ਸਾਬਕਾ ਭਾਰਤੀ ਕ੍ਰਿਕਟਰ ਅੰਬਾਤੀ ਰਾਇਡੂ ਨੇ ਸਿਰਫ ਅੱਠ ਦਿਨਾਂ ਵਿੱਚ ਯੁਵਜਨ ਸ੍ਰਮਿਕਾ ਰਿਥੂ ਕਾਂਗਰਸ ਪਾਰਟੀ (ਵਾਈਐਸਆਰਸੀਪੀ) ਛੱਡ ਦਿੱਤੀ ਹੈ। ਨਾਲ ਹੀ ਉਨ੍ਹਾਂ ਨੇ ਰਾਜਨੀਤੀ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਆਪਣੇ ਅਧਿਕਾਰਤ ਐਕਸ (ਟਵਿਟਰ) ਅਕਾਊਂਟ ‘ਤੇ ਇਹ ਜਾਣਕਾਰੀ ਦਿੱਤੀ ਹੈ। ਰਾਇਡੂ 28 ਦਸੰਬਰ 2023 ਨੂੰ ਸ਼ਾਮਲ ਪਾਰਟੀ ‘ਚ ਹੋਏ ਸਨ ਅਤੇ ਆਪਣੀ ਸਿਆਸੀ ਯਾਤਰਾ ਸ਼ੁਰੂ ਕੀਤੀ ਸੀ।
ਰਾਇਡੂ ਨੇ ਟਵੀਟ ਕੀਤਾ, ਕਿ “ਸਾਰਿਆਂ ਨੂੰ ਸੂਚਿਤ ਕਰਨਾ ਚਾਹੁੰਦਾ ਹਾਂ ਕਿ ਮੈਂ YSR ਕਾਂਗਰਸ ਪਾਰਟੀ ਛੱਡਣ ਅਤੇ ਕੁਝ ਸਮੇਂ ਲਈ ਰਾਜਨੀਤੀ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। ਅਗਲੇਰੀ ਕਾਰਵਾਈ ਬਾਰੇ ਸਮੇਂ ਅਨੁਸਾਰ ਸੂਚਿਤ ਕੀਤਾ ਜਾਵੇਗਾ।”
ਦੱਸ ਦਈਏ ਕਿ ਰਾਇਡੂ 28 ਦਸੰਬਰ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ ਸਨ। ਇਸ ਦੌਰਾਨ ਸੂਬੇ ਦੇ ਉਪ ਮੁੱਖ ਮੰਤਰੀ ਨਾਰਾਇਣ ਸਵਾਮੀ ਅਤੇ ਸੰਸਦ ਮੈਂਬਰ ਪੇਡਿਰੈਡੀ ਮਿਥੁਨ ਰੈੱਡੀ ਵੀ ਮੌਜੂਦ ਸਨ। ਰਾਇਡੂ ਨੇ ਪਾਰਟੀ ਛੱਡਣ ਦੇ ਆਪਣੇ ਫੈਸਲੇ ਬਾਰੇ ਕੁਝ ਨਹੀਂ ਕਿਹਾ ਹੈ।
----------- Advertisement -----------
ਸਾਬਕਾ ਭਾਰਤੀ ਕ੍ਰਿਕਟਰ ਅੰਬਾਤੀ ਰਾਇਡੂ ਨੇ YSR ਕਾਂਗਰਸ ਪਾਰਟੀ ਨੂੰ ਕਿਹਾ ਅਲਵਿਦਾ; ਸਿਰਫ 8 ਦਿਨ ਪਹਿਲਾਂ ਹੋਏ ਸਨ ਸ਼ਾਮਲ
Published on
----------- Advertisement -----------
----------- Advertisement -----------












