September 9, 2026, 3:16 am
----------- Advertisement -----------
HomeNewsLatest Newsਭਾਰਤ ਦੇ ਇਸ ਸਾਬਕਾ ਕ੍ਰਿਕਟਰ ਹੋਇਆ ਕੋਰੋਨਾ, ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

ਭਾਰਤ ਦੇ ਇਸ ਸਾਬਕਾ ਕ੍ਰਿਕਟਰ ਹੋਇਆ ਕੋਰੋਨਾ, ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

Published on

----------- Advertisement -----------

ਭਾਰਤ ਦੇ ਸਾਬਕਾ ਕ੍ਰਿਕਟਰ 40 ਸਾਲਾ ਹਰਭਜਨ ਸਿੰਘ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ‘ਤੇ ਦਿੱਤੀ ਹੈ। ਭੱਜੀ ਨੇ ਆਪਣੇ ਟਵਿਟਰ ਹੈਂਡਲ ‘ਤੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੇ ਨਾਲ ਹੀ ਉਨ੍ਹਾਂ ਆਪਣੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਟੈਸਟ ਕਰਵਾਉਣ ਲਈ ਕਿਹਾ ਹੈ।
ਹਰਭਜਨ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਭੱਜੀ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ, ”ਮੇਰੀ ਰਿਪੋਰਟ ਕੋਵਿਡ ਪੌਜੇਟਿਵ ਆਈ ਹੈ, ਮੈਂ ਫਿਲਹਾਲ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ ਅਤੇ ਸਾਰੀਆਂ ਜ਼ਰੂਰੀ ਸਾਵਧਾਨੀਆਂ ਵਰਤ ਰਿਹਾ ਹਾਂ। ਮੈਂ ਉਨ੍ਹਾਂ ਲੋਕਾਂ ਨੂੰ ਬੇਨਤੀ ਕਰਾਂਗਾ ਜੋ ਮੇਰੇ ਸੰਪਰਕ ਵਿੱਚ ਆਏ ਹਨ ਉਹ ਜਲਦੀ ਤੋਂ ਜਲਦੀ ਆਪਣਾ ਟੈਸਟ ਕਰਵਾਉਣ। ਕਿਰਪਾ ਕਰਕੇ ਸੁਰੱਖਿਅਤ ਰਹੋ ਅਤੇ ਆਪਣਾ ਖਿਆਲ ਰੱਖੋ।” ਭੱਜੀ ਨੇ ਹਾਲ ਹੀ ਵਿੱਚ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ
ਪਿਛਲੇ ਮਹੀਨੇ 24 ਦਸੰਬਰ ਨੂੰ ਹਰਭਜਨ ਨੇ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਸੀ, ਜਿਸ ਨੂੰ ਉਹ ਬਹੁਤ ਪਸੰਦ ਕਰਦੇ ਸਨ। ਹਰਭਜਨ ਨੇ ਟੈਸਟ ਵਿੱਚ ਭਾਰਤ ਲਈ ਚੌਥੇ ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਗੇਂਦਬਾਜ਼ ਵਜੋਂ ਆਪਣੇ 23 ਸਾਲਾਂ ਦੇ ਲੰਬੇ ਕ੍ਰਿਕਟ ਕਰੀਅਰ ਦਾ ਅੰਤ ਕੀਤਾ ਸੀ ਅਤੇ ਕਿਹਾ ਸੀ ਕਿ ਉਹ ਭਵਿੱਖ ਵਿੱਚ ਪੰਜਾਬ ਦੀ ਸੇਵਾ ਕਰਨਾ ਚਾਹੁੰਦੇ ਹਨ। ਹਾਲਾਂਕਿ ਉਨ੍ਹਾਂ ਇਹ ਨਹੀਂ ਕਿਹਾ ਕਿ ਉਹ ਕਿਸੇ ਸਿਆਸੀ ਪਾਰਟੀ ‘ਚ ਸ਼ਾਮਲ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...