਲ ਨਹੀਂ ਸੀ ਕੀਤੀ ਅਤੇ ਨਾ ਹੀ ਪਾਰਟੀ ਵਿਰੋਧੀ ਕਾਰਵਾਈਆਂ ਕੀਤੀਆਂ ਸਨ।  ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵੱਲੋਂ ਇਨ੍ਹਾਂ ਦੋਹਾਂ ਦੇ ਖ਼ਿਲਾਫ਼  ਅਜਿਹੀ ਇਕਪਾਸੜ ਕਾਰਵਾਈ ਇਸ ਗੱਲ ਨੂੰ ਸਾਬਤ ਕਰਦੀ ਹੈ ਤੇ ਪੰਜਾਬ ਕਾਂਗਰਸ ਵਿਚ ਹੁਣ ਕੁਝ ਵੀ ਠੀਕ ਨਹੀਂ ਰਹਿ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...