ਬੰਬੇ ਹਾਈ ਕੋਰਟ ਨੇ ਸੋਮਵਾਰ ਨੂੰ ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਚਰ ਅਤੇ ਉਨ੍ਹਾਂ ਦੇ ਪਤੀ ਦੀਪਕ ਕੋਚਰ ਨੂੰ ਕਰਜ਼ਾ ਧੋਖਾਧੜੀ ਮਾਮਲੇ ਵਿੱਚ ਰਾਹਤ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਦੋਵਾਂ ਦੀ ਗ੍ਰਿਫ਼ਤਾਰੀ ਕਾਨੂੰਨ ਮੁਤਾਬਕ ਨਹੀਂ ਹੈ। ਦੱਸ ਦਈਏ ਕਿ ਦੋਵਾਂ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦੇ ਹੋਏ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।
ਕੋਚਰ ਜੋੜੇ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਸਟਿਸ ਰੇਵਤੀ ਮੋਹਿਤੇ ਡੇਰੇ ਅਤੇ ਪੀਕੇ ਚਵਾਨ ਦੇ ਬੈਂਚ ਨੇ ਨੋਟ ਕੀਤਾ ਕਿ ਉਨ੍ਹਾਂ ਦੀ ਗ੍ਰਿਫਤਾਰੀ ਸੀਆਰਪੀਸੀ ਦੀ ਧਾਰਾ 14ਏ ਦੀ ਉਲੰਘਣਾ ਕਰਕੇ ਕੀਤੀ ਗਈ ਸੀ। ਇਸ ਧਾਰਾ ਵਿਚ ਕਿਹਾ ਗਿਆ ਹੈ ਕਿ ਪੁਲਿਸ ਅਧਿਕਾਰੀ ਨੂੰ ਗ੍ਰਿਫਤਾਰੀ ਤੋਂ ਪਹਿਲਾਂ ਨੋਟਿਸ ਭੇਜਣਾ ਲਾਜ਼ਮੀ ਹੈ। ਹਾਈ ਕੋਰਟ ਨੇ ਦੋਵਾਂ ਨੂੰ 1-1 ਲੱਖ ਰੁਪਏ ਦੀ ਜ਼ਮਾਨਤ ਰਾਸ਼ੀ ‘ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਚੰਦਾ ਅਤੇ ਦੀਪਕ ਦੋਵਾਂ ਨੂੰ 23 ਦਸੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਵੀਡੀਓਕਾਨ ਗਰੁੱਪ ਦੇ ਸੰਸਥਾਪਕ ਵੇਣੂਗੋਪਾਲ ਧੂਤ ਨੂੰ 26 ਦਸੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਫਿਰ ਤਿੰਨਾਂ ਨੂੰ 10 ਜਨਵਰੀ ਤੱਕ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
----------- Advertisement -----------
ਲੋਨ ਧੋਖਾਧੜੀ ਮਾਮਲੇ ‘ਚ ਆਈਸੀਆਈਸੀਆਈ ਬੈਂਕ ਦੀ ਸਾਬਕਾ ਸੀਈਓ ਚੰਦਾ ਕੋਚਰ ਅਤੇ ਦੀਪਕ ਕੋਚਰ ਨੂੰ ਮਿਲੀ ਜ਼ਮਾਨਤ
Published on
----------- Advertisement -----------
----------- Advertisement -----------











