November 18, 2026, 9:04 am
----------- Advertisement -----------
HomeNewsLatest Newsਚਾਕੂ ਦੀ ਨੋਕ ਤੇ ਲੁੱਟਾਂ ਖੋਹਾਂ ਕਰਨ ਵਾਲੇ ਚਾਰ ਕਾਬੂ

ਚਾਕੂ ਦੀ ਨੋਕ ਤੇ ਲੁੱਟਾਂ ਖੋਹਾਂ ਕਰਨ ਵਾਲੇ ਚਾਰ ਕਾਬੂ

Published on

----------- Advertisement -----------

ਜ਼ੀਰਕਪੁਰ : – ਇੰਸਪੈਕਟਰ ਉਂਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਜ਼ੀਰਕਪੁਰ ਨੇ ਦਸਿਆ ਕੀ ਸ਼੍ਰੀ ਵਿਵੇਕ ਸੀਲ ਸੋਨੀ ਆਈਪੀਐੱਸ ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਐੱਸਏਐੱਸ ਨਗਰ ਵੱਲੋਂ ਸਮਾਜ ਅੰਦਰ ਫੈਲੇ ਮਾੜੇ ਅਨਸਰਾਂ ਖਿਲਾਫ ਮੀਢੀ ਗਈ ਮੁਹਿੰਮ ਤਹਿਤ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਏ ਗਏ ਹਨ।ਜਿਨਾਂ ਨਿਰਦੇਸ਼ਾਂ ਤਹਿਤ ਸ਼੍ਰੀ ਮਨਪ੍ਰੀਤ ਸਿੰਘ ਪੀਪੀਐੱਸ ਕਪਤਾਨ(ਪੁਲਿਸ ਦਿਹਾਤੀ) ਜਿਲ੍ਹਾ ਮੋਹਾਲੀ ਸ਼੍ਰੀ ਨਵਨੀਤ ਸਿੰਘ ਮਾਹਲ ਪੀਪੀਐੱਸ ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਜ਼ੀਰਕਪੁਰ ਦੀ ਰਹਿਨੁਮਾਈ ਹੇਠ ਇੰਸਪੈਕਟਰ ਉਂਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਜ਼ੀਰਕਪੁਰ, ਬਲਟਾਣਾ ਚੌਂਕੀ ਇੰਚਾਰਜ ਬਰਮਾ ਸਿੰਘ ਦੀ ਟੀਮ ਵੱਲੋਂ ਰਾਤ ਵੇਲੇ ਚਾਕੂ ਦੀ ਨੋਕ ਤੇ ਲੁੱਟਾਂ ਖੋਹਾਂ ਕਰਨ ਵਾਲੇ ਚਾਰ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।ਪੁਲੀਸ ਨੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆ ਬਲਟਾਣਾ ਚੌਕੀ ਇੰਚਾਰਜ ਸਬ ਇੰਸਪੈਕਟਰ ਬਰਮਾ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ਿਕਾਇਤ ਕਰਤਾ ਦੀਪਕ ਕੁਮਾਰ ਪੁੱਤਰ ਸਤਿਆ ਨਾਰਾਇਣ ਮਿਸ਼ਰਾ ਵਾਸੀ ਮਾਡਰਨ ਇੰਕਲੇਵ ਬਲਟਾਣਾ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਉਹ ਟਰੈਵਲ ਏਜੰਟ ਦੇ ਦਫਤਰ ਸੁਸ਼ਮਾ ਹੋਮ ਵਰਕ ਬਿਲਡਿੰਗ ਜ਼ੀਰਕਪੁਰ ਜਿੱਥੇ ਉਹ ਸੇਲਜ਼ ਮੇਨ ਦਾ ਕੰਮ ਕਰਦਾ ਹੈ ਤੋਂ ਵਕਤ 2:50 ਏਐੱਮ ਤੇ ਆਪਣੀ ਡਿਊਟੀ ਕਰ ਕੇ ਵਾਪਿਸ ਆ ਰਿਹਾ ਸੀ ਤਾਂ ਉਸ ਨੂੰ ਦੇ ਨੇੜੇ ਚਾਰ ਲੁਟੇਰਿਆਂ ਨੇ ਚਾਕੂ ਦੀ ਨੋਕ ਤੇ ਰੋਕ ਕੇ ਉਸ ਤੋਂ ਪੰਦਰਾਂ ਸੌ ਰੁਪਏ ਖੋਹ ਲਏ।ਜਿਸ ਤੇ ਕਾਰਵਾਈ ਕਰਦੇ ਹੋਏ ਪੁਲੀਸ ਨੇ ਅੱਜ ਜਦੋਂ ਨਾਕੇਬੰਦੀ ਕੀਤੀ ਹੋਈ ਸੀ ਤਾਂ ਸ਼ਿਕਾਇਤਕਰਤਾ ਨੇ ਉਨ੍ਹਾਂ ਨੂੰ ਪਛਾਣ ਲਿਆ ਜਿਨ੍ਹਾਂ ਦੀ ਪਹਿਚਾਣ ਰੰਜਨ ਕੁਮਾਰ ਪੁੱਤਰ ਵਿਨੋਦ ਮਾਹਤੋ ਮਕਾਨ ਨੰਬਰ 1 ਗਿਲ ਕਲੋਨੀ ਬਲਟਾਣਾ ਉਮਰ ਕਰੀਬ 22 ਸਾਲ, ਅਨੁਜ਼ ਪੁੱਤਰ ਦੇਵ ਨਾਥ ਵਾਸੀ ਪਿੰਡ ਰੋਸਨ ਗੰਜ ਜਿਲ੍ਹਾ ਆਜਮਗੜ ਯੂ.ਪੀ ਹਾਲ ਕਿਰਾਏਦਾਰ ਬਲਟਾਣਾ ਉਮਰ ਕਰੀਬ 15 ਸਾਲ, ਵਿਕਰਮ ਪੁੱਤਰ ਜੋਗਿੰਦਰ
ਜਿਲ੍ਹਾ ਛਪਰਾ ਹਾਲ ਕਿਰਾਏਦਾਰ ਬਲਟਾਣਾ ਉਮਰ ਕਰੀਬ 20 ਸਾਲ,ਨਿਤੇਸ਼ ਕੁਮਾਰ ਪੁੱਤਰ ਬਿਗੂ ਰਾਮ ਪਿੰਡ ਪੁਰਾਣਾ ਥਾਣਾ ਚੌਰੀ ਜਿਲ੍ਹਾ ਆਰਾ ਹਾਲ ਕਿਰਾਏਦਾਰ ਬਲਟਾਣਾ ਉਮਰ 21 ਵਜੋਂ ਹੋਈ ਹੈ।ਜਿਸ ਤੇ ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਪੁਲੀਸ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਵੱਲੋਂ ਹੁਣ ਤੱਕ ਕੀਤੀਆਂ ਵਾਰਦਾਤਾਂ ਸਬੰਧੀ ਹੋਰ ਜਾਣਕਾਰੀ ਮਿਲ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...